27-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਪੀ. ਡਬਲਿਊ. ਡੀ. ਐਂਡ ਅਲਾਈਡ ਦੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ , 26 ਅਗਸਤ ( ਰਣਜੀਤ ਸਿੰਘ ਢਿੱਲੋਂ )- ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਪੀ . ਡਬਲਿਊ .

Ad Position 21
No active advertisement
ਅਜੀਤ ਡੈਸਕ 27-08-2026
ਸ੍ਰੀ ਮੁਕਤਸਰ ਸਾਹਿਬ , 26 ਅਗਸਤ ( ਰਣਜੀਤ ਸਿੰਘ ਢਿੱਲੋਂ )- ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਪੀ . ਡਬਲਿਊ . ਡੀ . ਐਂਡ ਅਲਾਈਡ ਸ੍ਰੀ ਮੁਕਤਸਰ ਸਾਹਿਬ ਦੇ ਆਗੂਆਂ ਦੀ ਮੀਟਿੰਗ ਮੇਨ ਵਾਟਰ ਵਰਕਸ ਕੋਟਕਪੂਰਾ ਰੋਡ ਸ੍ਰੀ ਮੁਕਤਸਰ ਸਾਹਿਬ ਵਿਖੇ ਹੋਈ । ਜਾਣਕਾਰੀ ਦਿੰਦਿਆਂ ਜਥੇਬੰਦੀ ਦੇ ਪ੍ਰਧਾਨ ਦਰਸ਼ਨ ਸਿੰਘ ਕਪੂਰ , ਜਸਵਿੰਦਰ ਸਿੰਘ ਫ਼ੱਤਣਵਾਲਾ , ਮੁਖ਼ਤਿਆਰ ਸਿੰਘ ਬੇਦੀ ਤੇ ਚਿੰਤ ਰਾਮ ਨਾਹਰ ਨੇ ਸਮੂਹ ਪੈਨਸ਼ਨਰਜ਼ ਸਾਥੀਆਂ ਨੂੰ ਅਪੀਲ ਕੀਤੀ ਕਿ 27 ਅਗਸਤ ਦਿਨ ਵੀਰਵਾਰ ਨੂੰ ਮੁਲਾਜ਼ਮ ਤੇ ਪੈਨਸ਼ਨਰਜ਼ ਦੇ ਸਾਂਝੇ ਫ਼ਰੰਟ / ਮੰਚ ਦੀਆਂ ਸਾਰੀਆਂ ਜਥੇਬੰਦੀਆਂ ਵਲੋਂ ਪੰਜਾਬ ਦੇ ਸਰਕਾਰੀ ਦਫ਼ਤਰਾਂ / ਹਸਪਤਾਲ / ਸਕੂਲ ਅਤੇ ਸਾਰੀਆਂ ਸੰਸਥਾਵਾਂ ਬੰਦ ਕਰਨ ਦਾ ਸੱਦਾ ਦਿੱਤਾ ਹੋਇਆ ਹੈ । ਇਸ ਲਈ ਹੜਤਾਲ ਵਾਲੇ ਦਿਨ ਸ੍ਰੀ ਮੁਕਤਸਰ ਸਾਹਿਬ ਵਿਖੇ ਵੀ ਡੀ . ਸੀ . ਦਫ਼ਤਰ ਸਾਹਮਣੇ ਅੰਬੇਡਕਰ ਚੌਂਕ ਵਿਚ ਸਵੇਰੇ 10:30 ਵਜੇ ਸਾਰੀਆਂ ਜਥੇਬੰਦੀਆਂ ਵਲੋਂ ਰੋਸ ਰੈਲੀ / ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਕੇ ਮਾਰਚ ਕੀਤਾ ਜਾਵੇਗਾ । ਪੈਨਸ਼ਨਰਜ਼ ਸਾਥੀਆਂ ਵਲੋਂ ਵੀ ਇਸ ਰੋਸ ਰੈਲੀ / ਧਰਨੇ ਵਿਚ ਵੱਡੀ ਗਿਣਤੀ ਸ਼ਮੂਲੀਅਤ ਕੀਤੀ ਜਾਵੇਗੀ ।
Ad Position 22
No active advertisement
ਪਿਛਲੀ ਖ਼ਬਰ ਸਿਵਲ ਸਰਜਨ ਵਲੋਂ ਡੇਂਗੂ ਵਿਰੋਧੀ ਗਤੀਵਿਧੀਆਂ ਕਰ ਰਹੀਆਂ ਟੀਮਾਂ ਦੀ ਸੁਪਰਵਿਜ਼ਨ ਅਗਲੀ ਖ਼ਬਰ ਤਾਲਮੇਲ ਕਮੇਟੀ ਪੈਰਾ ਮੈਡੀਕਲ ਤੇ ਸਿਹਤ ਕਰਮਚਾਰੀ ਯੂਨੀਅਨ ਬਲਾਕ ਮਲੋਟ ਦੀ ਮੀਟਿੰਗ ਕਾਸੋ ਆਪ੍ਰੇਸ਼ਨ ਤਹਿਤ ਪੁਲਿਸ ਵਲੋਂ ਸ਼ਹ...
Ad Position 24