ਈ . ਟੀ . ਟੀ . ਅਧਿਆਪਕਾਂ ’ ਤੇ ਕਥਿਤ ਧੱਕੇਸ਼ਾਹੀ ਤੇ ਖਿੱਚ - ਧੂਹ ਦਾ ਜਥੇਬੰਦੀ ਵਲੋਂ ਨਿਖੇਧੀ
ਜੈਤੋ, 22 ਅਗਸਤ (ਗੁਰਚਰਨ ਸਿੰਘ ਗਾਬੜੀਆ)-ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਕੋਠੀ ਦੇ ਬਾਹਰ ਰੋਸ ਪ੍ਰਦਰਸ਼ਨ ਕਰ ਰਹੇ 180 ਈ. ਟੀ.
ਜੈਤੋ, 22 ਅਗਸਤ (ਗੁਰਚਰਨ ਸਿੰਘ ਗਾਬੜੀਆ)-ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਕੋਠੀ ਦੇ ਬਾਹਰ ਰੋਸ ਪ੍ਰਦਰਸ਼ਨ ਕਰ ਰਹੇ 180 ਈ.ਟੀ.ਟੀ. ਅਧਿਆਪਕਾਂ ’ਤੇ ਪੁਲਿਸ ਵਲੋਂ ਕਥਿਤ ਧੱਕੇਸ਼ਾਹੀ ਅਤੇ ਖਿੱਚ-ਧੂਹ ਕਰਨ ਦੀ ਈ.ਟੀ.ਟੀ. ਟੈੱਟ ਪਾਸ ਅਧਿਆਪਕ ਯੂਨੀਅਨ 6505 ਬਲਾਕ ਜੈਤੋ ਵਲੋਂ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ 180 ਈ.ਟੀ.ਟੀ. ਅਧਿਆਪਕ ਸਾਥੀ ਆਪਣੀਆਂ ਜਾਇਜ਼ ਮੰਗਾਂ ਦੀ ਪੂਰਤੀ ਲਈ ਸੰਘਰਸ਼ ਕਰ ਰਹੇ ਹਨ। ਆਪਣੇ ਹੱਕਾਂ ਲਈ ਸ਼ਾਂਤਮਈ ਢੰਗ ਨਾਲ ਆਵਾਜ਼ ਉਠਾਉਣਾ ਅਧਿਆਪਕਾਂ ਦਾ ਲੋਕਤੰਤਰਿਕ ਅਧਿਕਾਰ ਹੈ ਅਤੇ ਸਰਕਾਰ ਨੂੰ ਅਧਿਆਪਕਾਂ ਦੀਆਂ ਮੰਗਾਂ ਨੂੰ ਗੰਭੀਰਤਾ ਨਾਲ ਸੁਣਨਾ ਚਾਹੀਦਾ ਹੈ। ਯੂਨੀਅਨ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ 180 ਈ.ਟੀ.ਟੀ. ਅਧਿਆਪਕ ਸਾਥੀਆਂ ਨਾਲ ਸਬੰਧਿਤ ਮਸਲਿਆਂ ਦਾ ਜਲਦ ਹੱਲ ਕੀਤਾ ਜਾਵੇ ਅਤੇ ਪ੍ਰਦਰਸ਼ਨ ਦੌਰਾਨ ਅਧਿਆਪਕਾਂ ਨਾਲ ਹੋਈ ਕਥਿਤ ਧੱਕੇਸ਼ਾਹੀ ਦਾ ਵੀ ਨੋਟਿਸ ਲਿਆ ਗਿਆ। ਯੂਨੀਅਨ ਆਗੂਆਂ ਨੇ ਕਿਹਾ ਕਿ ਜੇਕਰ ਸਰਕਾਰ ਵਲੋਂ 180 ਈ.ਟੀ.ਟੀ. ਅਧਿਆਪਕ ਸਾਥੀ ਦੀਆਂ ਮੰਗਾਂ ਦਾ ਜਲਦ ਅਤੇ ਸਾਰਥਕ ਹੱਲ ਨਾ ਕੀਤਾ ਗਿਆ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਸਰਕਾਰ ਨੂੰ ਅਪੀਲ ਕੀਤੀ ਕਿ ਅਧਿਆਪਕਾਂ ਨਾਲ ਗੱਲਬਾਤ ਕਰਕੇ ਮਸਲਿਆਂ ਦਾ ਹੱਲ ਕੱਢਿਆ ਜਾਵੇ ਅਤੇ ਉਨ੍ਹਾਂ ਨੂੰ ਇਨਸਾਫ਼ ਦਿੱਤਾ ਜਾਵੇ।