23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਐਸ . ਬੀ . ਆਰ . ਐਸ ਕਾਲਜ ਫ਼ਾਰ ਵੂਮੈਨ ਘੁੱਦੂਵਾਲਾ ਦੀਆਂ ਵਿਦਿਆਰਥਣਾਂ ਨੇ ਜਾਗਰੂਕਤਾ ਸੈਮੀਨਾਰ ਅਤੇ ਰੈਲੀ ’ ਚ ਲਿਆ ਭਾਗ ਕਿਸਾਨ ਆਗੂ ਚੰਡੀਗੜ੍ਹ ’ ਚ ਲੱਗਣ ਵਾਲੇ ਧਰਨੇ ਲਈ ਟਰਾਲੀਆਂ ਸ਼ਿੰਗਾਰ ਕੇ ਖਿੱਚ ਰਹੇ ਤਿਆਰੀਆਂ

ਸਾਦਿਕ, 22 ਅਗਸਤ (ਗੁਰਭੇਜ ਸਿੰਘ ਚੌਹਾਨ)-ਕਿਸਾਨ ਜਥੇਬੰਦੀ ਐਸ. ਕੇ.

Ad Position 21
No active advertisement
ਅਜੀਤ ਡੈਸਕ 23-08-2026
ਸਾਦਿਕ, 22 ਅਗਸਤ (ਗੁਰਭੇਜ ਸਿੰਘ ਚੌਹਾਨ)-ਕਿਸਾਨ ਜਥੇਬੰਦੀ ਐਸ.ਕੇ.ਐਮ ਦੇ ਸੱਦੇ ’ਤੇ 1 ਸਤੰਬਰ ਨੂੰ ਚੰਡੀਗੜ੍ਹ ਵਿਖੇ ਲਗਾਏ ਜਾ ਰਹੇ ਅਣਮਿਥੇ ਸਮੇਂ ਲਈ ਧਰਨੇ ਦੀਆਂ ਤਿਆਰੀਆਂ ਐਸ.ਕੇ.ਐਮ ਵਿਚ ਸ਼ਾਮਿਲ ਵੱਖ ਵੱਖ ਕਿਸਾਨ ਜਥੇਬੰਦੀਆਂ ਦੇ ਆਗੂ ਆਪੋ ਆਪਣੇ ਤੌਰ ’ਤੇ ਖਿੱਚ ਰਹੇ ਹਨ। ਇਹ ਧਰਨਾ ਕਿਸਾਨ ਜਥੇਬੰਦੀਆਂ ਵਲੋਂ ਦਿੱਲੀ ਮੋਰਚੇ ਸਮੇਂ ਕੇਂਦਰ ਸਰਕਾਰ ਵਲੋਂ ਮੰਨੀਆਂ ਗਈਆਂ ਮੰਗਾਂ ਨੂੰ ਲਾਗੂ ਕਰਵਾਉਣ ਸਬੰਧੀ ਲਗਾਇਆ ਜਾ ਰਿਹਾ ਹੈ। ਜਿਸ ਪ੍ਰਤੀ ਕਿਸਾਨਾਂ ਵਿਚ ਵੱਡਾ ਉਤਸ਼ਾਹ ਪਾਇਆ ਜਾ ਰਿਹਾ ਹੈ। ਇਸ ਧਰਨੇ ਦੀ ਤਿਆਰੀ ਨੂੰ ਮੁੱਖ ਰੱਖਦਿਆਂ ਕਿਸਾਨ ਯੂਨੀਅਨ ਕਾਦੀਆਂ ਦੀ ਹਾਈਕਮਾਂਡ ਅਤੇ ਜ਼ਿਲ੍ਹਾ ਪ੍ਰਧਾਨ ਸ਼ਮਸ਼ੇਰ ਸਿੰਘ ਜਲਾਲੇਆਣਾ, ਅੰਤ੍ਰਿਮ ਕਮੇਟੀ ਮੈਂਬਰ ਜਸਪਿੰਦਰ ਸਿੰਘ ਰੁਪੱਈਆਂ ਵਾਲਾ , ਬਲਾਕ ਸਾਦਿਕ ਦੇ ਪ੍ਰਧਾਨ ਗੁਰਤੇਜ ਸਿੰਘ ਘੁੱਦੂਵਾਲਾ ਦੀ ਅਗਵਾਈ ਵਿਚ ਬਲਾਕ ਸਾਦਿਕ ਦੀ ਸਮੁੱਚੀ ਜਥੇਬੰਦੀ ਵਲੋਂ ਚੰਡੀਗੜ੍ਹ ਜਾਣ ਲਈ ਟਰੈਕਟਰ ਟਰਾਲੀਆਂ ਅਤੇ ਲੋੜੀਂਦਾ ਸਮਾਨ ਲੈ ਕੇ ਜਾਣ ਲਈ ਤਿਆਰੀਆਂ ਆਰੰਭ ਦਿੱਤੀਆਂ ਗਈਆਂ ਹਨ। ਇਹ ਜਾਣਕਾਰੀ ਸਾਂਝੀ ਕਰਦਿਆਂ ਗੁਰਸੇਵਕ ਸਿੰਘ ਖਾਲਸਾ ਕਾਉਣੀ ਨੇ ਦੱਸਿਆ ਕਿ ਉਨ੍ਹਾਂ ਨਾਲ ਉਨ੍ਹਾਂ ਦੀ ਟੀਮ ਦੇ ਆਗੂ ਜਗਦੀਪ ਸਿੰਘ ਜਨੇਰੀਆਂ ਜ਼ਿਲ੍ਹਾ ਜਨਰਲ ਸਕੱਤਰ, ਸ਼ਿੰਗਾਰਾ ਸਿੰਘ ਮੁੱਖ ਬੁਲਾਰਾ ਅਤੇ ਬਲਾਕ ਸਾਦਿਕ ਦੇ ਜਨਰਲ ਸਕੱਤਰ ਗੁਰਵਿੰਦਰ ਸਿੰਘ ਸ਼ੇਰ ਸਿੰਘ ਵਾਲਾ ਅਤੇ ਹੋਰ ਕਿਸਾਨ ਆਗੂ ਦਿਨ ਰਾਤ ਇਕ ਕਰਕੇ ਚੰਡੀਗੜ੍ਹ ਜਾਣ ਦੀਆਂ ਤਿਆਰੀਆਂ ਵਿਚ ਰੁੱਝੇ ਹੋਏ ਹਨ।
Ad Position 22
No active advertisement
ਪਿਛਲੀ ਖ਼ਬਰ ਸੀਨੀਅਰ ਪੱਤਰਕਾਰ ਤੇ ਸਮਾਜ ਸੇਵੀ ਪਵਨ ਗਰੋਵਰ ਦੇ ਪਿਤਾ ਬਸ਼ੰਬਰ ਨਾਥ ਗਰੋਵਰ ਨੂੰ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ ਅਗਲੀ ਖ਼ਬਰ ਈ . ਟੀ . ਟੀ . ਅਧਿਆਪਕਾਂ ’ ਤੇ ਕਥਿਤ ਧੱਕੇਸ਼ਾਹੀ ਤੇ ਖਿੱਚ - ਧੂਹ ਦਾ ਜਥੇਬੰਦੀ ਵਲੋਂ ਨਿਖੇਧੀ
Ad Position 24