24-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-08-2026

ਸਮਾਜ ਸੇਵਾ ਸੁਸਾਇਟੀ ਨੂੰ ਰੋਟਰੀ ਕਲੱਬ ਮੋਗਾ ਰਾਇਲ ਨੇ ਭੇਟ ਕੀਤੇ ਗਲਵਜ਼, ਮਾਸਿਕ, ਪਰਫਿਊਮ ਤੇ ਸੈਨੀਟਾਈਜ਼ਰ

ਫ਼ਰੀਦਕੋਟ, 23 ਅਗਸਤ (ਜਸਵੰਤ ਸਿੰਘ ਪੁਰਬਾ)-ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਨੂੰ ਪਿੰਡ ਚੰਨੀਆਂ ’ਚ ਉਸ ਵੇਲੇ ਵੱਡਾ ਬੱਲ ਮਿਲਿਆ ਜਦੋਂ ਵੱਖ ਵੱਖ ਪਾਰਟੀਆਂ ਦੇ ਆਗੂ ਅਕਾਲੀ ਦਲ ਵਾਰਿਸ ਪੰਜਾਬ ਦੇ ਹਲਕਾ ਇੰਚਾਰਜ ਭਾਈ ਦਲੇਰ ਸਿੰਘ ਡੋਡ ਦੀ ਅਗਵਾਈ ’ਚ ਪਾਰਟੀ ’ਚ ਸ਼ਾਮਿਲ ਹੋਏ। ਇਸ ਮੌਕੇ ਦਲੇਰ ਸਿੰਘ ਡੋਡ ਨੇ ਕਿਹਾ ਕਿ ਅੱਜ ਪੰਜਾਬ ਦੇ ਲੋਕ ਰਵਾਇਤੀ ਪਾਰਟੀਆਂ ਦੀਆਂ ਨੀਤੀਆਂ ਤੋਂ ਤੰਗ ਆ ਕੇ ਵੱਡੀ ਗਿਣਤੀ ਵਿਚ ਅਕਾਲੀ ਦਲ ਵਾਰਿਸ ਪੰਜਾਬ ਦੇ ਨਾਲ ਜੁੜ ਰਹੇ ਹਨ।

Ad Position 21
No active advertisement
ਅਜੀਤ ਡੈਸਕ 24-08-2026
ਫ਼ਰੀਦਕੋਟ, 23 ਅਗਸਤ (ਜਸਵੰਤ ਸਿੰਘ ਪੁਰਬਾ)-ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਨੂੰ ਪਿੰਡ ਚੰਨੀਆਂ ’ਚ ਉਸ ਵੇਲੇ ਵੱਡਾ ਬੱਲ ਮਿਲਿਆ ਜਦੋਂ ਵੱਖ ਵੱਖ ਪਾਰਟੀਆਂ ਦੇ ਆਗੂ ਅਕਾਲੀ ਦਲ ਵਾਰਿਸ ਪੰਜਾਬ ਦੇ ਹਲਕਾ ਇੰਚਾਰਜ ਭਾਈ ਦਲੇਰ ਸਿੰਘ ਡੋਡ ਦੀ ਅਗਵਾਈ ’ਚ ਪਾਰਟੀ ’ਚ ਸ਼ਾਮਿਲ ਹੋਏ। ਇਸ ਮੌਕੇ ਦਲੇਰ ਸਿੰਘ ਡੋਡ ਨੇ ਕਿਹਾ ਕਿ ਅੱਜ ਪੰਜਾਬ ਦੇ ਲੋਕ ਰਵਾਇਤੀ ਪਾਰਟੀਆਂ ਦੀਆਂ ਨੀਤੀਆਂ ਤੋਂ ਤੰਗ ਆ ਕੇ ਵੱਡੀ ਗਿਣਤੀ ਵਿਚ ਅਕਾਲੀ ਦਲ ਵਾਰਿਸ ਪੰਜਾਬ ਦੇ ਨਾਲ ਜੁੜ ਰਹੇ ਹਨ। ਉਨ੍ਹਾਂ ਕਿਹਾ ਕਿ ਦਹਾਕਿਆਂ ਤੋਂ ਸੱਤਾ ਵਿਚ ਰਹੀਆਂ ਵੱਖ-ਵੱਖ ਪਾਰਟੀਆਂ ਨੇ ਲੋਕਾਂ ਨੂੰ ਧਰਮ, ਜਾਤ ਦੇ ਨਾਂਅ ’ਤੇ ਵੰਡਿਆ ਹੈ, ਜਦਕਿ ਪੰਜਾਬ ਦੇ ਅਸਲ ਮਸਲੇ ਅਜੇ ਵੀ ਜਿਉਂ ਦੇ ਤਿਉਂ ਖੜ੍ਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਨਸ਼ਾ ਗੰਭੀਰ ਸਮੱਸਿਆ ਬਣ ਚੁੱਕਾ ਹੈ ਅਤੇ ਹਰ ਰੋਜ਼ ਨੌਜਵਾਨ ਇਸ ਦੀ ਭੇਟ ਚੜ੍ਹ ਰਹੇ ਹਨ। ਬੇਰੁਜ਼ਗਾਰੀ, ਪੇਪਰ ਲੀਕ, ਕਿਸਾਨਾਂ ਅਤੇ ਮਜ਼ਦੂਰਾਂ ਦੀਆਂ ਮੁਸ਼ਕਿਲਾਂ, ਪੰਜਾਬੀ ਨੌਜਵਾਨਾਂ ਦਾ ਵਿਦੇਸ਼ਾਂ ਵੱਲ ਰੁਖ ਅਤੇ ਪੰਜਾਬੀ ਭਾਸ਼ਾ ਨਾਲ ਹੋ ਰਹੀ ਬੇਰੁਖ਼ੀ ਚਿੰਤਾ ਦਾ ਵਿਸ਼ਾ ਹਨ। ਉਨ੍ਹਾਂ ਕਿਹਾ ਕਿ ਛੋਟੇ ਦੁਕਾਨਦਾਰ ਅਤੇ ਆਮ ਵਰਗ ਲਗਾਤਾਰ ਆਰਥਿਕ ਦਬਾਅ ਹੇਠ ਆ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਪਾਣੀਆਂ, ਚੰਡੀਗੜ੍ਹ, ਬੰਦੀ ਸਿੰਘਾਂ ਦੀ ਰਿਹਾਈ ਅਤੇ ਹੋਰ ਪੰਥਕ ਤੇ ਸੂਬਾਈ ਮਸਲਿਆਂ ਨੂੰ ਹਮੇਸ਼ਾ ਨਜ਼ਰਅੰਦਾਜ਼ ਕੀਤਾ ਗਿਆ ਹੈ। ਪੰਜਾਬ ਦੇ ਲੋਕ ਹੁਣ ਸਮਝ ਚੁੱਕੇ ਹਨ ਕਿ ਪੰਜਾਬ ਦੇ ਹੱਕਾਂ ਦੀ ਗੱਲ ਇਕ ਮਜ਼ਬੂਤ ਖੇਤਰੀ ਪਾਰਟੀ ਹੀ ਕਰ ਸਕਦੀ ਹੈ। ਉਨ੍ਹਾਂ ਦੱਸਿਆ ਕਿ ਅੱਜ ਪਿੰਡ ਚੰਨੀਆਂ ਤੇ ਕਿੰਗਰਾ ਤੋਂ ਵੱਡੀ ਗਿਣਤੀ ਵਿਚ ਨੌਜਵਾਨਾਂ, ਬਜ਼ੁਰਗਾਂ ਅਤੇ ਹੋਰ ਸੱਜਣਾਂ ਨੇ ਵੱਖ-ਵੱਖ ਪਾਰਟੀਆਂ ਨੂੰ ਛੱਡ ਕੇ ਅਕਾਲੀ ਦਲ ਵਾਰਿਸ ਪੰਜਾਬ ਦੇ ਵਿਚ ਸ਼ਾਮਿਲ ਹੋਣ ਦਾ ਐਲਾਨ ਕੀਤਾ। ਪਾਰਟੀ ਆਗੂਆਂ ਵਲੋਂ ਨਵੇਂ ਸ਼ਾਮਿਲ ਹੋਏ ਸਾਥੀਆਂ ਦੇ ਗਲਾਂ ਵਿਚ ਪਾਰਟੀ ਦੇ ਲੋਗੋ ਪਾ ਕੇ ਉਨ੍ਹਾਂ ਦਾ ਸਵਾਗਤ ਕੀਤਾ ਗਿਆ। ਇਸ ਮੌਕੇ ਮਨਪ੍ਰੀਤ ਸਿੰਘ ਭੋਲੂਵਾਲਾ, ਬਾਬਾ ਜਸਵਿੰਦਰ ਸਿੰਘ ਸੋਨੂ ਸੀਨੀਅਰ ਮੀਤ ਪ੍ਰਧਾਨ ਜ਼ਿਲ੍ਹਾ ਫਰੀਦਕੋਟ, ਅਮਨਦੀਪ ਸਿੰਘ ਸਾਦਿਕ, ਲਾਲਜੀਤ ਸਿੰਘ ਝੋਟੀਵਾਲਾ, ਹਰਬੰਸ ਸਿੰਘ ਸੂਬੇਦਾਰ ਸਰਕਲ ਪ੍ਰਧਾਨ ਸਾਦਿਕ, ਭਾਊ ਕਸ਼ਮੀਰ ਸਿੰਘ ਅਤੇ ਅਵਤਾਰ ਸਿੰਘ ਸੰਗਰਾਹੂਰ, ਅੰਗਰੇਜ਼ ਸਿੰਘ ਡੋਡ ਸਮੇਤ ਹੋਰ ਆਗੂ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਖ਼ਾਲਸਾ ਸਕੂਲ ਦੇ 250 ਵਿਦਿਆਰਥੀਆਂ ਨੇ ਨੈਤਿਕ ਸਿੱਖਿਆ ਦੇ ਇਮਤਿਹਾਨ ’ਚ ਲਿਆ ਭਾਗ ਅਗਲੀ ਖ਼ਬਰ ਕੇਂਦਰ ਸਰਕਾਰ ਦੀਆਂ ਮਾੜੀਆਂ ਨੀਤੀਆਂ ਕਰਨ ਲੋਕ ਮਹਿੰਗਾਈ ਦੀ ਮਾਰ ਝੱਲ ਰਹੇ-ਜਸਵਿੰਦਰ ਮੱਤਾ
Ad Position 24