28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

ਡੀ.ਏ.ਵੀ. ਕੋਟਕਪੂਰਾ ਨੇ ਇਕ ਰੋਜ਼ਾ ਜ਼ਿਲ੍ਹਾ ਡੈਲੀਬਰੇਸ਼ਨ ਵਰਕਸ਼ਾਪ ਕਰਵਾਈ

ਕੋਟਕਪੂਰਾ, 27 ਅਗਸਤ (ਮੋਹਰ ਸਿੰਘ ਗਿੱਲ)-ਅਕਾਦਮਿਕ ਸਾਲ ਲਈ ਸੀ. ਬੀ.

Ad Position 21
No active advertisement
ਅਜੀਤ ਡੈਸਕ 28-08-2026
ਕੋਟਕਪੂਰਾ, 27 ਅਗਸਤ (ਮੋਹਰ ਸਿੰਘ ਗਿੱਲ)-ਅਕਾਦਮਿਕ ਸਾਲ ਲਈ ਸੀ.ਬੀ.ਐਸ.ਈ ਵਲੋਂ ਕੰਪਿਊਟੇਸ਼ਨਲ ਥਿੰਕਿੰਗ ਅਤੇ ਆਰਟੀਫਿਸਲ ਇੰਟੈਲੀਜੈਂਸ ਅਧਿਆਪਕ ਸਿਖਲਾਈ ਪ੍ਰੋਗਰਾਮ ਦੇ ਦਿਸ਼ਾ-ਨਿਰਦੇਸ਼ ਤਹਿਤ ਇਕ-ਰੋਜਾ ਜ਼ਿਲ੍ਹਾ ਪੱਧਰੀ ਡੈਲੀਬਰੇਸ਼ਨ ਵਰਕਸਾਪ ਦਾ ਡੀ.ਏ.ਵੀ ਪਬਲਿਕ ਸਕੂਲ ਕੋਟਕਪੂਰਾ ਵਿਖੇ ਜ਼ਿਲ੍ਹਾ ਟ੍ਰੇਨਿੰਗ ਕੋਆਰਡੀਨੇਟਰ ਸਕੂਲ ਦੇ ਪਿ੍ਰੰਸੀਪਲ ਡਾ. ਰਾਜਵੀਰ ਸਿੰਘ ਕੰਗ ਦੀ ਯੋਗ ਅਗਵਾਈ ਹੇਠ ਕਰਵਾਈ ਗਈ। ਇਸ ਵਰਕਸ਼ਾਪ ਵਿਚ ਫ਼ਰੀਦਕੋਟ ਦੇ ਵੱਖ-ਵੱਖ ਸਕੂਲਾਂ ਦੇ ਅਧਿਆਪਕਾਂ ਨੇ ਭਾਗ ਲਿਆ। ਇਹ ਆਫਲਾਈਨ ਪੀਅਰ-ਲਰਨਿੰਗ ਪ੍ਰੋਗਰਾਮ ਅਧਿਆਪਕਾਂ ਨੂੰ ਕੰਪਿਊਟੇਸ਼ਨਲ ਥਿੰਕਿੰਗ ਅਤੇ ਆਰਟੀਫਿਸ਼ਲ ਇੰਟੈਲੀਜੈਂਸ ਨਾਲ ਸਬੰਧਿਤ ਨਵੇਂ ਵਿਚਾਰਾਂ, ਅਧਿਆਪਨ ਪੱਧਤੀਆਂ ਅਤੇ ਕਲਾਸ-ਰੂਮ ਅਭਿਆਸਾਂ ਨੂੰ ਸਾਂਝਾ ਕਰਨ ਲਈ ਇਕ ਸਾਰਥਕ ਮੰਚ ਪ੍ਰਦਾਨ ਕਰਨ ਦੇ ਉਦੇਸ਼ ਨਾਲ ਕੀਤਾ ਗਿਆ। ਇਕ ਰੋਜਾ ਵਰਕਸ਼ਾਪ ’ਚ ਮੁੱਖ ਮਹਿਮਾਨ ਡਾ. ਸੁਭਾਸ਼ ਚੰਦਰ ਅਸਿਸਟੈਂਟ ਪ੍ਰੋਫੈਸਰ ਕੰਪਿਊਟਰ ਸਾਇੰਸ ਯੂਨੀਵਰਸਿਟੀ ਕਾਲਜ ਜੈਤੋ, ਡਾ. ਦਿਵਿਆ ਜੋਤੀ ਅਸਿਸਟੈਂਟ ਪ੍ਰੋਫੈਸਰ ਫਿਜਿਕਸ ਯੂਨੀਵਰਸਿਟੀ ਕਾਲਜ ਜੈਤੋ, ਡਾ. ਹਰਦੀਪ ਕੌਰ ਅਸਿਸਟੈਂਟ ਪ੍ਰੋਫੈਸਰ ਮੈਥਮੈਟਿਕਸ ਯੂਨੀਵਰਸਿਟੀ ਕਾਲਜ ਜੈਤੋ ਪਹੁੰਚੇ। ਪ੍ਰੋਗਰਾਮ ਦੀ ਸ਼ੁਰੂਆਤ ਜ਼ਿਲ੍ਹਾ ਟ੍ਰੇਨਿੰਗ ਕੋਆਰਡੀਨੇਟਰ ਪਿ੍ਰੰਸੀਪਲ ਡਾ. ਰਾਜਵੀਰ ਸਿੰਘ ਕੰਗ ਨੇ ਆਏ ਹੋਏ ਮਹਿਮਾਨਾਂ ਵਲੋਂ ਦੀਪ ਜੋਤੀ ਕਰਨ ਉਪਰੰਤ ਕੀਤੀ ਗਈ। ਪਿ੍ਸੀਪਲ ਨੇ ਆਏ ਹੋਏ ਮਹਿਮਾਨਾਂ ਨੂੰ ਫੁੱਲਾਂ ਦੇ ਗੁਲਦਸਤੇ ਭੇਟ ਕਰਕੇ ਉਨ੍ਹਾਂ ਦਾ ਸਵਾਗਤ ਕੀਤਾ। ਸਕੂਲ ਦੀਆਂ ਵਿਦਿਆਰਥਣਾਂ ਵਲੋਂ ਵੈਲਕਮ ਸੌਂਗ ਪੇਸ਼ ਕੀਤਾ ਗਿਆ। ਪਿ੍ਰੰਸੀਪਲ ਨੇ ਭਾਗ ਲੈਣ ਵਾਲੇ ਅਧਿਆਪਕਾਂ ਦਾ ਸਵਾਗਤ ਕਰਦਿਆਂ ਆਧੁਨਿਕ ਸਿੱਖਿਆ ਦੇ ਖੇਤਰ ਵਿਚ ਸੀ.ਟੀ ਅਤੇ ਏ.ਆਈ ਦੀ ਮਹੱਤਤਾ ਅਤੇ ਅਧਿਆਪਕਾਂ ਦੀ ਭੂਮਿਕਾ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ। ਇਨ੍ਹਾਂ ਦੀ ਸ਼ੈਸ਼ਨ ਵੰਡ ਕਰਕੇ ਪ੍ਰਸ਼ਨ-ਉਤਰ ਵੀ ਹੋਏ। ਅਧਿਆਪਕਾਂ ਨੇ ਆਪਣੇ ਅਨੁਭਵ, ਨਵੀਨਤਮ ਅਧਿਆਪਨ ਰਣਨੀਤੀਆਂ ਅਤੇ ਤਕਨਾਲੋਜੀ ਦੀ ਕਲਾਸਰੂਮ ਵਿਚ ਪ੍ਰਭਾਵਸ਼ਾਲੀ ਵਰਤੋਂ ਸਬੰਧੀ ਪ੍ਰਭਾਵਸ਼ਾਲੀ ਜਾਣਕਾਰੀ ਹਾਸਿਲ ਕੀਤੀ। ਪੇਸ਼ਕਾਰੀਆਂ ਵਿਚੋਂ ਡੀ.