23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਹਰਜੀਤ ਸਿੰਘ ਨੀਲਾ ਮਾਨ ਬਣੇ ਰਾਈਸ ਸ਼ੈਲਰ ਐਸੋਸੀਏਸ਼ਨ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪ੍ਰਧਾਨ

ਗਿੱਦੜਬਾਹਾ, 22 ਅਗਸਤ (ਪਰਮਜੀਤ ਸਿੰਘ ਥੇੜੀ)-ਰਾਈਸ ਮਿਲਰਜ਼ ਐਸੋਸੀਏਸ਼ਨ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਜ਼ਿਲ੍ਹਾ ਪੱਧਰੀ ਵਿਸ਼ੇਸ਼ ਮੀਟਿੰਗ ਮਹਾਰਾਜਾ ਅਗਰਸੈਨ ਧਰਮਾਰਥ ਟਰੱਸਟ ਵਿਖੇ ਹੋਈ। ਮੀਟਿੰਗ ਵਿਚ ਐਸੋਸੀਏਸ਼ਨ ਦੇ ਰਾਸ਼ਟਰੀ ਪ੍ਰਧਾਨ ਤਰਸੇਮ ਸੈਣੀ ਤੇ ਪੰਜਾਬ ਪ੍ਰਧਾਨ ਗੁਰਦੀਪ ਸਿੰਘ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ।

Ad Position 21
No active advertisement
ਅਜੀਤ ਡੈਸਕ 23-08-2026
ਗਿੱਦੜਬਾਹਾ, 22 ਅਗਸਤ (ਪਰਮਜੀਤ ਸਿੰਘ ਥੇੜੀ)-ਰਾਈਸ ਮਿਲਰਜ਼ ਐਸੋਸੀਏਸ਼ਨ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਜ਼ਿਲ੍ਹਾ ਪੱਧਰੀ ਵਿਸ਼ੇਸ਼ ਮੀਟਿੰਗ ਮਹਾਰਾਜਾ ਅਗਰਸੈਨ ਧਰਮਾਰਥ ਟਰੱਸਟ ਵਿਖੇ ਹੋਈ। ਮੀਟਿੰਗ ਵਿਚ ਐਸੋਸੀਏਸ਼ਨ ਦੇ ਰਾਸ਼ਟਰੀ ਪ੍ਰਧਾਨ ਤਰਸੇਮ ਸੈਣੀ ਤੇ ਪੰਜਾਬ ਪ੍ਰਧਾਨ ਗੁਰਦੀਪ ਸਿੰਘ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ। ਮੀਟਿੰਗ ਦੌਰਾਨ ਐਸੋਸੀਏਸ਼ਨ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਵਲੋਂ ਸਰਬਸੰਮਤੀ ਨਾਲ ਹਰਜੀਤ ਸਿੰਘ ਨੀਲਾ ਮਾਨ ਨੂੰ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦਾ ਪ੍ਰਧਾਨ ਚੁਣਿਆਂ ਗਿਆ। ਉਨ੍ਹਾਂ ਦੇ ਪ੍ਰਧਾਨ ਬਣਨ ’ਤੇ ਐਸੋਸੀਏਸ਼ਨ ਦੇ ਮੈਂਬਰਾਂ ਨੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਉਨ੍ਹਾਂ ਨੂੰ ਵਧਾਈ ਦਿੱਤੀ। ਇਸ ਮੌਕੇ ਨਵੇਂ ਪ੍ਰਧਾਨ ਹਰਜੀਤ ਸਿੰਘ ਨੀਲਾ ਮਾਨ ਨੇ ਕਿਹਾ ਕਿ ਉਹ ਐਸੋਸੀਏਸ਼ਨ ਵਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਰਾਈਸ ਸ਼ੈਲਰ ਮਾਲਕਾਂ ਨੂੰ ਆ ਰਹੀਆਂ ਮੁਸ਼ਕਿਲਾਂ ਅਤੇ ਮੰਗਾਂ ਨੂੰ ਸਬੰਧਿਤ ਵਿਭਾਗਾਂ ਅਤੇ ਸਰਕਾਰ ਦੇ ਧਿਆਨ ਵਿਚ ਲਿਆ ਕੇ ਹੱਲ ਕਰਵਾਉਣ ਲਈ ਯਤਨ ਕੀਤੇ ਜਾਣਗੇ। ਉਨ੍ਹਾਂ ਸਮੂਹ ਮੈਂਬਰਾਂ ਦਾ ਧੰਨਵਾਦ ਕਰਦਿਆਂ ਐਸੋਸੀਏਸ਼ਨ ਦੀ ਮਜ਼ਬੂਤੀ ਲਈ ਸਾਰਿਆਂ ਨੂੰ ਮਿਲ ਕੇ ਕੰਮ ਕਰਨ ਦੀ ਅਪੀਲ ਕੀਤੀ। ਇਸ ਮੌਕੇ ਰਾਕੇਸ਼ ਜੈਨ ਬਬਲੂ, ਰੋਹਿਤ ਸਿੰਗਲਾ ਰੌਕੀ, ਸੁਨੀਲ ਬਾਂਸਲ, ਨਵੀਨ ਮਿੱਤਲ, ਸੁਭਾਸ ਜੈਨ ਲਿੱਲੀ, ਪੰਮਾ ਬਰਾੜ, ਨਵੀਨ ਮਿੱਤਲ, ਦਵਿੰਦਰ ਗਰਗ, ਸੰਜੀਵ ਬਾਂਸਲ, ਅੰਮ੍ਰਿਤ ਗੋਇਲ, ਵਿੱਕੀ ਬੰਬੇ ਡਾਇੰਗ, ਕੁਲਭੂਸ਼ਨ ਬਾਂਸਲ, ਰਵਿੰਦਰ ਗਰਗ ਸੋਨੂੰ, ਯੋਗੇਸ਼ ਗਰਗ ਜੌਲੀ, ਲੱਕੀ ਛੱਤਿਆਣਾ, ਨਰੇਸ਼ ਸੇਤੀਆ ਅਤੇ ਮੁਕੇਸ਼ ਗੋਇਲ ਆਦਿ ਵੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਖੇਤਾਂ ’ ਚ ਲੱਗੀਆਂ ਮੋਟਰਾਂ ਦੀਆਂ ਤਾਰਾਂ ਕਟਕੇ ਤਾਂਬਾ ਕੱਢਣ ਵਾਲੇ ਗਰੋਹ ਦੇ 5 ਮੈਂਬਰਾਂ ਖ਼ਿਲਾਫ ਮਾਮਲਾ ਦਰਜ ਅਗਲੀ ਖ਼ਬਰ ‘ ਜੁਦਾ ’ ਫ਼ਿਲਮ ਦੀ ਪ੍ਰਮੋਸ਼ਨ ਲਈ ਸ੍ਰੀ ਮੁਕਤਸਰ ਸਾਹਿਬ ਵਿਖੇ ਪਹੁੰਚੇ ਮੁੱਖ ਅਦਾਕਾਰ ਗੁਲਾਬ ਸਿੱਧੂ
Ad Position 24