30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਮਲੋਟ ਵਿਖੇ ਕੇਂਦਰ ਦੀਆਂ ਲੋਕ ਮਾਰੂ ਨੀਤੀਆਂ ਖ਼ਿਲਾਫ਼ ਕਾਂਗਰਸ ਵਲੋਂ ਰੋਸ ਪ੍ਰਦਰਸ਼ਨ

ਮਲੋਟ, 28 ਅਗਸਤ (ਪਾਟਿਲ)-ਕੇਂਦਰ ਦੀ ਭਾਜਪਾ ਸਰਕਾਰ ਵਲੋਂ ਲਾਗੂ ਕੀਤੀਆਂ ਜਾ ਰਹੀਆਂ ਸਰਮਾਏਦਾਰ ਪੱਖੀ ਅਤੇ ਆਮ ਜਨਤਾ ਵਿਰੋਧੀ ਨੀਤੀਆਂ ਕਾਰਨ ਆਕਾਸ਼ ਛੂਹ ਰਹੀ ਮਹਿੰਗਾਈ ਦੇ ਵਿਰੋਧ ਵਿਚ ਅੱਜ ਜ਼ਿਲ੍ਹਾ ਕਾਂਗਰਸ ਕਮੇਟੀ ਵਲੋਂ ਜ਼ਿਲ੍ਹਾ ਪ੍ਰਧਾਨ ਸ਼ੁਭਦੀਪ ਸਿੰਘ ਬਿੱਟੂ ਦੀ ਅਗਵਾਈ ਹੇਠ ਮਲੋਟ ਦੀਆਂ ਸੜਕਾਂ ’ਤੇ ਉਤਰ ਕੇ ਜ਼ੋਰਦਾਰ ਰੋਸ ਵਿਖਾਵਾ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸ਼ੁਭਦੀਪ ਸਿੰਘ ਬਿੱਟੂ ਅਤੇ ਬਲਾਕ ਪ੍ਰਧਾਨ ਸ਼ਿਵ ਕੁਮਾਰ ਸ਼ਿਵਾ ਨੇ ਕੇਂਦਰ ਸਰਕਾਰ ’ਤੇ ਤਿੱਖੇ ਸ਼ਬਦੀ ਵਾਰ ਕੀਤੇ।

Ad Position 21
No active advertisement
ਅਜੀਤ ਡੈਸਕ 29-08-2026

ਮਲੋਟ, 28 ਅਗਸਤ (ਪਾਟਿਲ)-ਕੇਂਦਰ ਦੀ ਭਾਜਪਾ ਸਰਕਾਰ ਵਲੋਂ ਲਾਗੂ ਕੀਤੀਆਂ ਜਾ ਰਹੀਆਂ ਸਰਮਾਏਦਾਰ ਪੱਖੀ ਅਤੇ ਆਮ ਜਨਤਾ ਵਿਰੋਧੀ ਨੀਤੀਆਂ ਕਾਰਨ ਆਕਾਸ਼ ਛੂਹ ਰਹੀ ਮਹਿੰਗਾਈ ਦੇ ਵਿਰੋਧ ਵਿਚ ਅੱਜ ਜ਼ਿਲ੍ਹਾ ਕਾਂਗਰਸ ਕਮੇਟੀ ਵਲੋਂ ਜ਼ਿਲ੍ਹਾ ਪ੍ਰਧਾਨ ਸ਼ੁਭਦੀਪ ਸਿੰਘ ਬਿੱਟੂ ਦੀ ਅਗਵਾਈ ਹੇਠ ਮਲੋਟ ਦੀਆਂ ਸੜਕਾਂ ’ਤੇ ਉਤਰ ਕੇ ਜ਼ੋਰਦਾਰ ਰੋਸ ਵਿਖਾਵਾ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸ਼ੁਭਦੀਪ ਸਿੰਘ ਬਿੱਟੂ ਅਤੇ ਬਲਾਕ ਪ੍ਰਧਾਨ ਸ਼ਿਵ ਕੁਮਾਰ ਸ਼ਿਵਾ ਨੇ ਕੇਂਦਰ ਸਰਕਾਰ ’ਤੇ ਤਿੱਖੇ ਸ਼ਬਦੀ ਵਾਰ ਕੀਤੇ। ਆਗੂਆਂ ਨੇ ਆਖਿਆ ਕਿ ਨਿੱਤ ਵਰਤੋਂ ਦੀਆਂ ਲਾਜ਼ਮੀ ਵਸਤਾਂ ਖੰਡ, ਗੁੜ, ਪਿਆਜ਼ ਤੇ ਪੈਟਰੋਲ-ਡੀਜ਼ਲ ਦੀਆਂ ਅਸਮਾਨੀ ਚੜ੍ਹੀਆਂ ਕੀਮਤਾਂ ਨੇ ਆਮ ਤਬਕੇ ਤੇ ਮੱਧਵਰਗੀ ਪਰਿਵਾਰਾਂ ਦਾ ਲੱਕ ਤੋੜ ਕੇ ਰੱਖ ਦਿੱਤਾ ਹੈ। ਆਗਾਮੀ ਤਿਉਹਾਰਾਂ ਦੇ ਸੀਜ਼ਨ ਦੌਰਾਨ ਮਹਿੰਗਾਈ ਦੀ ਮਾਰ ਨੇ ਹਰ ਘਰ ਦਾ ਬਜਟ ਪੂਰੀ ਤਰ੍ਹਾਂ ਡਗਮਗਾ ਦਿੱਤਾ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਕੇਂਦਰ ਸਰਕਾਰ ਆਮ ਲੋਕਾਂ ਦੀ ਭਲਾਈ ਦੀ ਥਾਂ ਵੱਡੇ ਵਪਾਰੀਆਂ ਅਤੇ ਜਮ੍ਹਾਂ ਖ਼ੋਰਾਂ ਦੀ ਪੁਸ਼ਤਪਨਾਹੀ ਕਰਨ ਵਿਚ ਗਲਤਾਨ ਹੈ। ਪ੍ਰਦਰਸ਼ਨਕਾਰੀ ਕਾਂਗਰਸੀ ਵਰਕਰਾਂ ਨੇ ਹੱਥਾਂ ਵਿਚ ਲੋਕ ਵਿਰੋਧੀ ਨੀਤੀਆਂ ਖ਼ਿਲਾਫ਼ ਲਿਖੀਆਂ ਤਖ਼ਤੀਆਂ ਫ਼ੜ੍ਹ ਕੇ ਭਾਰਤੀ ਜਨਤਾ ਪਾਰਟੀ ਮੁਰਦਾਬਾਦ ਦੇ ਨਾਅਰੇ ਲਗਾਏ। ਇਸ ਮੌਕੇ ਗੁਰਜੀਤ ਸਿੰਘ ਬਰਾੜ, ਮਾਸਟਰ ਜਸਪਾਲ ਸਿੰਘ, ਧਰਮਪਾਲ ਗੱਗੂ, ਰਾਜੇਸ਼ ਮਦਾਨ, ਸੋਨੂੰ ਛਾਬੜਾ, ਰਾਜਾ ਛੱਤਿਆਣਾ, ਬਲਕਾਰ ਸਿੰਘ, ਹੰਸ ਰਾਜ ਸਮੇਤ ਵੱਡੀ ਗਿਣਤੀ ਵਿਚ ਸਥਾਨਕ ਕਾਂਗਰਸੀ ਆਗੂ ਅਤੇ ਵਰਕਰ ਸ਼ਾਮਿਲ ਸਨ।

Ad Position 22
No active advertisement
ਪਿਛਲੀ ਖ਼ਬਰ ਮਿਲੇਨੀਅਮ ਸਕੂਲ ’ਚ ਰੱਖੜੀ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਸ਼ਰਾਬ ਤਸਕਰੀ ਮਾਮਲੇ ’ਚ ਦੋ ਕਾਬੂ
Ad Position 24