29-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਘੁਮਾਣ ਤੋਂ ਆਈ ਸੰਗਤ ਦਾ ਨਿੱਘਾ ਸਵਾਗਤ

ਕੋਟਕਪੂਰਾ, 26 ਅਗਸਤ (ਮੋਹਰ ਸਿੰਘ ਗਿੱਲ)-ਭਗਤੀ ਲਹਿਰ ਦੇ ਬਾਨੀ ਸ਼੍ਰੋਮਣੀ ਭਗਤ ਬਾਬਾ ਨਾਮਦੇਵ ਜੀ ਦੀ ਵਸਾਈ ਪਵਿੱਤਰ ਨਗਰੀ ਘੁਮਾਣ (ਜ਼ਿਲ੍ਹਾ ਗੁਰਦਾਸਪੁਰ) ਤੋਂ ਦਰਬਾਰ ਕਮੇਟੀ ਦਾ ਪ੍ਰਬੰਧਕੀ ਜਥਾ ਗੁਰਧਾਮਾਂ ਦੇ ਦਰਸ਼ਨ ਦੀਦਾਰੇ ਕਰਦੇ ਹੋਏ ਸਥਾਨਕ ਗੁਰਦੁਆਰਾ ਸਾਹਿਬ ਸ਼੍ਰੋਮਣੀ ਭਗਤ ਬਾਬਾ ਨਾਮਦੇਵ ਜੀ ਵਿਖੇ ਪਹੁੰਚਿਆ। ਇਸ ਮੌਕੇ ਆਲ ਇੰਡੀਆ ਟਾਂਕ ਕਸ਼ੱਤਰੀ ਪ੍ਰਤੀਨਿਧ ਸਭਾ (ਰਜਿ:) ਦੇ ਕੌਮੀ ਪ੍ਰਧਾਨ ਸ਼ਰਨਜੀਤ ਸਿੰਘ ਮੂਕਰ ਅਤੇ ਭਗਤ ਨਾਮਦੇਵ ਸਭਾ (ਰਜਿ:) ਦੇ ਸਮੂਹ ਅਹੁਦੇਦਾਰਾਂ, ਮੈਂਬਰਾਂ ਅਤੇ ਸੰਗਤ ਵਲੋਂ ਉਨ੍ਹਾਂ ਦਾ ਨਿੱਘਾ ਸਵ ਾਗਤ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 27-08-2026
ਕੋਟਕਪੂਰਾ, 26 ਅਗਸਤ (ਮੋਹਰ ਸਿੰਘ ਗਿੱਲ)-ਭਗਤੀ ਲਹਿਰ ਦੇ ਬਾਨੀ ਸ਼੍ਰੋਮਣੀ ਭਗਤ ਬਾਬਾ ਨਾਮਦੇਵ ਜੀ ਦੀ ਵਸਾਈ ਪਵਿੱਤਰ ਨਗਰੀ ਘੁਮਾਣ (ਜ਼ਿਲ੍ਹਾ ਗੁਰਦਾਸਪੁਰ) ਤੋਂ ਦਰਬਾਰ ਕਮੇਟੀ ਦਾ ਪ੍ਰਬੰਧਕੀ ਜਥਾ ਗੁਰਧਾਮਾਂ ਦੇ ਦਰਸ਼ਨ ਦੀਦਾਰੇ ਕਰਦੇ ਹੋਏ ਸਥਾਨਕ ਗੁਰਦੁਆਰਾ ਸਾਹਿਬ ਸ਼੍ਰੋਮਣੀ ਭਗਤ ਬਾਬਾ ਨਾਮਦੇਵ ਜੀ ਵਿਖੇ ਪਹੁੰਚਿਆ। ਇਸ ਮੌਕੇ ਆਲ ਇੰਡੀਆ ਟਾਂਕ ਕਸ਼ੱਤਰੀ ਪ੍ਰਤੀਨਿਧ ਸਭਾ (ਰਜਿ:) ਦੇ ਕੌਮੀ ਪ੍ਰਧਾਨ ਸ਼ਰਨਜੀਤ ਸਿੰਘ ਮੂਕਰ ਅਤੇ ਭਗਤ ਨਾਮਦੇਵ ਸਭਾ (ਰਜਿ:) ਦੇ ਸਮੂਹ ਅਹੁਦੇਦਾਰਾਂ, ਮੈਂਬਰਾਂ ਅਤੇ ਸੰਗਤ ਵਲੋਂ ਉਨ੍ਹਾਂ ਦਾ ਨਿੱਘਾ ਸਵ ਾਗਤ ਕੀਤਾ ਗਿਆ। ਦਰਬਾਰ ਕਮੇਟੀ ਪ੍ਰਬੰਧਕੀ ਜਥੇ ਵਲੋਂ ਸਭ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋ ਕੇ ਅਰਦਾਸ ਬੇਨਤੀ ਕੀਤੀ ਗਈ। ਉਪਰੰਤ ਪ੍ਰਧਾਨ ਸ਼ਰਨਜੀਤ ਸਿੰਘ ਮੂਕਰ ਵਲੋਂ ਇਨ੍ਹਾਂ ਨੂੰ ਜੀ ਆਇਆਂ ਆਖਿਆ ਗਿਆ। ਇਸ ਮੌਕੇ ਘੁਮਾਣ ਕਮੇਟੀ ਦੇ ਸੈਕਟਰੀ ਸੁਖਜਿੰਦਰ ਸਿੰਘ ਲਾਲੀ ਨੇ ਭਰਵੇਂ ਸਵਾਗਤ ਲਈ ਪ੍ਰਧਾਨ ਸਮੇਤ ਭਗਤ ਨਾਮਦੇਵ ਸਭਾ ਸੁਸਾਇਟੀ (ਰਜਿ:) ਦੇ ਸਮੂਹ ਅਹਦੁਦੇਦਾਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦਾ ਮੁੱਖ ਮਕਸਦ ਨੌਜਵਾਨ ਪੀੜੀ ਅਤੇ ਸਮੁੱਚੇ ਭਾਈਚਾਰੇ ਨੂੰ ਗੁਰ ਇਤਿਹਾਸ ਨਾਲ ਜੋੜਨਾ ਹੈ। ਅਖ਼ੀਰ ਵਿਚ ਦਰਬਾਰ ਕਮੇਟੀ ਨੂੰ ਕੌਮੀ ਪ੍ਰਧਾਨ ਸ਼ਰਨਜੀਤ ਸਿੰਘ ਮੂਕਰ ਅਤੇ ਕਮੇਟੀ ਵਲੋਂ ਸਿਰੋਪਾਓ ਪਹਿਨਾ ਕੇ ਸਨਮਾਨ ਕੀਤਾ ਗਿਆ। ਇਸ ਮੌਕੇ ਮਲਕੀਤ ਸਿੰਘ, ਮੇਜਰ ਸਿੰਘ ਚੰਡੀਗੜ ਟੇਲਰਜ਼, ਸੁਖਜਿੰਦਰ ਸਿੰਘ ਅੰਗਰੋਈਆ, ਜਗਦੇਵ ਸਿੰਘ ਪੁਰਬਾ, ਜਸਮੇਲ ਸਿੰਘ ਪੁਰਬਾ, ਗੁਰਦੀਪ ਸਿੰਘ, ਨੱਥਾ ਸਿੰਘ, ਸੁਰਿੰਦਰ ਸਿੰਘ, ਬੌਬੀ ਜੱਸਲ, ਦਵਿੰਦਰ ਸਿੰਘ, ਸੀਪਾ ਜੱਸਲ, ਗੁਰਪ੍ਰੀਤ ਸਿੰਘ ਕਮੋਂ, ਮਲਕੀਤ ਸਿੰਘ ਡਿਪਟੀ, ਸੁਖਚੈਨ ਸਿੰਘ, ਬਰਜਿੰਦਰ ਸਿੰਘ ਜੱਸਲ, ਜਗਸੀਰ ਸਿੰਘ ਆਦਿ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਵਿਵੇਕ ਸਕੂਲ ਬਰਗਾੜੀ ਵਿਖੇ ਨੈਤਿਕ ਸਿੱਖਿਆ ਦਾ ਇਮਤਿਹਾਨ ਲਿਆ ਅਗਲੀ ਖ਼ਬਰ ਜ਼ਿਲ੍ਹਾ ਪੱਧਰੀ ਖੇਡਾਂ ’ਚ ਗੁਰੂ ਨਾਨਕ ਮਿਸ਼ਨ ਸਕੂਲ ਕੋਟਕਪੂਰਾ ਜੇਤੂ
Ad Position 24