ਤਾਲਮੇਲ ਕਮੇਟੀ ਪੈਰਾ ਮੈਡੀਕਲ ਤੇ ਸਿਹਤ ਕਰਮਚਾਰੀ ਯੂਨੀਅਨ ਬਲਾਕ ਮਲੋਟ ਦੀ ਮੀਟਿੰਗ
ਕਾਸੋ ਆਪ੍ਰੇਸ਼ਨ ਤਹਿਤ ਪੁਲਿਸ ਵਲੋਂ ਸ਼ਹਿਰ ਅੰਦਰ ਸਰਚ ਅਭਿਆਨ
ਸ੍ਰੀ ਮੁਕਤਸਰ ਸਾਹਿਬ, 26 ਅਗਸਤ (ਰਣਜੀਤ ਸਿੰਘ ਢਿੱਲੋਂ)-ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਅਭਿਮੰਨਿਊ ਰਾਣਾ ਐੱਸ. ਐੱਸ.
ਸ੍ਰੀ ਮੁਕਤਸਰ ਸਾਹਿਬ, 26 ਅਗਸਤ (ਰਣਜੀਤ ਸਿੰਘ ਢਿੱਲੋਂ)-ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਅਭਿਮੰਨਿਊ ਰਾਣਾ ਐੱਸ.ਐੱਸ.ਪੀ. ਸ੍ਰੀ ਮੁਕਤਸਰ ਸਾਹਿਬ ਦੀ ਅਗਵਾਈ ਹੇਠ ਜ਼ਿਲ੍ਹੇ ਵਿਚ ਨਸ਼ਾ ਤਸਕਰਾਂ ਤੇ ਸ਼ਰਾਰਤੀ ਅਨਸਰਾਂ ਖ਼ਿਲਾਫ਼ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ। ਇਸੇ ਤਹਿਤ ਡੀ.ਐੱਸ.ਪੀ. ਬਚਨ ਸਿੰਘ ਦੀ ਨਿਗਰਾਨੀ ਹੇਠ ਇੰਸਪੈਕਟਰ ਰਵਿੰਦਰ ਕੌਰ ਮੁੱਖ ਅਫ਼ਸਰ ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ ਦੀ ਅਗਵਾਈ ਵਿਚ ਪੁਲਿਸ ਪਾਰਟੀ ਵਲੋਂ ਕਾਸੋ ਆਪ੍ਰੇਸ਼ਨ ਤਹਿਤ ਥਾਣਾ ਸਿਟੀ ਦੇ ਏਰੀਏ ਵਿਚ ਪੁਲ ਦੇ ਥੱਲੇ, ਮੋੜ ਰੋਡ ਅਤੇ ਹੋਰ ਵੱਖ-ਵੱਖ ਥਾਵਾਂ ’ਤੇ ਸਰਚ ਅਭਿਆਨ ਚਲਾਇਆ ਗਿਆ। ਸਰਚ ਦੌਰਾਨ ਸ਼ੱਕੀ ਵਿਅਕਤੀਆਂ ਤੇ ਸ਼ੱਕੀ ਵਾਹਨਾਂ ਦੀ ਬਾਰੀਕੀ ਨਾਲ ਚੈਕਿੰਗ ਕੀਤੀ ਗਈ। ਕੁਝ ਸ਼ੱਕੀ ਵਿਅਕਤੀਆਂ ਨੂੰ ਪੁਲਿਸ ਵਲੋਂ ਕਾਬੂ ਕਰਕੇ ਥਾਣਾ ਸਿਟੀ ਵਿਖੇ ਲਿਆਂਦਾ ਗਿਆ, ਜਿੱਥੇ ਉਨ੍ਹਾਂ ਦੀ ਪਹਿਚਾਣ ਤੇ ਪਿਛੋਕੜ ਦੀ ਤਸਦੀਕ ਕੀਤੀ ਜਾਵੇਗੀ। ਪੁਲਿਸ ਵਲੋਂ ਐਪ ਰਾਹੀਂ ਵਿਅਕਤੀਆਂ ਦਾ ਰਿਕਾਰਡ ਵੀ ਚੈੱਕ ਕੀਤਾ ਗਿਆ, ਤਾਂ ਜੋ ਕਿਸੇ ਅਪਰਾਧਿਕ ਮਾਮਲੇ ਵਿਚ ਉਨ੍ਹਾਂ ਦੀ ਸ਼ਮੂਲੀਅਤ ਸੰਬੰਧੀ ਜਾਣਕਾਰੀ ਹਾਸਿਲ ਕੀਤੀ ਜਾ ਸਕੇ। ਇਸ ਦੇ ਨਾਲ ਹੀ ਮੌਕੇ ’ਤੇ ਖੜ੍ਹੇ ਵਾਹਨਾਂ ਦੀ ਵਾਹਨ ਐਪ ਰਾਹੀਂ ਜਾਂਚ ਕੀਤੀ ਗਈ ਅਤੇ ਵਾਹਨਾਂ ਦੀ ਪਹਿਚਾਣ ਤੇ ਮਾਲਕੀ ਸੰਬੰਧੀ ਵੇਰਵਿਆਂ ਦੀ ਤਸਦੀਕ ਕੀਤੀ ਗਈ, ਤਾਂ ਜੋ ਕਿਸੇ ਵਾਹਨ ਦੇ ਚੋਰੀ ਜਾਂ ਕਿਸੇ ਅਪਰਾਧਿਕ ਗਤੀਵਿਧੀ ਵਿਚ ਵਰਤੇ ਜਾਣ ਸੰਬੰਧੀ ਜਾਣਕਾਰੀ ਸਾਹਮਣੇ ਆ ਸਕੇ। ਇਸ ਮੌਕੇ ਥਾਣਾ ਸਿਟੀ ਦੇ ਮੁੱਖ ਅਫ਼ਸਰ ਨੇ ਕਿਹਾ ਕਿ ਸ਼ਹਿਰ ਵਿਚ ਅਜਿਹੇ ਸਰਚ ਅਭਿਆਨ ਤੇ ਚੈਕਿੰਗ ਲਗਾਤਾਰ ਜਾਰੀ ਰਹੇਗੀ। ਸ਼ੱਕੀ ਵਿਅਕਤੀਆਂ ਤੇ ਵਾਹਨਾਂ ਦੀ ਚੈਕਿੰਗ ਦੇ ਨਾਲ-ਨਾਲ ਪੁਲਿਸ ਵਲੋਂ ਉਨ੍ਹਾਂ ਦੀ ਪੂਰੀ ਤਸਦੀਕ ਕੀਤੀ ਜਾਵੇਗੀ ਅਤੇ ਜੇਕਰ ਕਿਸੇ ਵਿਅਕਤੀ ਦੀ ਕਿਸੇ ਅਪਰਾਧਿਕ ਗਤੀਵਿਧੀ ਵਿਚ ਸ਼ਮੂਲੀਅਤ ਸਾਹਮਣੇ ਆਉਂਦੀ ਹੈ ਤਾਂ ਉਸ ਖ਼ਿਲਾਫ਼ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ।