24-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2026

ਡੀ.ਏ.ਵੀ. ਕਾਲਜ ਵਿਖੇ ‘ਖੇਲੋ ਇੰਡੀਆ–ਖੇਲ੍ਹ ਸੰਵਾਦ’ ਤਹਿਤ ਹੋਈ ਪ੍ਰੈੱਸ ਕਾਨਫ਼ਰੰਸ

ਮਲੋਟ, 24 ਅਗਸਤ (ਪਾਟਿਲ)-ਨੌਜਵਾਨਾਂ ਵਿਚ ਖੇਡਾਂ ਪ੍ਰਤੀ ਰੁਚੀ ਪੈਦਾ ਕਰਨ, ਖੇਡਾਂ ਦੇ ਵਿਕਾਸ ਅਤੇ ਰਾਸ਼ਟਰ ਨਿਰਮਾਣ ਵਿਚ ਯੁਵਾ ਸ਼ਕਤੀ ਦੀ ਭੂਮਿਕਾ ਨੂੰ ਉਤਸਾਹਿਤ ਕਰਨ ਦੇ ਉਦੇਸ਼ ਨਾਲ ਪ੍ਰਿੰਸੀਪਲ ਡਾ. ਰਾਜੇਸ਼ ਕੁਮਾਰ ਦੀ ਅਗਵਾਈ ਹੇਠ ਡੀ.

Ad Position 21
No active advertisement
ਡੀ.ਏ.ਵੀ. ਕਾਲਜ ਮਲੋਟ ਵਿਖੇ ‘ਖੇਲੋ ਇੰਡੀਆ–ਖੇਲ ਸੰਵਾਦ’ ਤਹਿਤ ਪ੍ਰੈੱਸ ਕਾਨਫ਼ਰੰਸ ਮੌਕੇ ਵਿਦਿਆਰਥੀ, ਕਾਲਜ ਦਾ ਸਮੂਹ ਸਟਾਫ਼ ਤੇ ਹੋਰ। ਤਸਵੀਰ: ਪਾਟਿਲ 25-08-2026
ਮਲੋਟ, 24 ਅਗਸਤ (ਪਾਟਿਲ)-ਨੌਜਵਾਨਾਂ ਵਿਚ ਖੇਡਾਂ ਪ੍ਰਤੀ ਰੁਚੀ ਪੈਦਾ ਕਰਨ, ਖੇਡਾਂ ਦੇ ਵਿਕਾਸ ਅਤੇ ਰਾਸ਼ਟਰ ਨਿਰਮਾਣ ਵਿਚ ਯੁਵਾ ਸ਼ਕਤੀ ਦੀ ਭੂਮਿਕਾ ਨੂੰ ਉਤਸਾਹਿਤ ਕਰਨ ਦੇ ਉਦੇਸ਼ ਨਾਲ ਪ੍ਰਿੰਸੀਪਲ ਡਾ. ਰਾਜੇਸ਼ ਕੁਮਾਰ ਦੀ ਅਗਵਾਈ ਹੇਠ ਡੀ.ਏ.ਵੀ. ਕਾਲਜ ਮਲੋਟ ਵਿਖੇ ‘ਖੇਲੋ ਇੰਡੀਆ–ਖੇਲ ਸੰਵਾਦ’ ਤਹਿਤ ਪ੍ਰੈੱਸ ਕਾਨਫ਼ਰੰਸ ਕਰਵਾਈ ਗਈ। ਇਸ ਮੌਕੇ ਭੁਪਿੰਦਰ ਕੌਰ ਨੇ ਰਾਸ਼ਟਰੀ ਖੇਡ ਦਿਵਸ ਅਤੇ ਵਿਕਸਿਤ ਭਾਰਤ ਯੁਵਾ ਕਨੈਕਟ–ਸਪੋਰਟਸ ਐਡੀਸ਼ਨ ਸੰਬੰਧੀ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨਾ ਅਤੇ ਉਨ੍ਹਾਂ ਵਿਚ ਖੇਡ ਭਾਵਨਾ, ਤੰਦਰੁਸਤੀ ਤੇ ਅਨੁਸ਼ਾਸਨ ਦੀ ਭਾਵਨਾ ਪੈਦਾ ਕਰਨਾ ਇਸ ਦਾ ਮੁੱਖ ਉਦੇਸ਼ ਹੈ। ਇਸ ਮੌਕੇ ਤਨਵੀ ਅਗਰਵਾਲ ਜ਼ਿਲ੍ਹਾ ਯੁਵਾ ਅਫ਼ਸਰ ਮੇਰਾ ਯੁਵਾ ਭਾਰਤ ਸ੍ਰੀ ਮੁਕਤਸਰ ਸਾਹਿਬ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਨੂੰ ਖੇਡਾਂ, ਫਿਟਨੈੱਸ ਤੇ ਵੱਖ-ਵੱਖ ਯੁਵਾ ਕੇਂਦਰਿਤ ਗਤੀਵਿਧੀਆਂ ਵਿਚ ਵਧ-ਚੜ੍ਹ ਕੇ ਭਾਗ ਲੈਣ ਲਈ ਪ੍ਰੇਰਿਤ ਕੀਤਾ। ਪ੍ਰਿੰਸੀਪਲ ਨੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਖੇਡਾਂ ਨੌਜਵਾਨਾਂ ਵਿਚ ਸਰੀਰਕ ਤੰਦਰੁਸਤੀ ਦੇ ਨਾਲ-ਨਾਲ ਅਨੁਸ਼ਾਸਨ, ਟੀਮ ਭਾਵਨਾ ਤੇ ਆਤਮ ਵਿਸ਼ਵਾਸ ਦੇ ਗੁਣ ਪੈਦਾ ਕਰਦੀਆਂ ਹਨ। ਉਨ੍ਹਾਂ ਵਿਦਿਆਰਥੀਆਂ ਅਤੇ ਐੱਨ.ਐੱਸ.ਐੱਸ. ਵਲੰਟੀਅਰਾਂ ਨੂੰ ਖੇਡਾਂ ਤੇ ਯੁਵਾ ਵਿਕਾਸ ਨਾਲ ਸੰਬੰਧਿਤ ਗਤੀਵਿਧੀਆਂ ਵਿਚ ਵੱਧ ਤੋਂ ਵੱਧ ਭਾਗ ਲੈਣ ਲਈ ਪ੍ਰੇਰਿਤ ਕੀਤਾ। ਪ੍ਰੋਗਰਾਮ ਵਿਚ ਕਾਲਜ ਦੇ ਸਮੂਹ ਸਟਾਫ਼, ਐੱਨ.ਐੱਸ.ਐੱਸ. ਪ੍ਰੋਗਰਾਮ ਅਫ਼ਸਰ, ਐੱਨ.ਐੱਸ.ਐੱਸ. ਵਲੰਟੀਅਰਜ਼ ਤੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ।
Ad Position 22
No active advertisement
ਪਿਛਲੀ ਖ਼ਬਰ ਬ੍ਰਹਮਕੁਮਾਰੀ ਸੈਂਟਰ ਕੋਟਭਾਈ ਵਿਖੇ ਰੱਖੜੀ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਦੇ ਜਨਮ ਦਿਹਾੜੇ ’ਤੇ ਚੇਤਨਾ ਮਾਰਚ ਸੰਬੰਧੀ ਵਿਸ਼ੇਸ਼ ਮੀਟਿੰਗ
Ad Position 24