25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2026

ਦੇਸ਼ ਭਗਤ ਗਲੋਬਲ ਸਕੂਲ ਵਿਖੇ ਤੀਜ ਨੂੰ ਸਮਰਪਿਤ ਸਮਾਗਮ ਕਰਵਾਇਆ

ਸ੍ਰੀ ਮੁਕਤਸਰ ਸਾਹਿਬ, 24 ਅਗਸਤ (ਰਣਜੀਤ ਸਿੰਘ ਢਿੱਲੋਂ)-ਦੇਸ਼ ਭਗਤ ਕੈਂਪਸ ਸ੍ਰੀ ਮੁਕਤਸਰ ਸਾਹਿਬ ਦੇ ਚੇਅਰਮੈਨ ਤੇ ਦੇਸ਼ ਭਗਤ ਯੂਨੀਵਰਸਿਟੀ ਦੇ ਚਾਂਸਲਰ ਡਾ. ਜੋਰਾ ਸਿੰਘ ਅਤੇ ਪ੍ਰੋ.

Ad Position 21
No active advertisement
ਅਜੀਤ ਡੈਸਕ 25-08-2026
ਸ੍ਰੀ ਮੁਕਤਸਰ ਸਾਹਿਬ, 24 ਅਗਸਤ (ਰਣਜੀਤ ਸਿੰਘ ਢਿੱਲੋਂ)-ਦੇਸ਼ ਭਗਤ ਕੈਂਪਸ ਸ੍ਰੀ ਮੁਕਤਸਰ ਸਾਹਿਬ ਦੇ ਚੇਅਰਮੈਨ ਤੇ ਦੇਸ਼ ਭਗਤ ਯੂਨੀਵਰਸਿਟੀ ਦੇ ਚਾਂਸਲਰ ਡਾ. ਜੋਰਾ ਸਿੰਘ ਅਤੇ ਪ੍ਰੋ. ਚਾਂਸਲਰ ਡਾ. ਤੇਜਿੰਦਰ ਕੌਰ ਦੀ ਅਗਵਾਈ ਹੇਠ ਪ੍ਰਿੰਸੀਪਲ ਡਾ. ਸੰਜੀਵ ਜਿੰਦਲ ਤੇ ਵਾਈਸ ਪ੍ਰਿੰਸੀਪਲ ਡਾ. ਪਰਮਪ੍ਰੀਤ ਕੌਰ ਦੀ ਦੇਖ-ਰੇਖ ਹੇਠ ਦੇਸ਼ ਭਗਤ ਗਲੋਬਲ ਸਕੂਲ ਕੋਟਕਪੂਰਾ ਰੋਡ ਸ੍ਰੀ ਮੁਕਤਸਰ ਸਾਹਿਬ ਵਿਖੇ ਪੰਜਾਬੀ ਸੱਭਿਆਚਾਰ ਅਤੇ ਲੋਕ ਵਿਰਸੇ ਨਾਲ ਵਿਦਿਆਰਥੀਆਂ ਨੂੰ ਜੋੜਨ ਦੇ ਉਦੇਸ਼ ਨਾਲ ਤੀਜ ਦਾ ਤਿਉਹਾਰ ਮਨਾਇਆ ਗਿਆ। ਇਸ ਸਮਾਗਮ ਰਾਹੀਂ ਵਿਦਿਆਰਥੀਆਂ ਨੂੰ ਆਪਣੇ ਅਮੀਰ ਸੱਭਿਆਚਾਰ ਤੇ ਵਿਰਾਸਤ ਨਾਲ ਜੋੜਨ ਦੇ ਨਾਲ-ਨਾਲ ਰਵਾਇਤੀ ਪਹਿਰਾਵੇ, ਲੋਕ-ਗੀਤਾਂ, ਗਿੱਧੇ ਤੇ ਪੰਜਾਬੀ ਸੱਭਿਆਚਾਰਕ ਪਰੰਪਰਾਵਾਂ ਪ੍ਰਤੀ ਜਾਗਰੂਕ ਕੀਤਾ ਗਿਆ। ਰੰਗ-ਬਿਰੰਗੇ ਸੂਟ, ਫੁਲਕਾਰੀਆਂ, ਪਰਾਂਦੇ, ਗਹਿਣੇ ਤੇ ਪੰਜਾਬੀ ਸੱਭਿਆਚਾਰ ਨਾਲ ਜੁੜੇ ਰਵਾਇਤੀ ਪਹਿਰਾਵਿਆਂ ਨੇ ਸਮਾਗਮ ਨੂੰ ਵਿਸ਼ੇਸ਼ ਆਕਰਸ਼ਣ ਪ੍ਰਦਾਨ ਕੀਤਾ। ਵਿਦਿਆਰਥੀਆਂ ਵਲੋਂ ਪੰਜਾਬੀ ਲੋਕ ਗੀਤਾਂ ਤੇ ਗਿੱਧੇ ਦੀਆਂ ਪੇਸ਼ਕਾਰੀਆਂ ਨੇ ਦਰਸ਼ਕਾਂ ਦਾ ਮਨ ਮੋਹ ਲਿਆ। ਸਮਾਗਮ ਦੌਰਾਨ ਵਿਦਿਆਰਥੀਆਂ ਦੀ ਪ੍ਰਤਿਭਾ, ਰਚਨਾਤਮਕਤਾ ਤੇ ਰਵਾਇਤੀ ਪਹਿਰਾਵੇ ਨੂੰ ਉਤਸਾਹਿਤ ਕਰਨ ਲਈ ਵੱਖ-ਵੱਖ ਮੁਕਾਬਲੇ ਵੀ ਕਰਵਾਏ ਗਏ। ਜੂਨੀਅਰ ਵਰਗ ਵਿਚ ਨੁਜਾਇਰਾ ਨੂੰ ਜੂਨੀਅਰ ਮਿਸ ਤੀਜ ਦੇ ਖ਼ਿਤਾਬ, ਸਭ ਤੋਂ ਵੱਧ ਟੈਲੈਂਟਡ ਦਾ ਖ਼ਿਤਾਬ ਗੁਰਸੀਰਤ ਕੌਰ ਅਤੇ ਗੁਰਗੀਤ ਕੌਰ ਨੂੰ ਜੂਨੀਅਰ ਵੈੱਲ ਡਰੈੱਸਡ ਦੇ ਖ਼ਿਤਾਬ ਨਾਲ ਸਨਮਾਨਿਤ ਕੀਤਾ ਗਿਆ। ਇਸੇ ਤਰ੍ਹਾਂ ਸੀਨੀਅਰ ਵਰਗ ਵਿਚ ਜਸ਼ਨਦੀਪ ਕੌਰ ਨੂੰ ਸੀਨੀਅਰ ਮਿਸ ਤੀਜ, ਹੁਸਨਪ੍ਰੀਤ ਕੌਰ ਨੂੰ ਸੀਨੀਅਰ ਵੈੱਲ ਡਰੈੱਸਡ ਅਤੇ ਸਭ ਤੋਂ ਵੱਧ ਟੈਲੈਂਟਡ ਪ੍ਰਿਅੰਕਾ ਨੂੰ ਖ਼ਿਤਾਬ ਨਾਲ ਨਿਵਾਜਿਆ ਗਿਆ। ਪ੍ਰਿੰਸੀਪਲ ਡਾ. ਸੰਜੀਵ ਜਿੰਦਲ ਨੇ ਤੀਜ ਸਮਾਗਮ ਦੀ ਸਫ਼ਲਤਾ ਲਈ ਸਮੂਹ ਸਟਾਫ਼ ਤੇ ਵਿਦਿਆਰਥੀਆਂ ਦੀ ਸ਼ਲਾਘਾ ਕੀਤੀ ਅਤੇ ਜੇਤੂ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਸ਼ਾਨਦਾਰ ਪ੍ਰਾਪਤੀ ਲਈ ਮੁਬਾਰਕਬਾਦ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਰਵਿਦਾਸ ਸੁਸਾਇਟੀ ਨੇ ਬਲਬੀਰ ਕੁਮਾਰ ਨੂੰ ਸੇਵਾ ਮੁਕਤੀ ’ਤੇ ਕੀਤਾ ਸਨਮਾਨਿਤ ਅਗਲੀ ਖ਼ਬਰ ਸਰਕਾਰੀ ਕਾਲਜ ਵਿਖੇ ਵੋਟ ਰਜਿਸਟ੍ਰੇਸ਼ਨ ਅਤੇ ਟ੍ਰੇਨਿੰਗ ਕੈਂਪ ਲਗਾਇਆ
Ad Position 24