‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਸ੍ਰੀ ਮੁਕਤਸਰ ਸਾਹਿਬ ਪੁਲਿਸ ਦੀ ਵੱਡੀ ਕਾਰਵਾਈ
ਸ੍ਰੀ ਮੁਕਤਸਰ ਸਾਹਿਬ, 24 ਅਗਸਤ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਅਤੇ ਡੀ. ਜੀ.
ਜ
ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਪੁਲਿਸ ਮੁਖੀ ਅਭਿਮੰਨਿਊ ਰਾਣਾ। ਅਜੀਤ ਤਸਵੀਰ
25-08-2026
ਸ੍ਰੀ ਮੁਕਤਸਰ ਸਾਹਿਬ, 24 ਅਗਸਤ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਅਤੇ ਡੀ.ਜੀ.ਪੀ. ਪੰਜਾਬ ਵਲੋਂ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਰਾਜ ਪੱਧਰੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਐੱਸ.ਐੱਸ.ਪੀ. ਅਭਿਮੰਨਿਊ ਰਾਣਾ ਦੀ ਅਗਵਾਈ ਹੇਠ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਨਸ਼ਾ ਤਸਕਰਾਂ ਵਿਰੁੱਧ ਨਿਰੰਤਰ, ਠੋਸ ਤੇ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪੁਲਿਸ ਮੁਖੀ ਅਭਿਮੰਨਿਊ ਰਾਣਾ ਨੇ ਦੱਸਿਆ ਕਿ 1 ਜਨਵਰੀ 2026 ਤੋਂ ਅੱਜ ਤੱਕ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਨਸ਼ਿਆਂ ਖ਼ਿਲਾਫ਼ 1067 ਮੁਕੱਦਮੇ ਦਰਜ ਕਰਕੇ 1636 ਦੋਸ਼ੀਆਂ ਨੂੰ ਕਾਬੂ ਕੀਤਾ ਗਿਆ। ਇਸ ਦੌਰਾਨ ਪੁਲਿਸ ਵਲੋਂ ਹੈਰੋਇਨ 7.884 ਕਿੱਲੋਗ੍ਰਾਮ, ਅਫ਼ੀਮ 13.758 ਕਿੱਲੋਗ੍ਰਾਮ, ਪੋਸਤ 510.841 ਕਿੱਲੋਗ੍ਰਾਮ, ਨਸ਼ੀਲੀਆਂ ਗੋਲੀਆਂ 99,329, ਗਾਂਜਾ 1.851, ਨਸ਼ੀਲਾ ਪਾਊਡਰ 0.025, ਪਰੈਗਾ ਕੈਪਸੂਲ 3,05,803, ਡਰੱਗ ਮਨੀ 5,83,120 ਰੁਪਏ ਬਰਾਮਦ ਕੀਤੀ ਗਈ ਹੈ। ਐੱਸ.ਐੱਸ.ਪੀ. ਨੇ ਦੱਸਿਆ ਪੁਲਿਸ ਦੀ ਕਾਰਵਾਈ ਸਿਰਫ਼ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਤੇ ਦੋਸ਼ੀਆਂ ਦੀ ਗ੍ਰਿਫ਼ਤਾਰੀ ਤੱਕ ਸੀਮਿਤ ਨਹੀਂ ਰਹੀ, ਸਗੋਂ ਨਸ਼ਾ ਕਰ ਰਹੇ ਵਿਅਕਤੀਆਂ ਨੂੰ ਇਲਾਜ ਤੇ ਕਾਊਂਸਲਿੰਗ ਰਾਹੀਂ ਮੁੜ ਸਹੀ ਜੀਵਨ ਧਾਰਾ ਵੱਲ ਲਿਆਂਦਾ ਜਾ ਰਿਹਾ ਹੈ। ਇਸ ਦੇ ਨਾਲ ਹੀ ਐੱਨ.ਡੀ.ਪੀ.ਐੱਸ. ਐਕਟ ਅਧੀਨ ਗੰਭੀਰ ਦੋਸ਼ਾਂ ਵਿਚ ਸ਼ਾਮਿਲ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਦੀ ਜਾਂਚ ਕਰਕੇ ਨਸ਼ਾ ਤਸਕਰੀ ਰਾਹੀਂ ਬਣਾਈ ਗਈ ਸੰਪਤੀ ਨੂੰ ਵੈਰੀਫਾਈ ਕਰਵਾਇਆ ਜਾ ਰਿਹਾ ਹੈ ਅਤੇ ਕੰਪਟੈਂਟ ਅਥਾਰਟੀ ਤੋਂ ਫਰੀਜ਼ ਕਰਵਾਉਣ ਦੀ ਕਾਰਵਾਈ ਵੀ ਅਮਲ ਵਿਚ ਲਿਆਈ ਜਾ ਰਹੀ ਹੈ। ਜ਼ਿਲ੍ਹਾ ਪੁਲਿਸ ਮੁਖੀ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਜੰਗ ਸਿਰਫ਼ ਪੁਲਿਸ ਦੀ ਨਹੀਂ, ਸਗੋਂ ਸਮੂਹ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਅਪੀਲ ਕੀਤੀ ਕਿ ਨਸ਼ਾ ਵੇਚਣ ਜਾਂ ਵਰਤਣ ਵਾਲਿਆਂ ਬਾਰੇ ਜਾਣਕਾਰੀ ਪੁਲਿਸ ਨਾਲ ਗੁਪਤ ਤਰੀਕੇ ਨਾਲ ਸਾਂਝੀ ਕੀਤੀ ਜਾਵੇ। ਪੁਲਿਸ ਹਰ ਸੂਚਨਾ ’ਤੇ ਗੰਭੀਰਤਾ ਨਾਲ ਕਾਰਵਾਈ ਕਰੇਗੀ ਅਤੇ ਸੂਚਨਾ ਦੇਣ ਵਾਲੇ ਵਿਅਕਤੀ ਦੀ ਪਹਿਚਾਣ ਪੂਰੀ ਤਰ੍ਹਾਂ ਗੁਪਤ ਰੱਖੀ ਜਾਵੇਗੀ।