29-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਯੂਨੀਵਰਸਿਟੀ ਕਾਲਜ ਵਿਖੇ ਉਤਸ਼ਾਹ ਨਾਲ ਤੀਆਂ ਦਾ ਤਿਉਹਾਰ ਮਨਾਇਆ ਸਿਵਲ ਸਰਜਨ ਵਲੋਂ ਸੀ. ਐੱਚ. ਸੀ. ਆਲਮਵਾਲਾ ਦਾ ਦੌਰਾ

ਫ਼ਰੀਦਕੋਟ, 26 ਅਗਸਤ (ਸਰਬਜੀਤ ਸਿੰਘ)-ਮੈਡੀਕਲ ਕਾਲਜ ਤੇ ਹਸਪਤਾਲ ਵਿਚੋਂ ਏ. ਸੀ.

Ad Position 21
No active advertisement
ਅਜੀਤ ਡੈਸਕ 27-08-2026
ਫ਼ਰੀਦਕੋਟ, 26 ਅਗਸਤ (ਸਰਬਜੀਤ ਸਿੰਘ)-ਮੈਡੀਕਲ ਕਾਲਜ ਤੇ ਹਸਪਤਾਲ ਵਿਚੋਂ ਏ.ਸੀ. ਤੇ ਏ.ਸੀ. ਦੀਆਂ ਪਾਈਪਾਂ ਚੋਰੀ ਕਰਨ ਦੇ ਦੋਸ਼ਾਂ ਤਹਿਤ ਮੈਡੀਕਲ ਚੌਂਕੀ ਪੁਲਿਸ ਵਲੋਂ ਗੁਪਤ ਸੂਚਨਾ ਦੇ ਆਧਾਰ ’ਤੇ ਦੋ ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ ਚੋਰੀ ਕੀਤੀਆਂ ਏ.ਸੀ. ਦੀਆਂ ਪਾਈਪਾਂ ਦੇ ਟੁਕੜੇ ਬਰਾਮਦ ਕੀਤੇ ਗਏ ਹਨ। ਪੁਲਿਸ ਵਲੋਂ ਦੋਵਾਂ ਕਥਿਤ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ। ਪ੍ਰਾਪਤ ਸੂਚਨਾ ਅਨੁਸਾਰ ਸਹਇਕ ਥਾਣੇਦਾਰ ਠਾਣਾ ਸਿੰਘ ਨੇ ਦੱਸਿਆ ਕਿ ਉਹ ਹੋਰ ਪੁਲਿਸ ਮੁਲਾਜ਼ਮਾਂ ਸਮੇਤ ਸ਼ੱਕੀ ਪੁਰਸ਼ਾਂ ਸੰਬੰਧੀ ਕੀਤੀ ਜਾ ਰਹੀ ਗਸ਼ਤ ਦੌਰਾਨ ਮੈਡੀਕਲ ਕਾਲਜ ਅਤੇ ਹਸਪਤਾਲ ਫ਼ਰੀਦਕੋਟ ਮੌਜੂਦ ਸਨ ਤਾਂ ਮੁਖ਼ਬਰ ਖ਼ਾਸ ਵਲੋਂ ਇਤਲਾਹ ਦਿੱਤੀ ਗਈ ਕਿ ਗੁਰਜੰਟ ਸਿੰਘ ਉਰਫ਼ ਜੰਟਾ ਪੁੱਤਰ ਗੋਬਿੰਦ ਸਿੰਘ ਤੇ ਗੁਰਪ੍ਰੀਤ ਸਿੰਘ ਉਰਫ਼ ਸੋਲਾ ਪੁੱਤਰ ਗੁਰਮੀਤ ਸਿੰਘ ਵਾਸੀ ਫ਼ਰੀਦਕੋਟ ਚੋਰੀਆਂ ਕਰਨ ਦੇ ਆਦੀ ਹਨ ਅਤੇ ਅੱਜ ਵੀ ਮੈਡੀਕਲ ਕਾਲਜ ਤੇ ਹਸਪਤਾਲ ਵਿਚ ਚੋਰੀਆਂ ਕਰਨ ਲਈ ਘੁੰਮ ਰਹੇ ਹਨ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇਤਲਾਹ ਠੋਸ ਅਤੇ ਭਰੋਸੇਯੋਗ ਹੋਣ ’ਤੇ ਉਕਤ ਜਗ੍ਹਾ ’ਤੇ ਰੇਡ ਕਰਕੇ ਦੋਵਾਂ ਕਥਿਤ ਦੋਸ਼ੀਆਂ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ ਕਥਿਤ ਤੌਰ ’ਤੇ ਚੋਰੀ ਕੀਤੀਆਂ ਏ.ਸੀ. ਦੀਆਂ ਪਾਈਪਾਂ ਬਰਾਮਦ ਕੀਤੀਆਂ ਗਈਆਂ। ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀਆਂ ਖ਼ਿਲਾਫ਼ ਥਾਣਾ ਸਿਟੀ ਫ਼ਰੀਦਕੋਟ ਵਿਖੇ ਚੋਰੀ ਸੰਬੰਧੀ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਲਖਵਿੰਦਰ ਸਿੰਘ ਬਰਾੜ ਰੋੜੀਕਪੂਰਾ ਇੰਡੀਅਨ ਯੂਥ ਕਾਂਗਰਸ ਦੇ ਨੈਸ਼ਨਲ ਕੋਆਰਡੀਨੇਟਰ ਨਿਯੁਕਤ ਹੈਰੋਇਨ ਸਮੇਤ ਇਕ ਵਿਅਕਤੀ ਕਾਬੂ ਅਗਲੀ ਖ਼ਬਰ ਪੀ.ਐਮ. ਸ੍ਰੀ ਸਰਕਾਰੀ ਸਕੂਲ ਜੰਗਲ ਦੇ ਵਿਦਿਆਰਥੀਆਂ ਨੇ ਬਿਜ਼ਨਸ ਬਲਾਸਟਰ ਦੀ ਲਗਾਈ ਪ੍ਰਦਰਸ਼ਨੀ
Ad Position 24