1 ਸਤੰਬਰ ਤੋਂ ਚੰਡੀਗੜ੍ਹ ’ਚ ਮੋਰਚੇ ਦੀਆਂ ਤਿਆਰੀਆਂ ਮੁਕੰਮਲ ਕਿਸਾਨ ਸਾਰੇ ਜ਼ਿਲ੍ਹਿਆਂ ’ ਚੋਂ ਟਰਾਲੀਆਂ ਲੈ ਕੇ ਚੰਡੀਗੜ੍ਹ ਵੱਲ ਕੂਚ ਕਰਨਗੇ
ਜੈਤੋ, 26 ਅਗਸਤ (ਗੁਰਚਰਨ ਸਿੰਘ ਗਾਬੜੀਆ)-ਭਾਰਤੀ ਕਿਸਾਨ ਯੂਨੀਅਨ ਏਕਤਾ ਮਾਲਵਾ ਦੀ ਮੀਟਿੰਗ ਨਹਿਰੂ ਪਾਰਕ ਜੈਤੋ ਵਿਖੇ ਬਲਾਕ ਪ੍ਰਧਾਨ ਪੱਪੂ ਸਿੰਘ ਗਰੇਵਾਲ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿਚ ਵਿਸ਼ੇਸ਼ ਤੌਰ ’ਤੇ ਸੂਬਾ ਪ੍ਰਧਾਨ ਨਛੱਤਰ ਸਿੰਘ ਜੈਤੋ ਪਹੁੰਚੇ।
ਜੈਤੋ, 26 ਅਗਸਤ (ਗੁਰਚਰਨ ਸਿੰਘ ਗਾਬੜੀਆ)-ਭਾਰਤੀ ਕਿਸਾਨ ਯੂਨੀਅਨ ਏਕਤਾ ਮਾਲਵਾ ਦੀ ਮੀਟਿੰਗ ਨਹਿਰੂ ਪਾਰਕ ਜੈਤੋ ਵਿਖੇ ਬਲਾਕ ਪ੍ਰਧਾਨ ਪੱਪੂ ਸਿੰਘ ਗਰੇਵਾਲ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿਚ ਵਿਸ਼ੇਸ਼ ਤੌਰ ’ਤੇ ਸੂਬਾ ਪ੍ਰਧਾਨ ਨਛੱਤਰ ਸਿੰਘ ਜੈਤੋ ਪਹੁੰਚੇ। ਉਨ੍ਹਾਂ ਕਿਸਾਨਾਂ ਨੂੰ ਜਾਗ੍ਰਿਤ ਕੀਤਾ ਕਿ 1 ਸਤੰਬਰ ਨੂੰ ਵੱਡੀ ਗਿਣਤੀ ਵਿਚ ਚੰਡੀਗੜ੍ਹ ਜਾਣ ਲਈ ਸਰਗਰਮੀਆਂ ਨੂੰ ਹੋਰ ਤੇਜ਼ ਕਰਨ। ਉਨ੍ਹਾਂ ਪੰਜਾਬ ਦੀਆਂ ਭਖਦੀਆਂ ਮੰਗਾਂ ਜਿਵੇਂ ਕਿ ਪਾਣੀਆਂ ਬਾਰੇ ਪਿਛਲੇ ਸਾਰੇ ਸਮਝੌਤੇ ਪੰਜਾਬ ਅਸੈਂਬਲੀ ਦਾ ਸੈਸ਼ਨ ਬੁਲਾ ਕੇ ਰੱਦ ਕੀਤੇ ਜਾਣ, ਬੀ.ਬੀ.ਐਮ.ਬੀ ਵਿਚ ਪੰਜਾਬ ਦੀ ਹਿੱਸੇਦਾਰੀ ਬਹਾਲ ਕੀਤੀ ਜਾਵੇ, ਡੈਮ ਸੇਫਟੀ ਐਕਟ ਰੱਦ ਕੀਤਾ ਜਾਵੇ, ਆਫਤ ਪ੍ਰਬੰਧਨ ਕਾਨੂੰਨ 2024 ਨੂੰ ਵਾਪਸ ਲਿਆ ਜਾਵੇ, ਡਾ. ਸਵਾਮੀ ਨਾਥਨ ਫ਼ਾਰਮਰ ਮਿਸ਼ਨ ਦੀਆਂ ਸਿਫਾਰਸ਼ਾਂ ਅਨੁਸਾਰ ਸਾਰੀਆਂ ਫ਼ਸਲਾਂ ਦੀ ਕਾਨੂੰਨੀ ਖਰੀਦ ਗਾਰੰਟੀ ਲਾਗੂ ਕੀਤੀ ਜਾਵੇ, ਫਸਲ ਲਈ ਵਿਭਿੰਨਤਾ ਨੂੰ ਉਤਸਹਾਤ ਕਰਨ ਲਈ ਸਾਰੀਆਂ ਫਸਲਾਂ ਦੀ ਖਰੀਦ ਕੀਤੀ ਜਾਵੇ ਤਾਂ ਕਿ ਧਰਤੀ ਹੇਠਲਾ ਪਾਣੀ ਦੇ ਡਿੱਗਦੇ ਪੱਧਰ ਨੂੰ ਰੋਕਿਆ ਜਾ ਸਕੇ, ਸਾਰੇ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਕਰਜ਼ਾ ਮੁਕਤ ਕੀਤਾ ਜਾਵੇ, ਗੰਨੇ ਦਾ ਰੇਟ 500 ਰੁਪਏ ਪ੍ਰਤੀ ਕੁਇੰਟਲ ਕੀਤਾ ਜਾਵੇ ਅਤੇ ਸਹਿਕਾਰੀ ਖੰਡ ਮਿੱਲਾਂ ਵਾਂਗ ਪ੍ਰਾਈਵੇਟ ਖੰਡ ਮਿੱਲਾਂ ਦੀ ਅਦਾਇਗੀ ਵੀ ਇਕ ਕਾਊਂਟਰ ’ਤੇ ਕੀਤੀ ਜਾਵੇ। ਕਿਸਾਨ ਮਜ਼ਦੂਰਾਂ ਅਤੇ ਪੇਂਡੂ ਦਸਤਕਾਰਾਂ ਨੂੰ 1 0 ਹਜ਼ਾਰ ਰੁਪਏ ਮਹੀਨਾ ਬੁਢਾਪਾ ਪੈਨਸ਼ਨ ਦਿੱਤੀ ਜਾਵੇ। ਲੈਂਡ ਪੋਲਿੰਗ ਪੋਲਿਸੀ ਨੂੰ ਪੱਕੇ ਤੌਰ ’ਤੇ ਖ਼ਤਮ ਕੀਤਾ ਜਾਵੇ। ਜੇਕਰ ਕਿਸੇ ਪਬਲਿਕ ਅਦਾਰੇ ਲਈ ਕਿਸਾਨ ਦੀ ਜ਼ਮੀਨ ਐਕਵਾਇਰ ਕਰਨ ਜ਼ਰੂਰੀ ਹੋਵੇ ਤਾਂ ਇਹ ਭੂਮੀ ਗ੍ਰਹਿ ਕਾਨੂੰਨ 2013 ਅਨੁਸਾਰ ਕੀਤਾ ਜਾਵੇ, ਅੰਤਰਰਾਸ਼ਟਰੀ ਵਪਾਰ ਲਾਂਘੇ ਖੋਲੇ ਜਾਣ ਕੀ ਇਨ੍ਹਾਂ ਦੁਆਰਾ ਕੀਤੀ ਅਤੇ ਆਮ ਕਿਸਾਨ ਨੂੰ ਲਾਭ ਹੋ ਸਕੇ, ਬਿਜਲੀ ਬਿੱਲ 2020 ਅਤੇ ਬੀਜ ਬਿੱਲ 25 ਵਾਪਸ ਲਿਆ ਜਾਵੇ, ਅਮਰੀਕਾ ਅਤੇ ਹੋਰ ਯੂਰਪੀ ਮੁਲਕਾਂ ਨਾਲ ਕੀਤੇ ਜਾ ਰਹੇ ਸਾਰੇ ਮੁਕਤ ਵਪਾਰ ਸਮਝੌਤੇ ਵਾਪਸ ਲਏ ਜਾਣ। ਕਿਸਾਨਾਂ ਨੂੰ ਜਾਣਕਾਰੀ ਦਿੱਤੀ ਗਈ ਕਿ ਜੈਤੋ 66ਕੇ.ਵੀ ਬਿਜਲੀ ਗਰਿੱਡ ਜੋ ਕੋਠੇ ਢਿੱਲਵਾਂ ਵਾਲੇ ਅਤੇ ਗੁੰਮਟੀ ਖੁਰਦ ਸੇਵੇਵਾਲ ’ਤੇ ਰਾਤ ਨੂੰ ਪੀ.ਸੀ ਕੱਟ ਲਾਉਂਦੇ ਹਨ ਨੂੰ ਬੰਦ ਕੀਤਾ ਜਾਵੇ ਜੇਕਰ ਗੌਰ ਨਾ ਹੋਈ ਤਾਂ ਇਸ ’ਤੇ ਕੋਈ ਵੱਡਾ ਐਕਸ਼ਨ ਲਿਆ ਜਾਵੇਗਾ। ਇਸ ਮੌਕੇ ਕੁਲਦੀਪ ਸਿੰਘ, ਗਰਮੇਲ ਸਿੰਘ ਬਰਾੜ, ਰਿਆਸਤੀ ਸਿੰਘ, ਬੂਟਾ ਸਿੰਘ, ਨਛੱਤਰ ਸਿੰਘ, ਸੁਖਮੰਦਰ ਸਿੰਘ, ਸੁਖਦੇਵ ਸਿੰਘ, ਡਾਕਟਰ ਚਰਨਜੀਤ ਸਿੰਘ, ਦਰਸ਼ਨ ਸਿੰਘ, ਜੱਗਾ ਸਿੰਘ, ਤਾਰਾ ਸਿੰਘ, ਜਸਵੰਤ ਸਿੰਘ, ਗੋਰਾ ਸਿੰਘ, ਪਾਲ ਸਿੰਘ ਅਤੇ ਜਰਨੈਲ ਸਿੰਘ ਆਦਿ ਹਾਜ਼ਰ ਸਨ।