ਮਾਨ ਸਰਕਾਰ ਹਰ ਫ਼ਰੰਟ ’ਤੇ ਪੂਰੀ ਤਰ੍ਹਾਂ ਫ਼ੇਲ੍ਹ ਹੋ ਚੁੱਕੀ ਹੈ-ਸੂਬਾ ਸਿੰਘ ਬਾਦਲ ਸ਼੍ਰੋਮਣੀ ਅਕਾਲੀ ਦਲ ( ਬ ) ਵਲੋਂ ਜੈਤੋ ਸ਼ਹਿਰ ਦੇ ਵੱਖ - ਵੱਖ ਵਿੰਗਾਂ ਦੇ ਸਰਕਲ ਪ੍ਰਧਾਨ ਨਿਯੁਕਤ
ਜੈਤੋ, 26 ਅਗਸਤ (ਗੁਰਚਰਨ ਸਿੰਘ ਗਾਬੜੀਆ)-ਸ਼੍ਰੋਮਣੀ ਅਕਾਲੀ ਦਲ (ਬ) ਹਲਕਾ ਜੈਤੋ ਦੇ ਇੰਚਾਰਜ ਸੂਬਾ ਸਿੰਘ ਬਾਦਲ, ਹਲਕਾ ਕੋਆਰਡੀਨੇਟਰ ਬਲਕਾਰ ਸਿੰਘ ਗੋਨਿਆਣਾ, ਬਾਜਾਖਾਨਾ ਸਰਕਲ ਦੇ ਪ੍ਰਧਾਨ ਨਿਰਮਲ ਸਿੰਘ ਵੜਿੰਗ ਡੋਡ (ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ), ਵਰਕਿੰਗ ਕਮੇਟੀ ਮੈਂਬਰ ਗੁਰਚੇਤ ਸਿੰਘ ਢਿੱਲੋਂ ਬਰਗਾੜੀ ਅਤੇ ਜ਼ੈਲਦਾਰ ਯਾਦਵਿੰਦਰ ਸਿੰਘ ਯਾਦੀ ਦੀ ਅਗਵਾਈ ਵਿਚ ਪਾਰਟੀ ਵਰਕਰਾਂ ਦੀ ਭਰਵੀਂ ਮੀਟਿੰਗ ਹੋਈ। ਜਿਸ ਵਿਚ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀਆਂ ਹਦਾਇਤਾਂ ’ਤੇ ਸਥਾਨਕ ਸ਼ਹਿਰ ਦੇ ਵੱਖ-ਵੱਖ ਵਿੰਗਾਂ ਦੇ ਸਰਕਲ ਪ੍ਰਧਾਨ ਨਿਯੁਕਤ ਕੀਤੇ ਗਏ ਹਨ।
ਜੈਤੋ, 26 ਅਗਸਤ (ਗੁਰਚਰਨ ਸਿੰਘ ਗਾਬੜੀਆ)-ਸ਼੍ਰੋਮਣੀ ਅਕਾਲੀ ਦਲ (ਬ) ਹਲਕਾ ਜੈਤੋ ਦੇ ਇੰਚਾਰਜ ਸੂਬਾ ਸਿੰਘ ਬਾਦਲ, ਹਲਕਾ ਕੋਆਰਡੀਨੇਟਰ ਬਲਕਾਰ ਸਿੰਘ ਗੋਨਿਆਣਾ, ਬਾਜਾਖਾਨਾ ਸਰਕਲ ਦੇ ਪ੍ਰਧਾਨ ਨਿਰਮਲ ਸਿੰਘ ਵੜਿੰਗ ਡੋਡ (ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ), ਵਰਕਿੰਗ ਕਮੇਟੀ ਮੈਂਬਰ ਗੁਰਚੇਤ ਸਿੰਘ ਢਿੱਲੋਂ ਬਰਗਾੜੀ ਅਤੇ ਜ਼ੈਲਦਾਰ ਯਾਦਵਿੰਦਰ ਸਿੰਘ ਯਾਦੀ ਦੀ ਅਗਵਾਈ ਵਿਚ ਪਾਰਟੀ ਵਰਕਰਾਂ ਦੀ ਭਰਵੀਂ ਮੀਟਿੰਗ ਹੋਈ। ਜਿਸ ਵਿਚ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀਆਂ ਹਦਾਇਤਾਂ ’ਤੇ ਸਥਾਨਕ ਸ਼ਹਿਰ ਦੇ ਵੱਖ-ਵੱਖ ਵਿੰਗਾਂ ਦੇ ਸਰਕਲ ਪ੍ਰਧਾਨ ਨਿਯੁਕਤ ਕੀਤੇ ਗਏ ਹਨ। ਜਿਸ ਵਿਚ ਅਮਰਜੀਤ ਸਿੰਘ ਮੱਕੜ ਸਪੁੱਤਰ ਅਵਤਾਰ ਸਿੰਘ ਤਾਰੀ (ਤਾਰੀ ਲਾਊਡ ਸਪੀਕਰਾਂ ਵਾਲਾ) ਨੂੰ ਸ਼੍ਰੋਮਣੀ ਅਕਾਲੀ ਦਲ (ਬ) ਸ਼ਹਿਰੀ-1 ਦਾ ਪ੍ਰਧਾਨ, ਜਵਾਹਰ ਸਿੰਘ ਬੰਟੀ ਭਾਊ ਨੂੰ ਸ਼੍ਰੋਮਣੀ ਅਕਾਲੀ ਦਲ (ਬ) ਬੀ.ਸੀ. ਵਿੰਗ ਸ਼ਹਿਰੀ-2 ਦਾ ਪ੍ਰਧਾਨ, ਬਲਦੇਵ ਸਿੰਘ ਬੱਲੀ ਨੂੰ ਆਈ.ਟੀ. ਵਿੰਗ ਸ਼ਹਿਰੀ-2 ਦਾ ਪ੍ਰਧਾਨ ਅਤੇ ਭੂਰਾ ਸਿੰਘ ਰਮਨ ਨੂੰ ਵਪਾਰ ਮੰਡਲ ਸ਼ਹਿਰੀ-2 ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਸੂਬਾ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਸਰਕਾਰ ਹਰ ਫ਼ਰੰਟ ’ਤੇ ਪੂਰੀ ਤਰ੍ਹਾਂ ਫੇਲ੍ਹ ਹੋ ਚੁੱਕੀ ਹੈ ਤੇ ਇਸ ਸਰਕਾਰ ਨੇ ਪੰਜਾਬ ਵਾਸੀਆਂ ਨਾਲ ਕੀਤੇ ਵਾਅਦਿਆਂ ਨੂੰ ਅੱਜ ਤੱਕ ਪੂਰਾ ਨਹੀਂ ਕੀਤਾ ਤੇ ਪੰਜਾਬ ਦੇ ਹਰ ਵਰਗ ਸਰਕਾਰ ਦੀਆਂ ਨੀਤੀਆਂ ਤੋਂ ਪੂਰੀ ਤਰ੍ਹਾਂ ਅੱਕ ਚੁੱਕਿਆ ਤੇ ਮਾਨ ਸਰਕਾਰ ਨੂੰ ਚਲਦਾ ਕਰਨ ਲਿਆ ਤਿਆਰ ਬੈਠਾ ਹੈ ਕਿਉਂਕਿ ਪੰਜਾਬ ਵਾਸੀ ਸ਼੍ਰੋਮਣੀ ਅਕਾਲੀ ਦਲ (ਬ) ਦੀਆਂ ਨੀਤੀਆਂ ਨੂੰ ਪਸੰਦ ਕਰਦੇ ਹਨ ਤੇ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਪੰਜਾਬ ਦੇ ਲੋਕ ਅਕਾਲੀ ਦਲ ਨੂੰ ਭਾਰੀ ਬਹੁਮਤ ਨਾਲ ਜਿਤਾਉਣਗੇ ਤੇ ਸਰਕਾਰ ਬਣਾਉਣਗੇ। ਹਲਕਾ ਕੋਆਰਡੀਨੇਟਰ ਬਲਕਾਰ ਸਿੰਘ ਗੋਨਿਆਣਾ ਅਤੇ ਵਰਕਿੰਗ ਕਮੇਟੀ ਮੈਂਬਰ ਗੁਰਚੇਤ ਸਿੰਘ ਢਿੱਲੋਂ ਬਰਗਾੜੀ ਨੇ ਕਿਹਾ ਕਿ ਪੰਜਾਬ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਮੌਕੇ ਹੀ ਵਿਕਾਸ ਹੋਇਆ ਹੈ ਅਤੇ ਲੋਕਾਂ ਨੂੰ ਬਣਦੀਆਂ ਸਹੂਲਤਾਂ ਪ੍ਰਦਾਨ ਕੀਤੀ ਗਈਆ ਤੋਂ ਪੰਜਾਬ ਦੇ ਲੋਕ ਚੰਗੀ ਤਰ੍ਹਾਂ ਜਾਣੂ ਹਨ। ਇਸ ਦੌਰਾਨ ਨਿਰਮਲ ਸਿੰਘ ਵੜਿੰਗ ਡੋਡ ਨੇ ਮਾਨ ਸਰਕਾਰ ’ਤੇ ਵਰ੍ਹਦਿਆਂ ਕਿਹਾ ਕਿ ਸਰਕਾਰ ਮੁਲਾਜ਼ਮਾਂ ਤੇ ਕਿਸਾਨਾਂ ਦੀਆਂ ਹੱਕੀ ਮੰਗਾਂ ਲਾਗੂ ਕਰਨ ਦੀ ਬਿਜਾਏ ਉਨ੍ਹਾਂ ’ਤੇ ਪੁਲਿਸ ਦੀਆਂ ਲਾਠੀਆਂ ਨਾਲ ਅਵਾਜ਼ ਨੂੰ ਦਬਾਉਣ ’ਤੇ ਲੱਗੀ ਹੋਈ ਹੈ ਜਦ ਕਿ ਸਰਕਾਰ ਨੂੰ ਕੀਤੇ ਵਾਅਦਿਆ ਮੁਤਾਬਿਕ ਮੁਲਾਜ਼ਮਾਂ ਤੇ ਕਿਸਾਨਾਂ ਦੀਆਂ ਮੰਗ ਨੂੰ ਲਾਗੂ ਕਰਨਾ ਚਾਹੀਦਾ ਹੈ। ਇਸ ਮੌਕੇ ਸਰਕਲ ਰੋੜੀਕਪੂਰਾ ਦੇ ਪ੍ਰਧਾਨ ਰਾਜਪਾਲ ਸਿੰਘ ਡੇਲਿਆਂਵਾਲੀ, ਜੈਤੋ ਸ਼ਹਿਰ ਦੇ ਬਲਾਕ-2 ਦੇ ਪ੍ਰਧਾਨ ਜਸਪਾਲ ਸਿੰਘ ਕਾਂਟਾ (ਸਾਬਕਾ ਕੌਂਸਲਰ), ਸਰਕਲ ਪ੍ਰਧਾਨ ਅਮਰਪ੍ਰੀਤ ਸਿੰਘ ਪਾਲੀ ਢਿੱਲੋਂ ਬਰਗਾੜੀ, ਮਨਦੀਪ ਸਿੰਘ ਰੂਬੀ ਪੰਜਗਰਾਈਂ, ਗੁਰਤੇਗਪਾਲ ਸਿੰਘ ਸੀਰਾ, ਲਖਵਿੰਦਰ ਸਿੰਘ ਲੱਖਾ, ਰਿਟਾ: ਮੁਲਾਜ਼ਮ ਗੁਰਚਰਨ ਸਿੰਘ, ਰੁਲੀਆ ਰਾਮ ਸਿੰਗਲਾ, ਅਮਰਜੀਤ ਸਿੰਘ ਮੱਕੜ, ਬਲਕਾਰ ਸਿੰਘ, ਸਵਰਨ ਸਿੰਘ, ਗੁਰਮੀਤ ਸਿੰਘ ਕਾਲੂ, ਸਾਬਕਾ ਕੌਂਸਲਰ ਅਬਰੋਲ ਕਾਲੂ, ਜਸਵੰਤ ਸਿੰਘ ਰਾਮਗੜ੍ਹੀਆ, ਓਮ ਪ੍ਰਕਾਸ਼ ਪਟਵਾਰੀ ਆਦਿ ਵੱਡੀ ਗਿਣਤੀ ਵਿਚ ਪਾਰਟੀ ਵਰਕਰ ਮੌਜੂਦ ਨੇ ਉਕਤ ਨਿਯੁਕਤੀਆਂ ਲਈ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਕੋਰ ਕਮੇਟੀ ਮੈਂਬਰ ਮਨਤਾਰ ਸਿੰਘ ਬਰਾੜ, ਜ਼ਿਲ੍ਹਾ ਪ੍ਰਧਾਨ ਸ਼ੇਰ ਸਿੰਘ ਮੰਡ, ਹਲਕਾ ਇੰਚਾਰਜ ਸੂਬਾ ਸਿੰਘ ਬਾਦਲ, ਹਲਕਾ ਕੋਆਰਡੀਨੇਟਰ ਬਲਕਾਰ ਸਿੰਘ ਗੋਨਿਆਣਾ, ਵਰਕਿੰਗ ਕਮੇਟੀ ਮੈਂਬਰ ਗੁਰਚੇਤ ਸਿੰਘ ਢਿੱਲੋਂ ਬਰਗਾੜੀ, ਜ਼ੈਲਦਾਰ ਯਾਦਵਿੰਦਰ ਸਿੰਘ ਯਾਦੀ ਅਤੇ ਬਾਜਾਖਾਨਾ ਸਰਕਲ ਦੇ ਪ੍ਰਧਾਨ ਨਿਰਮਲ ਸਿੰਘ ਵੜਿੰਗ ਡੋਡ (ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਆਦਿ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕੀਤਾ।