ਜੇ.ਐਨ.ਜੇ. ਡੀ.ਏ.ਵੀ. ਸਕੂਲ ਵਿਖੇ ਆਜ਼ਾਦੀ ਦਿਹਾੜਾ ਧੂਮਧਾਮ ਨਾਲ ਮਨਾਇਆ
ਗਿੱਦੜਬਾਹਾ, 18 ਅਗਸਤ (ਪਰਮਜੀਤ ਸਿੰਘ ਥੇੜੀ)-ਜੇ. ਐਨ.
ਗਿੱਦੜਬਾਹਾ, 18 ਅਗਸਤ (ਪਰਮਜੀਤ ਸਿੰਘ ਥੇੜੀ)-ਜੇ.ਐਨ.ਜੇ. ਡੀ.ਏ.ਵੀ. ਸੀਨੀਅਰ ਸੈਕੰਡਰੀ ਪਬਲਿਕ ਸਕੂਲ ਗਿੱਦੜਬਾਹਾ ਵਿਖੇ 80ਵਾਂ ਆਜ਼ਾਦੀ ਦਿਹਾੜਾ ਬੜੀ ਧੂਮਧਾਮ ਅਤੇ ਦੇਸ਼ ਭਗਤੀ ਦੀ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਵਲੋਂ ਵੱਖ-ਵੱਖ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤੇ ਗਏ। ਸਕੂਲ ਪ੍ਰਿੰਸੀਪਲ ਗੁਰਦਾਸ ਸਿੰਘ ਮਾਨ ਨੇ ਦੱਸਿਆ ਕਿ ਸਮਾਗਮ ਦੌਰਾਨ ਵਿਦਿਆਰਥੀਆਂ ਨੇ ਦੇਸ਼ ਭਗਤੀ ਦੇ ਗੀਤ, ਕਵਿਤਾਵਾਂ, ਡਾਂਸ, ਸਕਿੱਟ, ਗਿੱਧਾ ਅਤੇ ਭੰਗੜੇ ਸਮੇਤ ਕਈ ਦਿਲਕਸ਼ ਪੇਸ਼ਕਾਰੀਆਂ ਦਿੱਤੀਆਂ। ਪ੍ਰਿੰਸੀਪਲ ਗੁਰਦਾਸ ਸਿੰਘ ਮਾਨ ਨੇ ਵਿਦਿਆਰਥੀਆਂ ਨੂੰ ਆਜ਼ਾਦੀ ਦਿਹਾੜੇ ਦੀ ਮਹੱਤਤਾ ਬਾਰੇ ਜਾਣੂੰ ਕਰਵਾਇਆ। ਸਮਾਗਮ ਦੌਰਾਨ ਵਿਦਿਆਰਥੀਆਂ ਦੀਆਂ ਪੇਸ਼ਕਾਰੀਆਂ ਨੂੰ ਹਾਜ਼ਰ ਦਰਸ਼ਕਾਂ ਵਲੋਂ ਭਰਪੂਰ ਸਰਾਹਨਾ ਮਿਲੀ।