28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਯੂਨੀਵਰਸਿਟੀ ਕਾਲਜ ਵਿਖੇ ਉਤਸ਼ਾਹ ਨਾਲ ਤੀਆਂ ਦਾ ਤਿਉਹਾਰ ਮਨਾਇਆ

ਜੈਤੋ, 26 ਅਗਸਤ (ਗੁਰਮੀਤਪਾਲ ਰੋੜੀਕਪੂਰਾ)-ਯੂਨੀਵਰਸਿਟੀ ਕਾਲਜ ਜੈਤੋ ਵਿਖੇ ਤੀਆਂ ਦਾ ਤਿਉਹਾਰ ਬੜੇ ਉਤਸ਼ਾਹ ਅਤੇ ਰੰਗਾਰੰਗ ਢੰਗ ਨਾਲ ਮਨਾਇਆ ਗਿਆ। ਕਾਲਜ ਦਾ ਮਾਹੌਲ ਪੰਜਾਬੀ ਸੱਭਿਆਚਾਰ ਦੀਆਂ ਰੰਗ-ਬਿਰੰਗੀਆਂ ਝਲਕੀਆਂ ਨਾਲ ਲਬਰੇਜ਼ ਰਿਹਾ।

Ad Position 21
No active advertisement
ਅਜੀਤ ਡੈਸਕ 27-08-2026
ਜੈਤੋ, 26 ਅਗਸਤ (ਗੁਰਮੀਤਪਾਲ ਰੋੜੀਕਪੂਰਾ)-ਯੂਨੀਵਰਸਿਟੀ ਕਾਲਜ ਜੈਤੋ ਵਿਖੇ ਤੀਆਂ ਦਾ ਤਿਉਹਾਰ ਬੜੇ ਉਤਸ਼ਾਹ ਅਤੇ ਰੰਗਾਰੰਗ ਢੰਗ ਨਾਲ ਮਨਾਇਆ ਗਿਆ। ਕਾਲਜ ਦਾ ਮਾਹੌਲ ਪੰਜਾਬੀ ਸੱਭਿਆਚਾਰ ਦੀਆਂ ਰੰਗ-ਬਿਰੰਗੀਆਂ ਝਲਕੀਆਂ ਨਾਲ ਲਬਰੇਜ਼ ਰਿਹਾ। ਵਿਦਿਆਰਥਣਾਂ ਨੇ ਰਵਾਇਤੀ ਪੰਜਾਬੀ ਪਹਿਰਾਵਿਆਂ ਵਿਚ ਗਿੱਧਾ, ਲੋਕ-ਗੀਤ ਅਤੇ ਹੋਰ ਸੱਭਿਆਚਾਰਕ ਪੇਸ਼ਕਾਰੀਆਂ ਪੇਸ਼ ਕਰਕੇ ਦਰਸ਼ਕਾਂ ਦਾ ਮਨ ਮੋਹ ਲਿਆ। ਸਮਾਗਮ ਕਾਲਜ ਦੀਆਂ ਅਧਿਆਪਕਾਵਾਂ ਦੀ ਅਗਵਾਈ ਹੇਠ ਕੀਤਾ ਗਿਆ। ਇਸ ਮੌਕੇ ਮੁੱਖ ਮਹਿਮਾਨ ਵਜੋਂ ਪੂਜਾ ਖੰਨਾ ਇੰਚਾਰਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫ਼ਿਰੋਜ਼ੇਸ਼ਾਹ ਨੇ ਸ਼ਿਰਕਤ ਕੀਤੀ। ਉਨ੍ਹਾਂ ਯੂਨੀਵਰਸਿਟੀ ਕਾਲਜ ਜੈਤੋ ਵਲੋਂ ਪੰਜਾਬੀ ਸੱਭਿਆਚਾਰ ਅਤੇ ਵਿਰਸੇ ਨੂੰ ਪ੍ਰਫੁੱਲਿਤ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ। ਉਨ੍ਹਾਂ ਵਿਦਿਆਰਥੀਆਂ ਨੂੰ ਆਪਣੀਆਂ ਰਵਾਇਤਾਂ ਅਤੇ ਵਿਰਸੇ ਨਾਲ ਜੁੜੇ ਰਹਿਣ ਲਈ ਪ੍ਰੇਰਿਤ ਕੀਤਾ। ਸਮਾਗਮ ਦੌਰਾਨ ਵਿਦਿਆਰਥਣਾਂ ਵਲੋਂ ਪੇਸ਼ ਕੀਤੀਆਂ ਵੱਖ-ਵੱਖ ਸੱਭਿਆਚਾਰਕ ਵੰਨਗੀਆਂ ਨੇ ਸਮਾਗਮ ਨੂੰ ਹੋਰ ਵੀ ਰੌਣਕਮਈ ਬਣਾ ਦਿੱਤਾ। ਗਿੱਧੇ ਅਤੇ ਲੋਕ-ਗੀਤਾਂ ਦੀਆਂ ਪੇਸ਼ਕਾਰੀਆਂ ਨੇ ਪੰਜਾਬੀ ਲੋਕ-ਜੀਵਨ ਅਤੇ ਸੱਭਿਆਚਾਰ ਦੀ ਜੀਵੰਤ ਤਸਵੀਰ ਪੇਸ਼ ਕੀਤੀ। ਅੰਤ ਵਿਚ ਕਾਲਜ ਇੰਚਾਰਜ ਡਾ. ਸਮਰਾਟ ਖੰਨਾ ਨੇ ਮੁੱਖ ਮਹਿਮਾਨ, ਕਾਲਜ ਦੀਆਂ ਅਧਿਆਪਕਾਵਾਂ, ਵਿਦਿਆਰਥਣਾਂ ਅਤੇ ਸਮੂਹ ਸਟਾਫ਼ ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਸਮਾਗਮ ਨੂੰ ਸਫ਼ਲ ਬਣਾਉਣ ਲਈ ਸਾਰਿਆਂ ਵਲੋਂ ਕੀਤੇ ਸਹਿਯੋਗ ਅਤੇ ਉਪਰਾਲਿਆਂ ਦੀ ਸ਼ਲਾਘਾ ਕੀਤੀ।
Ad Position 22
No active advertisement
ਪਿਛਲੀ ਖ਼ਬਰ ਅਹਿਮ ਜ਼ਿੰਮੇਵਾਰੀਆਂ ਸੰਭਾਲਣ ਸਮੇਂ ਵਿਦਿਆਰਥੀ ਪ੍ਰਿੰਸੀਪਲ ਹਰਪਾਲ ਕੌਰ ਅਤੇ ਹੋਰ ਸਟਾਫ਼ ਮੈਂਬਰਾਂ ਨਾਲ। ਅਗਲੀ ਖ਼ਬਰ ਵਿਵੇਕ ਸਕੂਲ ਬਰਗਾੜੀ ਵਿਖੇ ਨੈਤਿਕ ਸਿੱਖਿਆ ਦਾ ਇਮਤਿਹਾਨ ਲਿਆ
Ad Position 24