24-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2026

ਦੋ ਨਸ਼ਾ ਤਸਕਰ 717 ਗ੍ਰਾਮ ਅਫ਼ੀਮ ਤੇ ਮੋਬਾਈਲ ਫ਼ੋਨ ਸਮੇਤ ਕਾਬੂ

ਫ਼ਰੀਦਕੋਟ, 24 ਅਗਸਤ (ਜਸਵੰਤ ਸਿੰਘ ਪੁਰਬਾ)-ਫ਼ਰੀਦਕੋਟ ਪੁਲਿਸ ਵਲੋਂ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਨਸ਼ਾ ਤਸਕਰਾਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਇਸੇ ਲੜੀ ਵਿਚ ਨਰਿੰਦਰ ਸਿੰਘ ਐੱਸ.

Ad Position 21
No active advertisement
ਕਾਬੂ ਕੀਤਾ ਨਸ਼ਾ ਤਸਕਰ ਪੁਲਿਸ ਪਾਰਟੀ ਨਾਲ। ਅਜੀਤ ਤਸਵੀਰ 25-08-2026
ਫ਼ਰੀਦਕੋਟ, 24 ਅਗਸਤ (ਜਸਵੰਤ ਸਿੰਘ ਪੁਰਬਾ)-ਫ਼ਰੀਦਕੋਟ ਪੁਲਿਸ ਵਲੋਂ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਨਸ਼ਾ ਤਸਕਰਾਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਇਸੇ ਲੜੀ ਵਿਚ ਨਰਿੰਦਰ ਸਿੰਘ ਐੱਸ.ਪੀ (ਇੰਨਵੈਸਟੀਗੇਸ਼ਨ) ਫ਼ਰੀਦਕੋਟ ਦੀ ਰਹਿਨੁਮਾਈ ਹੇਠ ਪੁਲਿਸ ਨੇ ਨਸ਼ਾ ਤਸਕਰੀ ਮਾਮਲੇ ’ਚ 2 ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਦੇ ਕਬਜ਼ੇ ਵਿਚੋਂ 717 ਗ੍ਰਾਮ ਅਫ਼ੀਮ ਸਮੇਤ ਇਕ ਮੋਬਾਇਲ ਫ਼ੋਨ ਬਰਾਮਦ ਕੀਤਾ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ 23 ਅਗਸਤ ਨੂੰ ਹੌਲ: ਗੁਰਵਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਦੇ ਦੌਰਾਨੇ ਗਸ਼ਤ ਵਾ ਚੈਕਿੰਗ ਸ਼ੱਕੀ ਪੁਰਸ਼ਾਂ ਦੇ ਸਬੰਧ ਵਿਚ ਐਨ.