28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

ਪੁਰਾਣੀ ਪੈਨਸ਼ਨ ਬਹਾਲੀ ਤੇ ਬਕਾਏ ਜਾਰੀ ਕਰਨ ਦੀ ਮੰਗ ਨੂੰ ਲੈ ਕੇ ਮੁਲਾਜ਼ਮਾਂ ਵਲੋਂ ਰੋਸ ਮੁਜ਼ਾਹਰਾ

ਜੈਤੋ, 27 ਅਗਸਤ (ਗੁਰਮੀਤਪਾਲ ਰੋੜੀਕਪੂਰਾ)-ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ, ਮੁਲਾਜ਼ਮਾਂ ਦੇ ਰੋਕੇ ਹੋਏ ਡੀ. ਏ.

Ad Position 21
No active advertisement
ਅਜੀਤ ਡੈਸਕ 28-08-2026
ਜੈਤੋ, 27 ਅਗਸਤ (ਗੁਰਮੀਤਪਾਲ ਰੋੜੀਕਪੂਰਾ)-ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ, ਮੁਲਾਜ਼ਮਾਂ ਦੇ ਰੋਕੇ ਹੋਏ ਡੀ.ਏ. ਦੇ ਬਕਾਏ ਤੁਰੰਤ ਜਾਰੀ ਕਰਨ ਅਤੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਸਮੇਤ ਹੋਰ ਮੰਗਾਂ ਨੂੰ ਲੈ ਕੇ ਅੱਜ ਪੰਜਾਬ ਭਰ ਦੇ ਮੁਲਾਜ਼ਮਾਂ ਵਲੋਂ ਸਮੂਹਿਕ ਛੁੱਟੀ ਲੈ ਕੇ ਤਹਿਸੀਲ ਪੱਧਰ ’ਤੇ ਰੋਸ ਮੁਜ਼ਾਹਰੇ ਕੀਤੇ ਗਏ। ਇਸੇ ਤਹਿਤ ਜੈਤੋ ਵਿਖੇ ਵੀ ਵੱਖ-ਵੱਖ ਮੁਲਾਜ਼ਮ, ਪੈਨਸ਼ਨਰ ਅਤੇ ਹੋਰ ਜਥੇਬੰਦੀਆਂ ਵਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ। ਰੋਸ ਮੁਜ਼ਾਹਰੇ ਨੂੰ ਸੰਬੋਧਨ ਕਰਦਿਆਂ ਵੱਖ-ਵੱਖ ਆਗੂਆਂ ਨੇ ਕਿਹਾ ਕਿ ਸਰਕਾਰ ਵਲੋਂ ਮੁਲਾਜ਼ਮਾਂ ਦੀਆਂ ਮੰਗਾਂ ਸਬੰਧੀ ਲਗਾਤਾਰ ਲਾਰੇ ਲਗਾਏ ਜਾ ਰਹੇ ਹਨ, ਪਰ ਇਨ੍ਹਾਂ ਨੂੰ ਅਮਲੀ ਰੂਪ ਵਿਚ ਲਾਗੂ ਨਹੀਂ ਕੀਤਾ ਜਾ ਰਿਹਾ। ਉਨ੍ਹਾਂ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ, ਡੀ.ਏ. ਦੇ ਰੋਕੇ ਬਕਾਏ ਤੁਰੰਤ ਜਾਰੀ ਕਰਨ ਅਤੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਮੰਗ ਕੀਤੀ। ਆਗੂਆਂ ਨੇ ਪੰਜਾਬ ਸਰਕਾਰ ’ਤੇ ਤਿੱਖੇ ਸਿਆਸੀ ਦੋਸ਼ ਲਾਉਂਦਿਆਂ ਕਿਹਾ ਕਿ ਸਰਕਾਰ ਪੰਜਾਬ ਦੇ ਲੋਕਾਂ ਦੇ ਪੈਸੇ ਨੂੰ ਗ਼ਲਤ ਢੰਗ ਨਾਲ ਖਰਚ ਕਰ ਰਹੀ ਹੈ ਅਤੇ ਮੁਫ਼ਤ ਸਕੀਮਾਂ ਰਾਹੀਂ ਲੋਕਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਦੀਆਂ ਨੀਤੀਆਂ ਦੀ ਵੀ ਆਲੋਚਨਾ ਕੀਤੀ। ਮੁਜ਼ਾਹਰੇ ਦੌਰਾਨ ਆਗੂਆਂ ਅਤੇ ਵਰਕਰਾਂ ਨੇ ਐਲਾਨ ਕੀਤਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਆਮ ਆਦਮੀ ਪਾਰਟੀ ਦੇ ਵਿਰੁੱਧ ਪ੍ਰਚਾਰ ਕੀਤਾ ਜਾਵੇਗਾ। ਮੁਲਾਜ਼ਮਾਂ, ਕਿਸਾਨਾਂ, ਮਜ਼ਦੂਰਾਂ, ਆਂਗਣਵਾੜੀ ਅਤੇ ਆਸ਼ਾ ਵਰਕਰਾਂ ਅਤੇ ਪੈਨਸ਼ਨਰ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਉਹ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਦਾ ਲਗਾਤਾਰ ਵਿਰੋਧ ਕਰਨਗੇ। ਇਸ ਮੌਕੇ ਈ.ਟੀ.ਟੀ. ਅਧਿਆਪਕ ਯੂਨੀਅਨ ਦੇ ਸੂਬਾ ਆਗੂ ਜਸਵਿੰਦਰ ਸਿੰਘ ਬਰਗਾੜੀ, ਐਲੀਮੈਂਟਰੀ ਟੀਚਰ ਯੂਨੀਅਨ ਦੇ ਰਣਜੀਤ ਸਿੰਘ ਅਤੇ ਗੁਰਜੀਤ ਸਿੰਘ, ਕਾਂਗਰਸੀ ਆਗੂ ਦਰਸ਼ਨ ਸਿੰਘ ਢਿੱਲਵਾਂ, ਪੈਨਸ਼ਨਰ ਯੂਨੀਅਨ ਦੇ ਗੁਰਮੀਤ ਸਿੰਘ, ਮਾਸਟਰ ਕੇਡਰ ਯੂਨੀਅਨ ਦੇ ਅਮੋਲਕ ਸਿੰਘ ਝੱਖੜਵਾਲਾ, ਡੀ.ਟੀ.ਐਫ. ਦੇ ਕੁਲਵਿੰਦਰ ਸਿੰਘ ਤੇ ਕਰਨਵੀਰ ਸਿੰਘ, ਕਿਸਾਨ ਯੂਨੀਅਨ ਦੇ ਦਰਸ਼ਨ ਸਿੰਘ ਬਾਜਾਖਾਨਾ ਤੇ ਦਰਸ਼ਨ ਸਿੰਘ ਸਰਾਵਾਂ, ਗੁਰਚਰਨ ਸਿੰਘ ਰੋੜੀਕਪੂਰਾ, ਬੀ.ਐੱਲ.ਓ. ਸੁਖਵੰਤ ਸਿੰਘ, ਪ੍ਰਗਟ ਸਿੰਘ ਜੈਤੋ, ਹਰਭਜਨ ਸਿੰਘ ਜੈਤੋ, ਦੀਦਾਰ ਸਿੰਘ, ਕੁਲਵਿੰਦਰ ਸਿੰਘ, ਰਣਜੀਤ ਸਿੰਘ ਸਮੇਤ ਆਂਗਣਵਾੜੀ ਅਤੇ ਆਸ਼ਾ ਵਰਕਰ ਜਥੇਬੰਦੀਆਂ ਦੇ ਆਗੂ, ਮਾਸਟਰ ਸਿੰਘ ਹਰਜਿੰਦਰ ਸਿੰਘ ਜੈਤੋ, ਬਾਜ ਸਿੰਘ ਸੂਰਘੂਰੀ, ਮੇਜ਼ਰ ਸਿੰਘ ਜੈਤੋ, ਰਾਜਵਿੰਦਰ ਸਿੰਘ ਭੁੱਲਰ, ਸੱਤਾ ਭਾਊ ਕਸਮ ਭੱਟੀ, ਗਿਆਨ ਸਿੰਘ ਸੰਧੂ ਰਾਮੇਆਣਾ, ਕੌਰ ਸਿੰਘ ਸੂਰਘੂਰੀ, ਜਸਵਿੰਦਰ ਸਿੰਘ ਰਿਟਾ. ਪਟਵਾਰੀ ਰੋੜੀਕਪੂਰਾ, ਗਗਨ ਸਿੰਘ ਧਾਲੀਵਾਲ, ਨਰਿੰਦਰ ਸਿੰਘ ਦਲ ਸਿੰਘ ਵਾਲਾ, ਜਗਤ ਸਿੰਘ ਰਾਮੂਵਾਲਾ, ਭਜਨ ਸਿੰਘ ਸੇਵੇਵਾਲਾ, ਚੰਦਰਪਾਲ ਜੋਸ਼ੀ, ਮਾਸਟਰ ਹਰਕੀਰਤ ਸਿੰਘ ਜੈਤੋ ਤੋਂ ਇਲਾਵਾ ਵੱਡੀ ਗਿਣਤੀ ‘ਚ ਵੱਖ-ਵੱਖ ਮੁਲਾਜ਼ਮ ਜੱਥੇਬੰਦੀਆਂ ਦੇ ਆਗੂ ਅਤੇ ਮੈਂਬਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਐੱਸ.ਡੀ. ਸਕੂਲ ਵਿਖੇ ਰੱਖੜੀ ਮੇਕਿੰਗ ਮੁਕਾਬਲਾ ਕਰਵਾਇਆ ਅਗਲੀ ਖ਼ਬਰ ਕੋਟਕਪੂਰਾ ਬੱਸ ਅੱਡੇ ਦੀ ਖਸਤਾ ਹਾਲਤ ਇਮਾਰਤ ਮੁਸਾਫ਼ਿਰਾਂ ਲਈ ਬਣੀ ਪ੍ਰੇਸ਼ਾਨੀ ਦਾ ਆਲਮ
Ad Position 24