26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

ਪੰਜਾਬ ਮੰਡੀ ਬੋਰਡ ਮੁਲਾਜ਼ਮਾਂ ਦੀ ਮੀਟਿੰਗ

ਫ਼ਰੀਦਕੋਟ, 25 ਅਗਸਤ (ਸਰਬਜੀਤ ਸਿੰਘ)-ਪੰਜਾਬ ਮੰਡੀ ਬੋਰਡ ਫ਼ੀਲਡ ਇੰਪਲਾਈਜ਼ ਯੂਨੀਅਨ ਫ਼ਰੀਦਕੋਟ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਮਨਪ੍ਰੀਤ ਸਿੰਘ ਹੈਪੀ ਦੀ ਪ੍ਰਧਾਨਗੀ ਹੇਠ ਫ਼ਰੀਦਕੋਟ ਵਿਖੇ ਕੀਤੀ ਗਈ। ਜਿਸ ਵਿਚ ਵਿਸ਼ੇਸ਼ ਤੌਰ ’ਤੇ ਸਾਬਕਾ ਸੂਬਾ ਪ੍ਰਧਾਨ ਵੀਰਇੰਦਰ ਜੀਤ ਸਿੰਘ ਪੁਰੀ ਸ਼ਾਮਿਲ ਹੋਏੇ।