ਏ.ਵੀ ਕੋਟਕਪੂਰਾ ਦੇ ਅਧਿਆਪਕ ਪਿ੍ਰਅੰਕਾ ਅਹੂਜਾ ਤੇ ਡੇਜੀ ਸੇਤੀਆ ਨੇ ਪਹਿਲਾ ਸਥਾਨ ਹਾਸਿਲ ਕੀਤਾ। ਪਿ੍ਰੰਸੀਪਲ ਕੰਗ ਨੇ ਕਿਹਾ ਕਿ ਅਜਿਹੀਆਂ ਵਰਕਸ਼ਾਪਾਂ ਅਧਿਆਪਕਾਂ ਨੂੰ ਨਵੀਆਂ ਤਕਨੀਕਾਂ ਅਤੇ ਅਧਿਆਪਨ ਪੱਧਤੀਆਂ ਨਾਲ ਜੋੜਨ ਦੇ ਨਾਲ-ਨਾਲ ਉਨ੍ਹਾਂ ਨੂੰ ਆਪਣੇ ਕਲਾਸਰੂਮ ਅਭਿਆਸਾਂ ਵਿਚ ਨਵੀਨਤਾ ਲਿਆਉਣ ਲਈ ਪ੍ਰੇਰਿਤ ਕਰਦੀਆਂ ਹਨ। ਉਭਰਦੀਆਂ ਤਕਨੀਕਾਂ ਨੂੰ ਸਿੱਖਿਆ ਨਾਲ ਜੋੜਨਾ ਵਿਦਿਆਰਥੀਆਂ ਵਿਚ ਰਚਨਾਤਮਕਤਾ, ਸਮੱਸਿਆ-ਹੱਲ ਕਰਨ ਦੀ ਯੋਗਤਾ ਅਤੇ ਤਰਕਸ਼ੀਲ ਸੋਚ ਨੂੰ ਵਿਕਸਿਤ ਕਰਨ ਵਿਚ ਸਹਾਇਕ ਹੋ ਸਕਦੀਆਂ ਹਨ। ਪਿ੍ਸੀਪਲ ਨੇ ਆਏ ਹੋਏ ਮਹਿਮਾਨਾਂ ਨੂੰ ਮੋਮੈਂਟੋ ਅਤੇ ਸਨਮਾਨ ਚਿੰਨ੍ਹ ਭੇਟ ਕਰਕੇ ਉਨ੍ਹਾਂ ਦਾ ਧੰਨਵਾਦ ਕੀਤਾ। ਸਟੇਜ ਸਕੱਤਰ ਦੀ ਭੂਮਿਕਾ ਨਿਤਿਕਾ ਗਰੋਵਰ ਵਲੋਂ ਬਾਖ਼ੂਬੀ ਨਿਭਾਈ ਗਈ।
Ad Position 22
No active advertisement
ਪਿਛਲੀ ਖ਼ਬਰ ਡਰੀਮਲੈਂਡ ਸਕੂਲ ਦੀ ਵਿਦਿਆਰਥਣ ਵਰਲੀਨ ਕੌਰ ਨੇ ਭਾਸ਼ਣ ਪ੍ਰਤੀਯੋਗਤਾ ’ਚ ਕੀਤਾ ਦੂਜਾ ਸਥਾਨ ਹਾਸਿਲ ਅਗਲੀ ਖ਼ਬਰ ਬਲੂਮਿੰਗਡੇਲ ਸਕੂਲ ’ਚ ਮਨਾਇਆ ਰੱਖੜੀ ਦਾ ਤਿਉਹਾਰ
Ad Position 24