ਵਤਨਦੀਪ ਸਿੰਘ ਸੰਧੂ ਕਾਂਗਰਸ ਜਵਾਹਰ ਬਾਲ ਮੰਚ ਦੇ ਜ਼ਿਲ੍ਹਾ ਚੇਅਰਮੈਨ ਨਿਯੁਕਤ
ਦਿਆਲ ਸਿੰਘ ਸੋਢੀ ਵਲੋਂ ਭਾਜਪਾ ਆਗੂਆਂ ਤੇ ਵਰਕਰਾਂ ਨਾਲ ਮੀਟਿੰਗ
ਸ੍ਰੀ ਮੁਕਤਸਰ ਸਾਹਿਬ, 18 ਅਗਸਤ (ਰਣਜੀਤ ਸਿੰਘ ਢਿੱਲੋਂ)-ਭਾਰਤੀ ਜਨਤਾ ਪਾਰਟੀ ਦੇ ਸੂਬਾ ਜਨਰਲ ਸਕੱਤਰ ਦਿਆਲ ਸਿੰਘ ਸੋਢੀ ਵਲੋਂ ਸ੍ਰੀ ਮੁਕਤਸਰ ਸਾਹਿਬ ਵਿਖੇ ਭਾਜਪਾ ਆਗੂਆਂ ਅਤੇ ਵਰਕਰਾਂ ਨਾਲ ਐਸ. ਆਈ.
ਸ੍ਰੀ ਮੁਕਤਸਰ ਸਾਹਿਬ, 18 ਅਗਸਤ (ਰਣਜੀਤ ਸਿੰਘ ਢਿੱਲੋਂ)-ਭਾਰਤੀ ਜਨਤਾ ਪਾਰਟੀ ਦੇ ਸੂਬਾ ਜਨਰਲ ਸਕੱਤਰ ਦਿਆਲ ਸਿੰਘ ਸੋਢੀ ਵਲੋਂ ਸ੍ਰੀ ਮੁਕਤਸਰ ਸਾਹਿਬ ਵਿਖੇ ਭਾਜਪਾ ਆਗੂਆਂ ਅਤੇ ਵਰਕਰਾਂ ਨਾਲ ਐਸ.ਆਈ.ਆਰ. ਸੰਬੰਧੀ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਹ ਮੀਟਿੰਗ ਜ਼ਿਲ੍ਹਾ ਪ੍ਰਧਾਨ ਕੁਲਦੀਪ ਸਿੰਘ ਭੰਗੇਵਾਲਾ ਅਤੇ ਸ੍ਰੀ ਮੁਕਤਸਰ ਸਾਹਿਬ ਦੇ ਹਲਕਾ ਇੰਚਾਰਜ ਰਾਜੇਸ਼ ਗੋਰਾ ਪਠੇਲਾ ਦੀ ਅਗਵਾਈ ਹੇਠ ਹੋਈ। ਇਸ ਮੌਕੇ ਗੁਰਚਰਨ ਸਿੰਘ ਸੰਧੂ, ਸੂਬਾ ਜਨਰਲ ਸਕੱਤਰ ਕਿਸਾਨ ਮੋਰਚਾ, ਬਲਵਿੰਦਰ ਸਿੰਘ ਮਿੰਕਲ ਬਜਾਜ, ਸਾਬਕਾ ਮੰਡਲ ਪ੍ਰਧਾਨ ਰਾਜ ਕੁਮਾਰ ਮੇਲੂ ਭਟੇਜਾ, ਵੱਖ-ਵੱਖ ਮੰਡਲਾਂ ਦੇ ਪ੍ਰਧਾਨ ਪੂਜਾ ਕੱਕੜ, ਹਰੀਸ਼ ਵਾਟਸ, ਰਜਿੰਦਰ ਕੁਮਾਰ, ਬਰੀਵਾਲਾ ਮੰਡਲ ਦੇ ਪ੍ਰਧਾਨ ਸੰਜੀਵ ਕੁਮਾਰ ਰਿੰਪੀ, ਮੋਹਰ ਸਿੰਘ ਥਾਂਦੇਵਾਲਾ, ਪੱਪੂ ਕਾਨਿਆਂਵਾਲੀ, ਬਾਜ਼ੀਗਰ ਸੈੱਲ ਦੇ ਆਗੂ ਪਾਲਾ ਸਿੰਘ ਖੱਪਿਆਂਵਾਲੀ ਸਮੇਤ ਵੱਡੀ ਗਿਣਤੀ ਵਿਚ ਭਾਜਪਾ ਆਗੂ ਅਤੇ ਵਰਕਰ ਹਾਜ਼ਰ ਸਨ। ਦਿਆਲ ਸਿੰਘ ਸੋਢੀ ਨੇ ਐਸ.ਆਈ.ਆਰ. ਦੀ ਪ੍ਰਕਿਰਿਆ ਅਤੇ ਫਾਰਮ ਨੰਬਰ 6, 7 ਅਤੇ 8 ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਐਸ.ਆਈ.ਆਰ. ਪ੍ਰਕਿਰਿਆ ਦੌਰਾਨ ਹਰ ਯੋਗ ਵੋਟਰ ਦੀ ਵੋਟ ਸੂਚੀ ਵਿਚ ਦਰਜ ਹੋਣੀ ਯਕੀਨੀ ਬਣਾਉਣਾ ਅਤੇ ਵੋਟਰਾਂ ਨੂੰ ਇਸ ਸਬੰਧੀ ਪੂਰੀ ਜਾਣਕਾਰੀ ਦੇਣਾ ਜ਼ਰੂਰੀ ਹੈ। ਉਨ੍ਹਾਂ ਭਾਜਪਾ ਆਗੂਆਂ ਅਤੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ-ਆਪਣੇ ਖੇਤਰਾਂ ਵਿਚ ਲੋਕਾਂ ਨੂੰ ਐਸ.ਆਈ . ਆਰ. ਦੀ ਪ੍ਰਕਿਰਿਆ ਬਾਰੇ ਜਾਗਰੂਕ ਕਰਨ ਅਤੇ ਲੋੜੀਂਦੇ ਫਾਰਮ ਭਰਨ ਵਿਚ ਸਹਿਯੋਗ ਦੇਣ।