ਐਚ-54 ਹਾਈਵੇ ਤੋਂ ਹੁੰਦੇ ਹੋਏ ਲੱਕੜ ਮੰਡੀ ਮੋਗਾ ਰੋਡ ਪੁੱਜੇ ਤਾਂ 2 ਵਿਅਕਤੀ ਦਰੱਖਤ ਦੀ ਛਾਂਵੇ ਬੈਠੇ ਦਿਖਾਈ ਦਿੱਤੇ ਜਿਨ੍ਰਾਂ ਵਿਚੋਂ 1 ਵਿਅਕਤੀ ਦੇ ਹੱਥ ਵਿਚ ਕਾਲੇ ਰੰਗ ਦਾ ਲਿਫਾਫ਼ਾ ਫੜਿਆ ਹੋਇਆ ਸੀ ਜੋ ਪੁਲਿਸ ਪਾਰਟੀ ਨੂੰ ਦੇਖ ਕੇ ਘਬਰਾ ਕੇ ਕਾਲੇ ਰੰਗ ਦੇ ਲਿਫਾਫੇ ਨੂੰ ਜ਼ਮੀਨ ਪਰ ਸੁੱਟ ਕੇ ਆਪ ਅੱਗੇ ਨੂੰ ਖਿਸਕਣ ਲੱਗੇ ਜਿਨ੍ਹਾਂ ਨੂੰ ਸ਼ੱਕ ਦੀ ਬਿਨਾਹ ਪਰ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਕਾਬੂ ਕਰਕੇ ਹਸਬ ਜਾਬਤਾ ਨਾਮ ਪਤਾ ਪੁੱਛ ਕੇ ਉਨ੍ਹਾਂ ਵਲੋਂ ਸੁੱਟੇ ਕਾਲੇ ਰੰਗ ਦੇ ਮੋਮੀ ਲਿਫਾਫ਼ੇ ਨੂੰ ਚੈੱਕ ਕੀਤਾ ਤਾਂ ਉਸ ਵਿਚੋਂ 717 ਗ੍ਰਾਮ ਅਫ਼ੀਮ ਬਰਾਮਦ ਹੋਈ। ਗ੍ਰਿਫ਼ਤਾਰ ਕੀਤੇ ਗਏ ਦੋਸ਼ੀਆਂ ਦੀ ਪਹਿਚਾਣ ਰਣਦੀਪ ਮਲਹੋਤਰਾ ਪੁੱਤਰ ਅਸ਼ੋਕ ਮਲੋਹਤਰਾ ਅਤੇ ਬਲਕਾਰ ਸਿੰਘ ਉਰਫ ਬਿੱਟੂ ਪੁੱਤਰ ਨਾਜਰ ਸਿੰਘ ਪੁੱਤਰ ਸ਼ੇਰ ਸਿੰਘ ਵਾਸੀ ਕੋਟਕਪੂਰਾ ਵਜੋਂ ਹੋਈ। ਪੁਲਿਸ ਟੀਮ ਵਲੋਂ ਅਫੀਮ ਦੀ ਬਰਾਮਦਗੀ ਤੋਂ ਇਲਾਵਾ ਇਕ ਮੋਬਾਇਲ ਫੋਨ ਨੂੰ ਵੀ ਕਬਜੇ ਵਿਚ ਲਿਆ ਗਿਆ ਹੈ। ਮੁੱਢਲੀ ਪੁੱਛਗਿੱਛ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਮੁੱਢਲੀ ਪੁੱਛਗਿੱਛ ਅਤੇ ਪੁਲਿਸ ਰਿਕਾਰਡ ਦੀ ਤਸਦੀਕ ਦੌਰਾਨ ਇਹ ਸਾਹਮਣੇ ਆਇਆ ਹੈ ਕਿ ਰਣਦੀਪ ਮਲਹੋਤਰਾ ਦੇ ਖਿਲਾਫ਼ ਕੁੱਲ 5 ਅਤੇ ਬਲਕਾਰ ਸਿੰਘ ਉਰਫ਼ ਬਿੱਟੂ ਦੇ ਖਿਲਾਫ਼ ਕੁੱਲ 3 ਪੁਰਾਣੇ ਮੁਕੱਦਮੇ ਦਰਜ ਹਨ। ਇਨ੍ਹਾਂ ਵਿਚ ਨਸ਼ਾ ਤਸਕਰੀ ਸਮੇਤ ਵੱਖ-ਵੱਖ ਸੰਗੀਨ ਧਾਰਾਵਾਂ ਨਾਲ ਸਬੰਧਿਤ ਮੁਕੱਦਮੇ ਵੀ ਸ਼ਾਮਿਲ ਹਨ।
Ad Position 22
No active advertisement
ਪਿਛਲੀ ਖ਼ਬਰ ਪਿੰਡ ਮਹਾਂਬੱਧਰ ਵਿਖੇ ਵਾਤਾਵਰਨ ਦੀ ਸ਼ੁੱਧਤਾ ਲਈ 500 ਬੂਟੇ ਲਗਾਏ ਅਗਲੀ ਖ਼ਬਰ ਬਿਸ਼ਕੇਕ ’ਚ 1 ਸਤੰਬਰ ਨੂੰ ਹੋਵੇਗਾ ਐੱਸ.ਸੀ.ਓ. ਸੰਮੇਲਨ ਮੋਦੀ, ਸ਼ਰੀਫ਼, ਪੁਤਿਨ ਤੇ ਸ਼ੀ ਜਿਨਪਿੰਗ ਹੋਣਗੇ ਸ਼ਾਮਿਲ
Ad Position 24