ਪਿਤਾ ਨਾਲ ਮੁਲਾਕਾਤ ਕਰਨ ਆਈ ਧੀ ਪਾਸੋਂ ਨਸ਼ੀਲਾ ਪਾਊਡਰ ਬਰਾਮਦ
ਫ਼ਰੀਦਕੋਟ, 27 ਅਗਸਤ (ਸਰਬਜੀਤ ਸਿੰਘ)-ਇੱਥੋਂ ਦੀ ਮਾਡਰਨ ਕੇਂਦਰੀ ਜੇਲ੍ਹ ਵਿਚ ਆਪਣੇ ਪਿਤਾ ਨਾਲ ਮੁਲਾਕਾਤ ਕਰਨ ਆਈ ਧੀ ਪਾਸੋਂ ਨਸ਼ੀਲਾ ਪਾਊਡਰ ਬਰਾਮਦ ਕੀਤਾ ਗਿਆ ਹੈ। ਸਿਟੀ ਪੁਲਿਸ ਵਲੋਂ ਜੇਲ੍ਹ ਅਧਿਕਾਰੀ ਦੀ ਸ਼ਿਕਾਇਤ ਦੇ ਆਧਾਰ ’ਤੇ ਕਥਿਤ ਦੋਸ਼ਣ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ।
ਫ਼ਰੀਦਕੋਟ, 27 ਅਗਸਤ (ਸਰਬਜੀਤ ਸਿੰਘ)-ਇੱਥੋਂ ਦੀ ਮਾਡਰਨ ਕੇਂਦਰੀ ਜੇਲ੍ਹ ਵਿਚ ਆਪਣੇ ਪਿਤਾ ਨਾਲ ਮੁਲਾਕਾਤ ਕਰਨ ਆਈ ਧੀ ਪਾਸੋਂ ਨਸ਼ੀਲਾ ਪਾਊਡਰ ਬਰਾਮਦ ਕੀਤਾ ਗਿਆ ਹੈ। ਸਿਟੀ ਪੁਲਿਸ ਵਲੋਂ ਜੇਲ੍ਹ ਅਧਿਕਾਰੀ ਦੀ ਸ਼ਿਕਾਇਤ ਦੇ ਆਧਾਰ ’ਤੇ ਕਥਿਤ ਦੋਸ਼ਣ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ। ਪ੍ਰਾਪਤ ਸੂਚਨਾ ਅਨੁਸਾਰ ਪ੍ਰਭਦਿਆਲ ਸਿੰਘ ਸਹਾਇਕ ਸੁਪਰਡੈਂਟ ਕੇਂਦਰੀ ਜੇਲ੍ਹ ਫ਼ਰੀਦਕੋਟ ਨੇ ਦੱਸਿਆ ਕਿ ਜੇਲ੍ਹ ਵਿਚ ਨਜ਼ਰਬੰਦ ਨਿਰਮਲ ਸਿੰਘ ਨੂੰ ਉਸ ਦੀ ਲੜਕੀ ਅਨਮੋਲਪ੍ਰੀਤ ਕੌਰ ਮੁਲਾਕਾਤ ਕਰਨ ਲਈ ਆਈ ਸੀ। ਜੇਲ੍ਹ ਸਟਾਫ਼ ਨੂੰ ਸ਼ੱਕ ਪੈਣ ’ਤੇ ਉਸ ਦੀ ਤਲਾਸ਼ੀ ਲਈ ਤਾਂ ਉਸ ਪਾਸੋਂ ਕਥਿਤ ਤੌਰ ’ਤੇ 20 ਗ੍ਰਾਮ ਚਿੱਟਾ ਨਸ਼ੀਲਾ ਪਦਾਰਥ ਬਰਾਮਦ ਹੋਇਆ। ਥਾਣੇਦਾਰ ਜੈਜੀਤ ਸਿੰਘ ਨੇ ਦੱਸਿਆ ਕਿ ਕਥਿਤ ਦੋਸ਼ਣ ਖ਼ਿਲਾਫ਼ ਥਾਣਾ ਸਿਟੀ ਫ਼ਰੀਦਕੋਟ ਵਿਖੇ ਐਨ.ਡੀ.ਪੀ.ਐਸ. ਐਕਟ ਤੇ ਜੇਲ੍ਹ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਪੁਲਿਸ ਵਲੋਂ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ।