ਰੇਹੜੀ ਅਤੇ ਖੋਖਾ ਯੂਨੀਅਨ ਦੀ ਚੋਣ
ਹਲਕਾ ਇੰਚਾਰਜ ਤੇ ਜ਼ਿਲ੍ਹਾ ਪ੍ਰਧਾਨ ਵਲੋਂ ਨਿਹਾਲ ਸਿੰਘ ਵਾਲਾ ਹਲਕੇ ਦੇ ਨਵੇਂ ਸਰਕਲਾਂ ਦੀ ਸੂਚੀ ਜਾਰੀ
ਮਿੱਤਲ ਪੈਲੇਸ ਰਾਜੇਆਣਾ ਵਿਖੇ ਭਲਕੇ ਮਨਾਇਆ ਜਾਵੇਗਾ ਤੀਆਂ ਤੀਜ ਦਾ ਮੇਲਾ-ਰਾਜਵੀਰ ਕੌਰ ਸਿੱਧੂ, ਅਮਨਦੀਪ ਕੌਰ ਅਰੋੜਾ
ਠੱਠੀ ਭਾਈ, 23 ਅਗਸਤ (ਜਗਰੂਪ ਸਿੰਘ ਮਠਾੜੂ)-25 ਅਗਸਤ ਨੂੰ ਮਿੱਤਲ ਪੈਲੇਸ ਰਾਜੇਆਣਾ ਵਿਖੇ ਤੀਆਂ ਤੀਜ ਦਾ ਮੇਲਾ ਬੜੀ ਧੂਮਧਾਮ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਹਲਕਾ ਵਿਧਾਇਕ ਅੰਮ੍ਰਿਤਪਾਲ ਸਿੰਘ ਸਿੱਧੂ ਦੀ ਧਰਮ ਪਤਨੀ ਰਾਜਵੀਰ ਕੌਰ ਸਿੱਧੂ ਅਤੇ ਬਲਾਕ ਮਹਿਲਾ ਵਿੰਗ ਬਾਘਾ ਪੁਰਾਣਾ ਦੀ ਪ੍ਰਧਾਨ ਮੈਡਮ ਅਮਨਦੀਪ ਕੌਰ ਅਰੋੜਾ ਨੇ ਦੱਸਿਆ ਕਿ ਇਸ ਮੇਲੇ ਵਿਚ ਪੰਜਾਬੀ ਸਭਿਆਚਾਰ ਅਤੇ ਵਿਰਸੇ ਦੀ ਝਲਕ ਪੇਸ਼ ਕੀਤੀ ਜਾਵੇਗੀ।
ਠੱਠੀ ਭਾਈ, 23 ਅਗਸਤ (ਜਗਰੂਪ ਸਿੰਘ ਮਠਾੜੂ)-25 ਅਗਸਤ ਨੂੰ ਮਿੱਤਲ ਪੈਲੇਸ ਰਾਜੇਆਣਾ ਵਿਖੇ ਤੀਆਂ ਤੀਜ ਦਾ ਮੇਲਾ ਬੜੀ ਧੂਮਧਾਮ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਹਲਕਾ ਵਿਧਾਇਕ ਅੰਮ੍ਰਿਤਪਾਲ ਸਿੰਘ ਸਿੱਧੂ ਦੀ ਧਰਮ ਪਤਨੀ ਰਾਜਵੀਰ ਕੌਰ ਸਿੱਧੂ ਅਤੇ ਬਲਾਕ ਮਹਿਲਾ ਵਿੰਗ ਬਾਘਾ ਪੁਰਾਣਾ ਦੀ ਪ੍ਰਧਾਨ ਮੈਡਮ ਅਮਨਦੀਪ ਕੌਰ ਅਰੋੜਾ ਨੇ ਦੱਸਿਆ ਕਿ ਇਸ ਮੇਲੇ ਵਿਚ ਪੰਜਾਬੀ ਸਭਿਆਚਾਰ ਅਤੇ ਵਿਰਸੇ ਦੀ ਝਲਕ ਪੇਸ਼ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਮੇਲੇ ਵਿਚ ਡਾ. ਗੁਰਪ੍ਰੀਤ ਕੌਰ ਮਾਨ, ਪਤਨੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਮੇਲੇ ਦੌਰਾਨ ਪੰਜਾਬੀ ਸਭਿਆਚਾਰ ਨਾਲ ਸਬੰਧਿਤ ਵੱਖ-ਵੱਖ ਗਤੀਵਿਧੀਆਂ, ਲੋਕ ਗੀਤ, ਗਿੱਧਾ ਅਤੇ ਹੋਰ ਰੰਗਾਰੰਗ ਪ੍ਰੋਗਰਾਮ ਕਰਵਾਏ ਜਾਣਗੇ। ਰਾਜਵੀਰ ਕੌਰ ਸਿੱਧੂ ਅਤੇ ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਤੀਆਂ ਦਾ ਤਿਉਹਾਰ ਪੰਜਾਬੀ ਸਭਿਆਚਾਰ ਅਤੇ ਵਿਰਸੇ ਦਾ ਅਨਿੱਖੜਵਾਂ ਅੰਗ ਹੈ। ਅਜਿਹੇ ਸਮਾਗਮ ਨਵੀਂ ਪੀੜ੍ਹੀ ਨੂੰ ਪੰਜਾਬੀ ਸਭਿਆਚਾਰ ਨਾਲ ਜੋੜਨ ਅਤੇ ਸਾਡੀਆਂ ਪੁਰਾਤਨ ਰਵਾਇਤਾਂ ਨੂੰ ਜਿਉਂਦਾ ਰੱਖਣ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਇਲਾਕੇ ਦੀਆਂ ਸਮੂਹ ਔਰਤਾਂ ਨੂੰ ਇਸ ਤੀਆਂ ਤੀਜ ਦੇ ਮੇਲੇ ਵਿਚ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ।