23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-08-2026

ਸਟੇਟ ਲਾਅਨ ਟੈਨਿਸ ਲਈ ਚੁਣੀ ਗਈ ਡਾ. ਸੈਫੂਦੀਨ ਕਿਚਲੂ ਪਬਲਿਕ ਸਕੂਲ ਦੀ ਵਿਦਿਆਰਥਣ ਗੁਰਸ਼ਿਫ਼ਤ ਕੌਰ ਧੁੰਨਾ

8 ਜ਼ੋਨ ਪੱਧਰ ਤੋਂ ਬਾਅਦ ਹੁਣ ਰਾਜ ਪੱਧਰ ’ਤੇ ਪ੍ਰਤਿਭਾ ਦਿਖਾਏਗੀ ਕਿਚਲੂ ਸਕੂਲ ਦੀ ਖਿਡਾਰਨ-ਚੇਅਰਮੈਨ ਐਡਵੋਕੇਟ ਸੁਨੀਲ ਗਰਗ 8 ਮਿਹਨਤ, ਅਨੁਸ਼ਾਸਨ ਅਤੇ ਨਿਰੰਤਰ ਅਭਿਆਸ ਸਫਲਤਾ ਦੀ ਕੁੰਜੀ”-ਡਾਇਰੈਕਟਰ ਸੁਨੀਤਾ ਗਰਗ ਮੋਗਾ, 23 ਅਗਸਤ (ਸੁਰਿੰਦਰਪਾਲ ਸਿੰਘ)-ਸਿੱਖਿਆ ਦੇ ਖੇਤਰ ਵਿਚ ਆਪਣੀ ਵਿਸ਼ੇਸ਼ ਪਛਾਣ ਬਣਾਉਣ ਦੇ ਨਾਲ-ਨਾਲ ਖੇਡਾਂ ਦੇ ਖੇਤਰ ਵਿਚ ਵੀ ਲਗਾਤਾਰ ਸ਼ਾਨਦਾਰ ਉਪਲਬਧੀਆਂ ਹਾਸਲ ਕਰ ਰਹੇ ਡਾ. ਸੈਫੂਦੀਨ ਕਿਚਲੂ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਮੋਗਾ ਨੇ ਇਕ ਹੋਰ ਮਾਣਮੱਤੀ ਉਪਲਬਧੀ ਆਪਣੇ ਨਾਂਅ ਕੀਤੀ ਹੈ।

Ad Position 21
No active advertisement
ਅਜੀਤ ਡੈਸਕ 24-08-2026
8 ਜ਼ੋਨ ਪੱਧਰ ਤੋਂ ਬਾਅਦ ਹੁਣ ਰਾਜ ਪੱਧਰ ’ਤੇ ਪ੍ਰਤਿਭਾ ਦਿਖਾਏਗੀ ਕਿਚਲੂ ਸਕੂਲ ਦੀ ਖਿਡਾਰਨ-ਚੇਅਰਮੈਨ ਐਡਵੋਕੇਟ ਸੁਨੀਲ ਗਰਗ 8 ਮਿਹਨਤ, ਅਨੁਸ਼ਾਸਨ ਅਤੇ ਨਿਰੰਤਰ ਅਭਿਆਸ ਸਫਲਤਾ ਦੀ ਕੁੰਜੀ”-ਡਾਇਰੈਕਟਰ ਸੁਨੀਤਾ ਗਰਗ ਮੋਗਾ, 23 ਅਗਸਤ (ਸੁਰਿੰਦਰਪਾਲ ਸਿੰਘ)-ਸਿੱਖਿਆ ਦੇ ਖੇਤਰ ਵਿਚ ਆਪਣੀ ਵਿਸ਼ੇਸ਼ ਪਛਾਣ ਬਣਾਉਣ ਦੇ ਨਾਲ-ਨਾਲ ਖੇਡਾਂ ਦੇ ਖੇਤਰ ਵਿਚ ਵੀ ਲਗਾਤਾਰ ਸ਼ਾਨਦਾਰ ਉਪਲਬਧੀਆਂ ਹਾਸਲ ਕਰ ਰਹੇ ਡਾ. ਸੈਫੂਦੀਨ ਕਿਚਲੂ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਮੋਗਾ ਨੇ ਇਕ ਹੋਰ ਮਾਣਮੱਤੀ ਉਪਲਬਧੀ ਆਪਣੇ ਨਾਂਅ ਕੀਤੀ ਹੈ। ਸਕੂਲ ਦੀ ਦਸਵੀਂ ਜਮਾਤ ਦੀ ਹੋਣਹਾਰ ਵਿਦਿਆਰਥਣ ਗੁਰਸ਼ਿਫ਼ਤ ਕੌਰ ਧੁੰਨਾ ਨੇ ਲਾਅਨ ਟੈਨਿਸ ਦੇ ਜ਼ੋਨ ਪੱਧਰੀ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਟੇਟ ਪੱਧਰੀ ਲਾਅਨ ਟੈਨਿਸ ਮੁਕਾਬਲੇ ਲਈ ਆਪਣੀ ਚੋਣ ਕਰਵਾ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ। ਕੋਟ ਈਸੇ ਖਾਂ ਜ਼ੋਨ ਦੇ ਸਰਕਾਰੀ ਸਕੂਲ ਕੋਟ ਈਸੇ ਖਾਂ ਵਿਖੇ ਕਰਵਾਏ ਗਏ ਜ਼ੋਨ ਪੱਧਰੀ ਲਾਅਨ ਟੈਨਿਸ ਮੁਕਾਬਲਿਆਂ ਵਿਚ ਡਾ. ਸੈਫੂਦੀਨ ਕਿਚਲੂ ਪਬਲਿਕ ਸਕੂਲ ਦੇ ਦੋ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਇਸ ਦੌਰਾਨ ਗੁਰਸ਼ਿਫ਼ਤ ਕੌਰ ਧੁੰਨਾ ਨੇ ਆਪਣੇ ਸ਼ਾਨਦਾਰ ਖੇਡ ਹੁਨਰ, ਆਤਮ-ਵਿਸ਼ਵਾਸ, ਅਨੁਸ਼ਾਸਨ ਅਤੇ ਜੁਝਾਰੂਪਣ ਦਾ ਪ੍ਰਦਰਸ਼ਨ ਕਰਦਿਆਂ ਬਿਹਤਰੀਨ ਖੇਡ ਦਿਖਾਈ। ਉਸ ਦੇ ਸ਼ਾਨਦਾਰ ਪ੍ਰਦਰਸ਼ਨ ਦੇ ਆਧਾਰ ‘ਤੇ ਉਸ ਦੀ ਚੋਣ ਸਟੇਟ ਪੱਧਰੀ ਮੁਕਾਬਲੇ ਲਈ ਕੀਤੀ ਗਈ। ਗੁਰਸ਼ਿਫ਼ਤ ਕੌਰ ਦੀ ਇਸ ਉਪਲਬਧੀ ਨਾਲ ਸਕੂਲ ਕੈਂਪਸ ਵਿਚ ਖ਼ੁਸ਼ੀ ਦੀ ਲਹਿਰ ਦੌੜ ਗਈ। ਸਕੂਲ ਪ੍ਰਬੰਧਕਾਂ, ਪ੍ਰਿੰਸੀਪਲ, ਅਧਿਆਪਕਾਂ, ਵਿਦਿਆਰਥੀਆਂ, ਕੋਚ ਅਤੇ ਉਸ ਦੇ ਮਾਪਿਆਂ ਨੇ ਉਸ ਦੀ ਸਫਲਤਾ ‘ਤੇ ਖ਼ੁਸ਼ੀ ਜ਼ਾਹਿਰ ਕਰਦਿਆਂ ਉਸ ਨੂੰ ਵਧਾਈ ਦਿੱਤੀ ਅਤੇ ਆਉਣ ਵਾਲੇ ਸਟੇਟ ਪੱਧਰੀ ਮੁਕਾਬਲੇ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਸਕੂਲ ਪ੍ਰਬੰਧਨ ਵਲੋਂ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿਚ ਵੀ ਅੱਗੇ ਵਧਾਉਣ ‘ਤੇ ਵਿਸ਼ੇਸ਼ ਜ਼ੋਰ ਦਿੱਤਾ ਜਾਂਦਾ ਹੈ। ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਐਡਵੋਕੇਟ ਸੁਨੀਲ ਗਰਗ ਨੇ ਗੁਰਸ਼ਿਫ਼ਤ ਕੌਰ ਧੁੰਨਾ ਨੂੰ ਇਸ ਸ਼ਾਨਦਾਰ ਉਪਲਬਧੀ ਲਈ ਵਧਾਈ ਦਿੰਦਿਆਂ ਕਿਹਾ ਕਿ ਵਿਦਿਆਰਥੀ ਦੀ ਸਫਲਤਾ ਉਸ ਦੀ ਨਿੱਜੀ ਮਿਹਨਤ ਦੇ ਨਾਲ-ਨਾਲ ਪਰਿਵਾਰ, ਅਧਿਆਪਕਾਂ ਅਤੇ ਕੋਚ ਦੇ ਸਹਿਯੋਗ ਦਾ ਵੀ ਨਤੀਜਾ ਹੁੰਦੀ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਖੇਤਰ ਵਿਚ ਸਫਲਤਾ ਹਾਸਲ ਕਰਨ ਲਈ ਮਿਹਨਤ, ਲਗਨ, ਅਨੁਸ਼ਾਸਨ ਅਤੇ ਨਿਰੰਤਰ ਅਭਿਆਸ ਬੇਹੱਦ ਜ਼ਰੂਰੀ ਹਨ। ਉਨ੍ਹਾਂ ਨੇ ਗੁਰਸ਼ਿਫ਼ਤ ਕੌਰ ਨੂੰ ਸਟੇਟ ਪੱਧਰੀ ਮੁਕਾਬਲੇ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਸਕੂਲ ਦੀ ਡਾਇਰੈਕਟਰ ਸੁਨੀਤਾ ਰਾਣੀ ਗਰਗ ਨੇ ਗੁਰਸ਼ਿਫ਼ਤ ਕੌਰ ਦੀ ਉਪਲਬਧੀ ‘ਤੇ ਖ਼ੁਸ਼ੀ ਪ੍ਰਗਟ ਕਰਦਿਆਂ ਕਿਹਾ ਕਿ ਇਹ ਸਫਲਤਾ ਉਸ ਦੀ ਸਖ਼ਤ ਮਿਹਨਤ, ਨਿਰੰਤਰ ਅਭਿਆਸ, ਅਨੁਸ਼ਾਸਨ ਅਤੇ ਖੇਡ ਪ੍ਰਤੀ ਸਮਰਪਣ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਡਾ. ਸੈਫੂਦੀਨ ਕਿਚਲੂ ਪਬਲਿਕ ਸਕੂਲ ਵਿਚ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਨੂੰ ਪਹਿਲ ਦਿੱਤੀ ਜਾਂਦੀ ਹੈ। ਬੱਚਿਆਂ ਨੂੰ ਸਿਰਫ਼ ਕਿਤਾਬੀ ਗਿਆਨ ਤੱਕ ਸੀਮਤ ਨਹੀਂ ਰੱਖਿਆ ਜਾਂਦਾ, ਸਗੋਂ ਉਨ੍ਹਾਂ ਨੂੰ ਖੇਡਾਂ, ਸਭਿਆਚਾਰਕ ਗਤੀਵਿਧੀਆਂ ਅਤੇ ਹੋਰ ਖੇਤਰਾਂ ਵਿਚ ਵੀ ਆਪਣੀ ਪ੍ਰਤਿਭਾ ਦਿਖਾਉਣ ਲਈ ਪ੍ਰੇਰਿਤ ਕੀਤਾ ਜਾਂਦਾ ਹੈ। ਸੁਨੀਤਾ ਰਾਣੀ ਗਰਗ ਨੇ ਕਿਹਾ ਕਿ ਸਕੂਲ ਦਾ ਉਦੇਸ਼ ਹਰੇਕ ਵਿਦਿਆਰਥੀ ਅੰਦਰ ਛੁਪੀ ਪ੍ਰਤਿਭਾ ਨੂੰ ਪਛਾਣ ਕੇ ਉਸ ਨੂੰ ਸਹੀ ਦਿਸ਼ਾ ਅਤੇ ਉਚਿੱਤ ਮੰਚ ਪ੍ਰਦਾਨ ਕਰਨਾ ਹੈ। ਸਕੂਲ ਪਰਿਵਾਰ ਨੇ ਵਿਸ਼ਵਾਸ ਪ੍ਰਗਟਾਇਆ ਕਿ ਗੁਰਸ਼ਿਫ਼ਤ ਕੌਰ ਸਟੇਟ ਪੱਧਰ ‘ਤੇ ਵੀ ਆਪਣੇ ਸ਼ਾਨਦਾਰ ਖੇਡ ਪ੍ਰਦਰਸ਼ਨ ਨਾਲ ਇਕ ਹੋਰ ਉਪਲਬਧੀ ਸਕੂਲ ਦੀ ਝੋਲੀ ਵਿਚ ਪਾਏਗੀ।
Ad Position 22
No active advertisement
ਪਿਛਲੀ ਖ਼ਬਰ ਰੰਧਾਵਾ ਮਸੰਦਾ ’ਚ ਬਜ਼ੁਰਗ ਦਾ ਬੇਰਹਿਮੀ ਨਾਲ ਕਤਲ, ਲਾਸ਼ ਸਾੜਨ ਦੀ ਕੋਸ਼ਿਸ਼ ਅਗਲੀ ਖ਼ਬਰ ਰੇਹੜੀ ਅਤੇ ਖੋਖਾ ਯੂਨੀਅਨ ਦੀ ਚੋਣ ਹਲਕਾ ਇੰਚਾਰਜ ਤੇ ਜ਼ਿਲ੍ਹਾ ਪ੍ਰਧਾਨ ਵਲੋਂ ਨਿਹਾਲ ਸਿੰਘ ਵਾਲਾ ਹਲਕੇ ਦੇ ਨਵੇਂ ਸਰਕਲਾਂ...
Ad Position 24