Ad Position 21
No active advertisement
ਅਜੀਤ ਡੈਸਕ 26-08-2026
ਫ਼ਰੀਦਕੋਟ, 25 ਅਗਸਤ (ਸਰਬਜੀਤ ਸਿੰਘ)-ਪੰਜਾਬ ਮੰਡੀ ਬੋਰਡ ਫ਼ੀਲਡ ਇੰਪਲਾਈਜ਼ ਯੂਨੀਅਨ ਫ਼ਰੀਦਕੋਟ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਮਨਪ੍ਰੀਤ ਸਿੰਘ ਹੈਪੀ ਦੀ ਪ੍ਰਧਾਨਗੀ ਹੇਠ ਫ਼ਰੀਦਕੋਟ ਵਿਖੇ ਕੀਤੀ ਗਈ। ਜਿਸ ਵਿਚ ਵਿਸ਼ੇਸ਼ ਤੌਰ ’ਤੇ ਸਾਬਕਾ ਸੂਬਾ ਪ੍ਰਧਾਨ ਵੀਰਇੰਦਰ ਜੀਤ ਸਿੰਘ ਪੁਰੀ ਸ਼ਾਮਿਲ ਹੋਏੇ। ਮੀਟਿੰਗ ਵਿਚ ਮਤਾ ਪਾਸ ਕੀਤਾ ਗਿਆ ਕਿ ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫ਼ਰੰਟ ਅਤੇ ਪੰਜਾਬ ਮੁਲਾਜ਼ਮ ਮੰਚ ਦੀ ਸਾਂਝੀ ਤਾਲਮੇਲ ਕਮੇਟੀ ਦੇ ਉਲੀਕੇ ਹੋਏ ਪ੍ਰੋਗਰਾਮ ਮੁਤਾਬਿਕ 27 ਅਗਸਤ ਦੇ ਮਹਾਂ ਬੰਦ ਨੂੰ ਸਫ਼ਲ ਬਣਾਉਣ ਵਾਸਤੇ ਮੰਡੀ ਬੋਰਡ ਦੇ ਸਮੂਹ ਕਰਮਚਾਰੀਆਂ ਵਲੋਂ ਸਮੂਹਿਕ ਛੁੱਟੀ ਲੈ ਕੇ ਰੋਸ ਪ੍ਰਦਰਸ਼ਨ ਵਿਚ ਸ਼ਮੂਲੀਅਤ ਕੀਤੀ ਜਾਵੇਗੀ। ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਮੁਲਾਜ਼ਮਾਂ ਦੀਆਂ ਮੰਗਾਂ ਤੋਂ ਮੁਨਕਰ ਹੋ ਚੁੱਕੀ ਹੈ ਅਤੇ ਵਾਰ-ਵਾਰ ਮੀਟਿੰਗਾਂ ਕਰਨ ਦੇ ਬਾਵਜੂਦ ਕੱਚੇ ਮੁਲਾਜ਼ਮਾਂ ਨੂੰ ਪੱਕਾ ਨਹੀਂ ਕੀਤਾ ਜਾ ਰਿਹਾ ਤੇ ਪੰਜਾਬ ਸਰਕਾਰ ਵਲੋਂ ਕੀਤੇ ਹੋਏ ਵਾਅਦੇ ਮੁਤਾਬਕ ਪੁਰਾਣੀ ਪੈਨਸ਼ਨ ਬਹਾਲ ਨਹੀਂ ਕੀਤੀ ਗਈ। ਉਨ੍ਹਾਂ ਕਿਹਾ ਕਿ ਮਾਨਯੋਗ ਹਾਈਕੋਰਟ ਦੇ ਆਦੇਸ਼ਾਂ ਦੇ ਬਾਵਜੂਦ ਵੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ ਡੀ.ਏ. ਦਾ ਬਕਾਇਆ ਨਹੀਂ ਦਿੱਤਾ ਗਿਆ ਜਿਸ ਕਰਕੇ ਸਮੂਹ ਮੁਲਾਜ਼ਮ ਵਰਗ ਵਿਚ ਪੰਜਾਬ ਸਰਕਾਰ ਖ਼ਿਲਾਫ਼ ਭਾਰੀ ਰੋਸ ਪਾਇਆ ਜਾ ਰਿਹਾ ਹੈ। ਸਾਬਕਾ ਸੂਬਾ ਪ੍ਰਧਾਨ ਵੀਰਇੰਦਰ ਜੀਤ ਸਿੰਘ ਪੁਰੀ ਨੇ ਕਿਹਾ ਕਿ ਭਰੋਸੇਯੋਗ ਸੂਤਰਾਂ ਤੋਂ ਪਤਾ ਲੱਗਾ ਹੈ ਕਿ ਪੰਜਾਬ ਸਰਕਾਰ ਪੰਜਾਬ ਮੰਡੀ ਬੋਰਡ ਵਿਚ ਤਕਰੀਬਨ 90 ਕਲਰਕਾਂ ਦੀ ਨਵੀਂ ਭਰਤੀ ਕਰਨ ਜਾ ਰਹੀ ਹੈ ਜਿਸ ਦਾ ਸਾਨੂੰ ਕੋਈ ਇਤਰਾਜ਼ ਨਹੀਂ ਪ੍ਰੰਤੂ ਮੰਡੀ ਬੋਰਡ ਵਿਚ ਨਵੀਂ ਭਰਤੀ ਸ਼ੁਰੂ ਕਰਨ ਤੋਂ ਪਹਿਲਾਂ ਜੋ ਮੁਲਾਜ਼ਮ ਕੰਟਰੈਕਟ ਬੇਸ ਤੇ ਮੰਡੀ ਬੋਰਡ ਵਿਚ ਪਿਛਲੇ ਤਕਰੀਬਨ 10 ਸਾਲਾਂ ਤੋਂ ਅਹਿਮ ਪੋਸਟਾਂ ਉੱਤੇ ਕੰਮ ਕਰ ਰਹੇ ਹਨ। ਪਹਿਲਾਂ ਇਨ੍ਹਾਂ ਕਰਮਚਾਰੀਆਂ ਨੂੰ ਵਿਚਾਰ ਕੇ ਪੱਕਾ ਕੀਤਾ ਜਾਵੇ ਉਸ ਤੋਂ ਬਾਅਦ ਨਵੀਂ ਭਰਤੀ ਸ਼ੁਰੂ ਕੀਤੀ ਜਾਵੇ। ਜੇਕਰ ਪੰਜਾਬ ਮੰਡੀ ਬੋਰਡ ਦੀ ਮੈਨੇਜਮੈਂਟ ਇਸ ਤਰ੍ਹਾਂ ਦੀ ਪ੍ਰਕਿਰਿਆ ਨਹੀਂ ਕਰਦੀ ਤਾਂ ਸਮੂਹ ਭਰਾਤਰੀ ਜਥੇਬੰਦੀਆਂ ਦੇ ਸਹਿਯੋਗ ਨਾਲ ਮੰਡੀ ਬੋਰਡ ਦੀ ਮੈਨੇਜਮੈਂਟ ਦੇ ਖ਼ਿਲਾਫ਼ ਤਿੱਖੇ ਸੰਘਰਸ਼ ਕੀਤੇ ਜਾਣਗੇ ਜਿਸ ਦੀ ਜ਼ਿੰਮੇਵਾਰੀ ਪੰਜਾਬ ਮੰਡੀ ਬੋਰਡ ਮੈਨੇਜਮੈਂਟ ਦੀ ਹੋਵੇਗੀ।
Ad Position 22
No active advertisement
ਪਿਛਲੀ ਖ਼ਬਰ ਫ਼ਰੀਦਕੋਟ ਦੀ ਪਹਿਚਾਣ ਦਾ ਮੁੱਖ ਕੇਂਦਰ ਹੈ ਵਿਕਟੋਰੀਆ ਘੰਟਾ ਘਰ ਇਤਿਹਾਸਿਕ ਇਮਾਰਤ ਨੂੰ ਲੋੜੀਂਦੀ ਮੁਰੰਮਤ ਦੇ ਕੇ ਸਾਂਭ - ਸ... ਅਗਲੀ ਖ਼ਬਰ ਨਿਊ ਨਾਨਕ ਨਗਰੀ ’ਚ ਨਾ ਸੜਕਾਂ ਬਣੀਆਂ, ਨਾ ਗੰਦੇ ਪਾਣੀ ਦੀ ਨਿਕਾਸੀ ਦੇ ਪ੍ਰਬੰਧ ਹੋਏ, ਲੋਕ ਪ੍ਰੇਸ਼ਾਨ
Ad Position 24