ਚੋਰੀ ਦੇ ਦੋਸ਼ਾਂ ਤਹਿਤ 2 ਵਿਅਕਤੀ ਕਾਬੂ
ਫ਼ਰੀਦਕੋਟ, 25 ਅਗਸਤ (ਸਰਬਜੀਤ ਸਿੰਘ)-ਥਾਣਾ ਸਿਟੀ ਫ਼ਰੀਦਕੋਟ ਪੁਲਿਸ ਵਲੋਂ ਗੁਪਤ ਸੂਚਨਾ ਦੇ ਆਧਾਰ ’ਤੇ ਚੋਰੀ ਦੇ ਦੋਸ਼ਾਂ ਤਹਿਤ ਦੋ ਵਿਅਕਤੀਆਂ ਨੂੰ ਕਾਬੂ ਕਰ ਕੇ ਉਨ੍ਹਾਂ ਪਾਸੋਂ ਚੋਰੀ ਕੀਤਾ ਹੋਇਆ ਲੋਹੇ ਦਾ ਗਾਡਰ ਬਰਾਮਦ ਕਰਨ ਦਾ ਦਾਅਵਾ ਕੀਤਾ ਗਿਆ ਹੈ। ਪੁਲਿਸ ਵਲੋਂ ਦੋਵਾਂ ਕਥਿਤ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ।
ਫ਼ਰੀਦਕੋਟ, 25 ਅਗਸਤ (ਸਰਬਜੀਤ ਸਿੰਘ)-ਥਾਣਾ ਸਿਟੀ ਫ਼ਰੀਦਕੋਟ ਪੁਲਿਸ ਵਲੋਂ ਗੁਪਤ ਸੂਚਨਾ ਦੇ ਆਧਾਰ ’ਤੇ ਚੋਰੀ ਦੇ ਦੋਸ਼ਾਂ ਤਹਿਤ ਦੋ ਵਿਅਕਤੀਆਂ ਨੂੰ ਕਾਬੂ ਕਰ ਕੇ ਉਨ੍ਹਾਂ ਪਾਸੋਂ ਚੋਰੀ ਕੀਤਾ ਹੋਇਆ ਲੋਹੇ ਦਾ ਗਾਡਰ ਬਰਾਮਦ ਕਰਨ ਦਾ ਦਾਅਵਾ ਕੀਤਾ ਗਿਆ ਹੈ। ਪੁਲਿਸ ਵਲੋਂ ਦੋਵਾਂ ਕਥਿਤ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ। ਪ੍ਰਪਾਤ ਸੂਚਨਾ ਅਨੁਸਾਰ ਹੌਲਦਾਰ ਪਰਵਿੰਦਰ ਸਿੰਘ ਨੇ ਦੱਸਿਆ ਕਿ ਉਹ ਹੋਰ ਪੁਲਿਸ ਮੁਲਾਜ਼ਮਾਂ ਸਮੇਤ ਟੀ-ਪੁਆਇੰਟ ਮਚਾਕੀ ਮੱਲ ਸਿੰਘ ਰੋਡ ਫ਼ਰੀਦਕੋਟ ਮੌਜੂਦ ਸਨ ਤਾ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਵਿਲੀਅਮ ਉਰਫ਼ ਸੁਮਾਮੀ ਪੁੱਤਰ ਇੰਦਰਜੀਤ ਸਿੰਘ ਤੇ ਧਰਮਪ੍ਰੀਤ ਸਿੰਘ ਉਰਫ਼ ਧਰਮਾ ਪੁੱਤਰ ਸੱਤਪਾਲ ਸਿੰਘ ਵਾਸੀਆਨ ਫ਼ਰੀਦਕੋਟ ਚੋਰੀਆਂ ਕਰਨ ਦੇ ਆਦੀ ਹਨ ਅਤੇ ਅੱਜ ਵੀ ਦੋਨੋ ਜਣੇ ਟੀ.ਸੀ.ਪੀ. ਦੇ ਗੇਟ ਨੰਬਰ 3 ਤੋਂ ਪੈਦਲ ਹੀ ਕਥਿਤ ਤੌਰ ’ਤੇ ਚੋਰੀ ਦਾ ਸਮਾਨ ਗਾਡਰ ਲੋਹਾ ਵੇਚਣ ਲਈ ਕੰਮੇਆਣਾ ਚੌਂਕ ਵੱਲ ਆ ਰਹੇ ਹਨ। ਹੌਲਦਾਰ ਨੇ ਦੱਸਿਆ ਕਿ ਇਤਲਾਹ ਠੋਸ ਅਤੇ ਭਰੋਸੇਯੋਗ ਹੋਣ ’ਤੇ ਉਕਤ ਜਗ੍ਹਾ ’ਤੇ ਰੇਡ ਕਰਕੇ ਦੋਵਾਂ ਕਥਿਤ ਦੋਸ਼ੀਆਂ ਨੂੰ ਕਾਬੂ ਕਰ ਕੇ ਉਨ੍ਹਾਂ ਪਾਸੋਂ ਕਥਿਤ ਤੌਰ ’ਤੇ ਚੋਰੀ ਦਾ ਕਰੀਬ ਦਸ ਫੁੱਟਾ ਲੋਹੇ ਦਾ ਗਾਡਰ ਬਰਾਮਦ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀਆਂ ਖ਼ਿਲਾਫ਼ ਥਾਣਾ ਸਿਟੀ ਫ਼ਰੀਦਕੋਟ ਵਿਖੇ ਚੋਰੀ ਸੰਬੰਧੀ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ।