24-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2026

ਸਰਕਾਰੀ ਹਾਈ ਸਕੂਲ ਬਰਕੰਦੀ ਵਿਖੇ ਤੀਜ ਦਾ ਤਿਉਹਾਰ ਮਨਾਇਆ

ਸ੍ਰੀ ਮੁਕਤਸਰ ਸਾਹਿਬ, 24 ਅਗਸਤ (ਰਣਜੀਤ ਸਿੰਘ ਢਿੱਲੋਂ)-ਪਿੰਡ ਬਰਕੰਦੀ ਦੇ ਸਰਕਾਰੀ ਹਾਈ ਸਕੂਲ ਵਿਖੇ ਮੁੱਖ ਅਧਿਆਪਕਾ ਨੀਤੂ ਚੋਪੜਾ ਦੀ ਅਗਵਾਈ ਹੇਠ ਪੰਜਾਬੀ ਸੱਭਿਆਚਾਰ ਤੇ ਲੋਕ ਪਰੰਪਰਾਵਾਂ ਨੂੰ ਸਮਰਪਿਤ ਤੀਜ ਦਾ ਤਿਉਹਾਰ ਮਨਾਇਆ ਗਿਆ। ਪ੍ਰੋਗਰਾਮ ਦੀ ਸ਼ੁਰੂਆਤ ਛੇਵੀਂ ਜਮਾਤ ਦੀਆਂ ਵਿਦਿਆਰਥਣਾਂ ਵਲੋਂ ਸ਼ਾਨਦਾਰ ਗਰੁੱਪ ਡਾਂਸ ਨਾਲ ਕੀਤੀ ਗਈ।

Ad Position 21
No active advertisement
ਅਜੀਤ ਡੈਸਕ 25-08-2026
ਸ੍ਰੀ ਮੁਕਤਸਰ ਸਾਹਿਬ, 24 ਅਗਸਤ (ਰਣਜੀਤ ਸਿੰਘ ਢਿੱਲੋਂ)-ਪਿੰਡ ਬਰਕੰਦੀ ਦੇ ਸਰਕਾਰੀ ਹਾਈ ਸਕੂਲ ਵਿਖੇ ਮੁੱਖ ਅਧਿਆਪਕਾ ਨੀਤੂ ਚੋਪੜਾ ਦੀ ਅਗਵਾਈ ਹੇਠ ਪੰਜਾਬੀ ਸੱਭਿਆਚਾਰ ਤੇ ਲੋਕ ਪਰੰਪਰਾਵਾਂ ਨੂੰ ਸਮਰਪਿਤ ਤੀਜ ਦਾ ਤਿਉਹਾਰ ਮਨਾਇਆ ਗਿਆ। ਪ੍ਰੋਗਰਾਮ ਦੀ ਸ਼ੁਰੂਆਤ ਛੇਵੀਂ ਜਮਾਤ ਦੀਆਂ ਵਿਦਿਆਰਥਣਾਂ ਵਲੋਂ ਸ਼ਾਨਦਾਰ ਗਰੁੱਪ ਡਾਂਸ ਨਾਲ ਕੀਤੀ ਗਈ। ਪੰਜਾਬੀ ਪਹਿਰਾਵੇ ਸਲਵਾਰ-ਸੂਟ, ਘੱਗਰੇ, ਫੁਲਕਾਰੀ ਦੁਪੱਟੇ ਤੇ ਰਵਾਇਤੀ ਗਹਿਣਿਆਂ ਨਾਲ ਸਜੇ ਬੱਚਿਆਂ ਨੇ ਪੰਜਾਬੀ ਸੱਭਿਆਚਾਰ ਦੀ ਅਨੋਖੀ ਝਲਕ ਪੇਸ਼ ਕਰਦਿਆਂ ਹਾਜ਼ਰ ਦਰਸ਼ਕਾਂ ਦਾ ਮਨ ਮੋਹ ਲਿਆ। ਇਸ ਮੌਕੇ ਪੰਜਾਬੀ ਮਾਸਟਰ ਹਰਸਿਮਰਨਜੀਤ ਸਿੰਘ, ਮੋਨਿਕਾ ਰਾਣੀ ਤੇ ਅਰਪਨਾ ਰਾਣੀ ਨੇ ਵੀ ਵਿਦਿਆਰਥੀਆਂ ਨੂੰ ਪੰਜਾਬੀ ਸੱਭਿਆਚਾਰ, ਲੋਕ ਰੀਤਾਂ ਤੇ ਤੀਜ ਤਿਉਹਾਰ ਦੀ ਇਤਿਹਾਸਕ ਮਹੱਤਤਾ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਜੱਜਮੈਂਟ ਦੀ ਭੂਮਿਕਾ ਹਿੰਦੀ ਮਾਸਟਰ ਰੌਬਿਨ ਖੇੜਾ, ਅਸ਼ੋਕ ਕੁਮਾਰ, ਪਰਮਜੀਤ ਕੌਰ ਤੇ ਵੀਰਪਾਲ ਕੌਰ ਨੇ ਨਿਭਾਈ। ਇਸ ਮੌਕੇ ਪਹਿਲੀ, ਦੂਜੀ ਤੇ ਤੀਜੀ ਪੁਜ਼ੀਸ਼ਨ ਵਾਲੇ ਬੱਚਿਆਂ ਨੂੰ ਸਨਮਾਨਿਤ ਕੀਤਾ ਗਿਆ। ਸਮਾਗਮ ਦੌਰਾਨ ਮਿਸ ਤੀਜ ਦਾ ਤਾਜ ਸਾਇੰਸ ਮਿਸਟ੍ਰੈੱਸ ਸੋਨਮ ਖੁੰਗਰ ਦੇ ਸਿਰ ਸਜਾਇਆ ਗਿਆ, ਜਦੋਂਕਿ ਮਿਸ ਬਰਕੰਦੀ ਦਾ ਤਾਜ ਸੱਤਵੀਂ ਜਮਾਤ ਦੀ ਵਿਦਿਆਰਥਣ ਰੋਹੀ ਕੌਰ ਨੂੰ ਐਲਾਨਿਆ ਗਿਆ
Ad Position 22
No active advertisement
ਪਿਛਲੀ ਖ਼ਬਰ ਸਿਵਲ ਸਰਜਨ ਵਲੋਂ ਡੇਂਗੂ ਵਿਰੋਧੀ ਗਤੀਵਿਧੀਆਂ ਕਰ ਰਹੀਆਂ ਟੀਮਾਂ ਦੀ ਸੁਪਰਵਿਜ਼ਨ ਅਗਲੀ ਖ਼ਬਰ ਐੱਮ.ਐੱਮ.ਡੀ. ਡੀ.ਏ.ਵੀ. ਕਾਲਜ ਵਿਖੇ ਨਾਟਕ ਸਮਾਗਮ ਕਰਵਾਇਆ
Ad Position 24