22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-08-2026

ਨਸ਼ੇ ਦੀਆਂ ਪਾਬੰਦੀਸ਼ੁਦਾ ਗੋਲੀਆਂ ਸਮੇਤ ਵਿਅਕਤੀ ਕਾਬੂ

ਫ਼ਰੀਦਕੋਟ, 21 ਅਗਸਤ (ਸਰਬਜੀਤ ਸਿੰਘ)-ਥਾਣਾ ਸਿਟੀ ਫ਼ਰੀਦਕੋਟ ਪੁਲਿਸ ਵਲੋਂ ਸਥਾਨਕ ਦਾਣਾ ਮੰਡੀ ਤੋਂ ਨਸ਼ੇ ਦੀਆਂ ਪਾਬੰਦੀਸ਼ੁਦਾ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ। ਪੁਲਿਸ ਵਲੋਂ ਕਥਿਤ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਪੜਤਾਲ ਕੀਤੀ ਜਾ ਰਹੀ ਹੈ।

Ad Position 21
No active advertisement
ਅਜੀਤ ਡੈਸਕ 22-08-2026
ਫ਼ਰੀਦਕੋਟ, 21 ਅਗਸਤ (ਸਰਬਜੀਤ ਸਿੰਘ)-ਥਾਣਾ ਸਿਟੀ ਫ਼ਰੀਦਕੋਟ ਪੁਲਿਸ ਵਲੋਂ ਸਥਾਨਕ ਦਾਣਾ ਮੰਡੀ ਤੋਂ ਨਸ਼ੇ ਦੀਆਂ ਪਾਬੰਦੀਸ਼ੁਦਾ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ। ਪੁਲਿਸ ਵਲੋਂ ਕਥਿਤ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਪੜਤਾਲ ਕੀਤੀ ਜਾ ਰਹੀ ਹੈ। ਪ੍ਰਾਪਤ ਸੂਚਨਾ ਅਨੁਸਾਰ ਸਹਾਇਕ ਥਾਣੇਦਾਰ ਜਗਸੀਰ ਸਿੰਘ ਨੇ ਦੱਸਿਆ ਕਿ ਉਹ ਹੋਰ ਪੁਲਿਸ ਮੁਲਾਜ਼ਮਾਂ ਸਮੇਤ ਸ਼ੱਕੀ ਪੁਰਸ਼ਾਂ ਸੰਬੰਧੀ ਕੀਤੀ ਜਾ ਰਹੀ ਗਸ਼ਤ ਦੌਰਾਨ ਸਥਾਨਕ ਦਾਣਾ ਮੰਡੀ ਵਿਖੇ ਮੌਜੂਦ ਸਨ ਤਾਂ ਦੇਬਾ ਸਿੰਘ ਪੁੱਤਰ ਬੂਟਾ ਸਿੰਘ ਵਾਸੀ ਫ਼ਰੀਦਕੋਟ ਨੂੰ ਸ਼ੱਕ ਦੇ ਆਧਾਰ ’ਤੇ ਕਾਬੂ ਕਰ ਕੇ ਉਸ ਦੀ ਜਾਬਤਾ ਅਨੁਸਾਰ ਤਲਾਸ਼ੀ ਲਈ ਤਾਂ ਉਸ ਪਾਸੋਂ ਕਥਿਤ ਤੌਰ ’ਤੇ 45 ਨਸ਼ੇ ਦੀਆਂ ਪਾਬੰਦੀਸ਼ੁਦਾ ਖੁੱਲ੍ਹੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਕਥਿਤ ਦੋਸ਼ੀ ਨੂੰ ਗਿ੍ਰਫ਼ਤਾਰ ਕਰ ਕੇ ਉਸ ਖ਼ਿਲਾਫ਼ ਥਾਣਾ ਸਿਟੀ-2, ਫ਼ਰੀਦਕੋਟ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਅਗਲੇਰੀ ਕਾਨੂੰਨੀ ਕਾਰਵਾਈ ਅਮਲ ’ਚ ਲਿਆਂਦੀ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਜੈਤੋ-ਕੋਟਕਪੂਰਾ ਰੋਡ ’ਤੇ ਧਰਨਾ ਲਗਾਕੇ ਸਰਕਾਰ ਵਿਰੁੱਧ ਕੀਤਾ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਸਾਬਕਾ ਵਿਧਾਇਕ ਹਰਪ੍ਰੀਤ ਸਿੰਘ ਕੋਟਭਾਈ ਵਲੋਂ ਹਲਕੇ ਦੇ ਪਿੰਡਾਂ ਦਾ ਦੌਰਾ
Ad Position 24