28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਲਖਵਿੰਦਰ ਸਿੰਘ ਬਰਾੜ ਰੋੜੀਕਪੂਰਾ ਇੰਡੀਅਨ ਯੂਥ ਕਾਂਗਰਸ ਦੇ ਨੈਸ਼ਨਲ ਕੋਆਰਡੀਨੇਟਰ ਨਿਯੁਕਤ ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 26 ਅਗਸਤ (ਰਣਜੀਤ ਸਿੰਘ ਢਿੱਲੋਂ)-ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫ਼ਰੰਟ ਅਤੇ ਮੁਲਾਜ਼ਮ ਮੰਚ ਵਲੋਂ ਬਣਾਈ ਸਾਂਝੀ ਤਾਲਮੇਲ ਕਮੇਟੀ ਦੇ 27 ਅਗਸਤ ਦੇ ਮਹਾਂਬੰਦ ਵਿਚ ਸ਼ਾਮਿਲ ਹੋਣ ਲਈ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੀ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਦੇ ਆਗੂਆਂ ਕਰਮਜੀਤ ਸ਼ਰਮਾ, ਹਰਦੇਵ ਸਿੰਘ, ਜਸਵੰਤ ਸਿੰਘ ਬਰਾੜ ਅਤੇ ਬਲਵੰਤ ਸਿੰਘ ਅਟਵਾਲ ਦੁਆਰਾ ਮੀਟਿੰਗ ਕੀਤੀ ਗਈ। ਇਸ ਮੌਕੇ ਆਗੂਆਂ ਨੇ ਕਿਹਾ ਕਿ 27 ਅਗਸਤ ਨੂੰ ਜ਼ਿਲ੍ਹਾ ਪੱਧਰੀ ਰੋਸ ਪ੍ਰਦਰਸ਼ਨ ਵਿਚ ਪੈਨਸ਼ਨਰ ਐਸੋਸੀਏਸ਼ਨ ਵਲੋਂ ਭਰਵੀਂ ਸ਼ਮੂਲੀਅਤ ਕੀਤੀ ਜਾਵੇਗੀ।

Ad Position 21
No active advertisement
ਅਜੀਤ ਡੈਸਕ 27-08-2026
ਸ੍ਰੀ ਮੁਕਤਸਰ ਸਾਹਿਬ, 26 ਅਗਸਤ (ਰਣਜੀਤ ਸਿੰਘ ਢਿੱਲੋਂ)-ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫ਼ਰੰਟ ਅਤੇ ਮੁਲਾਜ਼ਮ ਮੰਚ ਵਲੋਂ ਬਣਾਈ ਸਾਂਝੀ ਤਾਲਮੇਲ ਕਮੇਟੀ ਦੇ 27 ਅਗਸਤ ਦੇ ਮਹਾਂਬੰਦ ਵਿਚ ਸ਼ਾਮਿਲ ਹੋਣ ਲਈ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੀ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਦੇ ਆਗੂਆਂ ਕਰਮਜੀਤ ਸ਼ਰਮਾ, ਹਰਦੇਵ ਸਿੰਘ, ਜਸਵੰਤ ਸਿੰਘ ਬਰਾੜ ਅਤੇ ਬਲਵੰਤ ਸਿੰਘ ਅਟਵਾਲ ਦੁਆਰਾ ਮੀਟਿੰਗ ਕੀਤੀ ਗਈ। ਇਸ ਮੌਕੇ ਆਗੂਆਂ ਨੇ ਕਿਹਾ ਕਿ 27 ਅਗਸਤ ਨੂੰ ਜ਼ਿਲ੍ਹਾ ਪੱਧਰੀ ਰੋਸ ਪ੍ਰਦਰਸ਼ਨ ਵਿਚ ਪੈਨਸ਼ਨਰ ਐਸੋਸੀਏਸ਼ਨ ਵਲੋਂ ਭਰਵੀਂ ਸ਼ਮੂਲੀਅਤ ਕੀਤੀ ਜਾਵੇਗੀ। ਆਗੂਆਂ ਨੇ ਕਿਹਾ ਜੇਕਰ ਪੰਜਾਬ ਸਰਕਾਰ ਵਲੋਂ ਮੁਲਾਜ਼ਮ ਮੰਗਾਂ ਡੀ.ਏ. ਜਾਰੀ ਕਰਨ, ਪੁਰਾਣੀ ਪੈਨਸ਼ਨ ਬਹਾਲ ਕਰਨ, ਪੰਜਾਬ ਸਕੇਲ ਲਾਗੂ ਕਰਨ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਸੰਬੰਧੀ ਜ਼ਰੂਰੀ ਕਾਰਵਾਈ ਨਾ ਕੀਤੀ ਗਈ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਆਗੂਆਂ ਨੇ ਤੋਂ ਮੰਗ ਕੀਤੀ ਕਿ ਪੰਜਾਬ ਸਰਕਾਰ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਫ਼ੈਸਲੇ ਨੂੰ ਡੀ.ਏ. ਸੰਬੰਧੀ ਤੁਰੰਤ ਲਾਗੂ ਕਰੇ ਅਤੇ ਮੁਲਾਜ਼ਮਾਂ ਦੀਆਂ ਰਹਿੰਦੀਆਂ ਮੰਗਾਂ ਸੰਬੰਧੀ ਤੁਰੰਤ ਢੁਕਵੀਂ ਕਾਰਵਾਈ ਕਰੇ। ਇਸ ਸਮੇਂ ਵੱਡੀ ਆਗੂਆਂ ਨੇ ਸਮੂਹ ਪੈਨਸ਼ਨਰਾਂ ਨੂੰ 27 ਅਗਸਤ ਨੂੰ ਸਵੇਰੇ 10 ਵਜੇ ਡਾ. ਬੀ.ਆਰ. ਅੰਬੇਡਕਰ ਚੌਂਕ ਨੇੜੇ ਡੀ.ਸੀ. ਦਫ਼ਤਰ ਸ੍ਰੀ ਮੁਕਤਸਰ ਸਾਹਿਬ ਵਿਖੇ ਕੀਤੀ ਜਾ ਰਹੇ ਰੋਸ ਪ੍ਰਦਰਸ਼ਨ ਵਿਚ ਪਹੁੰਚਣ ਦੀ ਅਪੀਲ ਕੀਤੀ। ਇਸ ਮੌਕੇ ਪੈਨਸ਼ਨਰ ਪਰਮਜੀਤ ਸਿੰਘ, ਕੁਲਦੀਪ ਸਿੰਘ ਬਰਾੜ, ਬਲਜੀਤ ਸਿੰਘ, ਸੁਖਮੰਦਰ ਸਿੰਘ ਬੇਦੀ, ਗੁਰਟੇਕ ਸਿੰਘ ਬਰਾੜ, ਸੁੰਦਰ ਸਿੰਘ ਬਰਾੜ ਰਿਟਾ. ਡੀ.ਐੱਸ.ਪੀ., ਕਰਮਜੀਤ ਸਿੰਘ ਸਮਾਘ, ਪ੍ਰਿੰਸੀਪਲ ਇੰਦਰ ਸਿੰਘ, ਸੁਖਦੇਵ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਨਕਲੀ ਬੀਜ ਭਰ ਕੇ ਵੇਚਣ ਵਾਲੇ ਬੀਜ ਵਿਕਰੇਤਾ ਵਿਰੁੱਧ ਮਾਮਲਾ ਦਰਜ ਅਗਲੀ ਖ਼ਬਰ ਅਹਿਮ ਜ਼ਿੰਮੇਵਾਰੀਆਂ ਸੰਭਾਲਣ ਸਮੇਂ ਵਿਦਿਆਰਥੀ ਪ੍ਰਿੰਸੀਪਲ ਹਰਪਾਲ ਕੌਰ ਅਤੇ ਹੋਰ ਸਟਾਫ਼ ਮੈਂਬਰਾਂ ਨਾਲ।
Ad Position 24