29-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਸੜਕ ਹਾਦਸੇ ’ਚ ਸਾਈਕਲ ਸਵਾਰ ਗੰਭੀਰ ਜ਼ਖ਼ਮੀ

ਫ਼ਰੀਦਕੋਟ, 28 ਅਗਸਤ (ਸਰਬਜੀਤ ਸਿੰਘ)-ਸਥਾਨਕ ਫ਼ਿਰੋਜ਼ਪੁਰ ਰੋਡ ’ਤੇ ਇਕ ਮੋਟਰਾਈਕਲ ਸਵਾਰ ਵਲੋਂ ਕਥਿਤ ਤੇਜ਼ ਅਤੇ ਲਾਪਰਵਾਹੀ ਨਾਲ ਮੋਟਰਸਾਈਕਲ ਚਲਾਉਂਦੇ ਹੋਏ ਸਾਈਕਲ ਸਵਾਰ ਨੂੰ ਟੱਕਰ ਮਾਰੀ ਅਤੇ ਸਾਈਕਲ ਸਵਾਰ ਸੜਕ ’ਤੇ ਡਿੱਗਣ ਕਾਰਨ ਉਹ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ। ਮੌਕੇ ’ਤੇ ਮੌਜੂਦ ਲੋਕਾਂ ਵਲੋਂ ਜ਼ਖ਼ਮੀ ਹਾਲਤ ਵਿਚ ਸਾਈਕਲ ਸਵਾਰ ਨੂੰ ਸਥਾਨਕ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਤੇ ਹਸਪਤਾਲ ਦਾਖਲ ਕਰਵਾਇਆ।

Ad Position 21
No active advertisement
ਅਜੀਤ ਡੈਸਕ 29-08-2026
ਫ਼ਰੀਦਕੋਟ, 28 ਅਗਸਤ (ਸਰਬਜੀਤ ਸਿੰਘ)-ਸਥਾਨਕ ਫ਼ਿਰੋਜ਼ਪੁਰ ਰੋਡ ’ਤੇ ਇਕ ਮੋਟਰਾਈਕਲ ਸਵਾਰ ਵਲੋਂ ਕਥਿਤ ਤੇਜ਼ ਅਤੇ ਲਾਪਰਵਾਹੀ ਨਾਲ ਮੋਟਰਸਾਈਕਲ ਚਲਾਉਂਦੇ ਹੋਏ ਸਾਈਕਲ ਸਵਾਰ ਨੂੰ ਟੱਕਰ ਮਾਰੀ ਅਤੇ ਸਾਈਕਲ ਸਵਾਰ ਸੜਕ ’ਤੇ ਡਿੱਗਣ ਕਾਰਨ ਉਹ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ। ਮੌਕੇ ’ਤੇ ਮੌਜੂਦ ਲੋਕਾਂ ਵਲੋਂ ਜ਼ਖ਼ਮੀ ਹਾਲਤ ਵਿਚ ਸਾਈਕਲ ਸਵਾਰ ਨੂੰ ਸਥਾਨਕ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਤੇ ਹਸਪਤਾਲ ਦਾਖਲ ਕਰਵਾਇਆ। ਹਾਲਤ ਗੰਭੀਰ ਹੋਣ ’ਤੇ ਉਸ ਨੂੰ ਲੁਧਿਆਣਾ ਵਿਖੇ ਇਕ ਨਿੱਜੀ ਹਸਪਤਾਲ ਲੈ ਗਏ। ਜਿਥੇ ਉਸ ਦਾ ਇਲਾਜ ਚੱਲ ਰਿਹਾ ਹੈ। ਪ੍ਰਾਪਤ ਸੂਚਨਾ ਅਨੁਸਰ ਗਗਨਦੀਪ ਸੇਠੀ ਵਲੋਂ ਪੁਲਿਸ ਨੂੰ ਬਿਆਨ ਦਰਜ ਕਰਵਾਇਆ ਹੈ ਕਿ ਉਸ ਦਾ ਭਰਾ ਸਾਦਿਕ ਚੌਂਕ ਤੋਂ ਫ਼ਿਰੋਜ਼ਪੁਰ ਰੋਡ ਵਲ ਨੂੰ ਆਪਣੇ ਸਾਈਕਲ ’ਤੇ ਜਾ ਰਿਹਾ ਸੀ ਜਦ ਉਹ ਨੇੜੇ ਨਵੀਂ ਦਾਣਾ ਮੰਡੀ ਫ਼ਿਰੋਜ਼ਪੁਰ ਰੋਡ ਫ਼ਰੀਦਕੋਟ ਪੁੱਜਾ ਤਾਂ ਪਿਛਲੇ ਪਾਸੇ ਤੋਂ ਸੰਨੀ ਸਿੰਘ ਉਰਫ਼ ਅਕਾਸ਼ ਪੁੱਤਰ ਰੇਸ਼ਮ ਸਿੰਘ ਵਾਸੀ ਫ਼ਰੀਦਕੋਟ ਨੇ ਆਪਣਾ ਮੋਟਰਸਾਈਕਲ ਬਹੁਤ ਤੇਜ਼ੀ ਅਤੇ ਲਾਪਰਵਾਹੀ ਨਾਲ ਲਿਆ ਕੇ ਉਸ ਦੇ ਭਰਾ ਵਿਚ ਮਾਰਿਆ ਜਿਸ ਦੇ ਨਾਲ ਉਸ ਦੇ ਭਰਾ ਦੇ ਕਾਫ਼ੀ ਸੱਟਾਂ ਲੱਗੀਆਂ। ਜੋ ਜੇਰੇ ਇਲਾਜ ਲੁਧਿਆਣਾ ਦੇ ਨਿੱਜੀ ਹਸਪਤਾਲ ਵਿਚ ਹੈ। ਸਹਾਇਕ ਥਾਣੇਦਾਰ ਜਸਵਿੰਦਰ ਸਿੰਘ ਨੇ ਦੱਸਿਆ ਕਿ ਜ਼ਖ਼ਮੀ ਹੋਏ ਵਿਅਕਤੀ ਦੇ ਭਰਾ ਦੇ ਬਿਆਨਾਂ ਦੇ ਆਧਾਰ ’ਤੇ ਕਥਿਤ ਦੋਸ਼ੀ ਖ਼ਿਲਾਫ਼ ਥਾਣਾ ਸਿਟੀ-2, ਫ਼ਰੀਦਕੋਟ ਵਿਖੇ ਮਾਮਲਾ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀ ਨੂੰ ਗਿ੍ਰਫ਼ਤਾਰ ਕਰ ਲਿਆ ਗਿਆ ਹੈ ਅਤੇ ਅਗਲੇਰੀ ਕਾਨੂੰਨੀ ਕਾਰਵਾਈ ਅਮਲ ’ਚ ਲਿਆਂਦੀ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਦੇ ਟਵੀਟ ਅਤੇ ਚਿਤਾਵਨੀ ਪੱਤਰ ਤੋਂ ਭੜਕੇ ਮੁਲਾਜ਼ਮ, ਧਰਨੇ ਦੌਰਾਨ ਮੁੱਖ ਮੰਤਰੀ ਦੇ ਟਵੀਟ ਅਤੇ ਪੱਤਰ ਦੀਆਂ ਕਾਪ... ਅਗਲੀ ਖ਼ਬਰ ਆਮ ਵਰਤੀਆਂ ਜਾਣ ਵਾਲੀਆਂ ਵਸਤੂਆਂ ਦੇ ਭਾਅ ਅਸਮਾਨੀ ਚੜ੍ਹੇ -ਨਵਦੀਪ ਸਿੰਘ ਬੱਬੂ ਬਰਾੜ
Ad Position 24