28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਗੁਰੂ ਰਵਿਦਾਸ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੈਰਾਥਨ ਭਲਕੇ -ਡਿਪਟੀ ਕਮਿਸ਼ਨਰ

ਫ਼ਰੀਦਕੋਟ, 28 ਅਗਸਤ (ਜਸਵੰਤ ਸਿੰਘ ਪੁਰਬਾ)-ਖ਼ੇਡ ਵਿਭਾਗ ਅਤੇ ਜ਼ਿਲ੍ਹਾ ਪ੍ਰਸ਼ਾਸਨ ਫ਼ਰੀਦਕੋਟ ਵਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੂਰਬ ਨੂੰ ਸਮਰਪਿਤ ਮੈਰਾਥਨ 30 ਅਗਸਤ 2026 ਨੂੰ ਸਵੇਰੇ 7. 00 ਵਜੇ ਸ਼ੁਰੂ ਕੀਤੀ ਜਾਵੇਗੀ।

Ad Position 21
No active advertisement
ਡਿਪਟੀ ਕਮਿਸ਼ਨਰ ਰਾਹੁਲ ਚਾਬਾ। 29-08-2026
ਫ਼ਰੀਦਕੋਟ, 28 ਅਗਸਤ (ਜਸਵੰਤ ਸਿੰਘ ਪੁਰਬਾ)-ਖ਼ੇਡ ਵਿਭਾਗ ਅਤੇ ਜ਼ਿਲ੍ਹਾ ਪ੍ਰਸ਼ਾਸਨ ਫ਼ਰੀਦਕੋਟ ਵਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੂਰਬ ਨੂੰ ਸਮਰਪਿਤ ਮੈਰਾਥਨ 30 ਅਗਸਤ 2026 ਨੂੰ ਸਵੇਰੇ 7.00 ਵਜੇ ਸ਼ੁਰੂ ਕੀਤੀ ਜਾਵੇਗੀ। ਇਸ ਸਬੰਧੀ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਰਾਹੁਲ ਚਾਬਾ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਿ ਮੈਰਾਥਨ ਸਬੰਧੀ ਸਾਰੇ ਪ੍ਰਬੰਧ 29 ਅਗਸਤ ਤੱਕ ਹਰ ਹਾਲਤ ਵਿਚ ਮੁਕੰਮਲ ਕਰ ਲਏ ਜਾਣ ਅਤੇ ਖਿਡਾਰੀਆ ਨੂੰ ਟੀ-ਸ਼ਰਟ ਅਤੇ ਵਧੀਆ ਰਿਫਰੈਸ਼ਮੈਂਟ ਮੁਹੱਈਆ ਕਰਵਾਈ ਜਾਵੇ। ਜ਼ਿਲ੍ਹਾ ਖੇਡ ਅਫ਼ਸਰ ਬਲਜਿੰਦਰ ਸਿੰਘ ਨੇ ਦੱਸਿਆ ਕਿ ਇਹ ਮੈਰਾਥਨ ਨਹਿਰੂ ਸਟੇਡੀਅਮ ਫ਼ਰੀਦਕੋਟ ਤੋਂ ਸ਼ੁਰੂ ਹੋ ਕੇ ਸੇਠੀ ਡੇਅਰੀ ਹੁੰਦੇ ਹੋਏ ਸਰਕੂਲਰ ਰੋਡ ਮੋਰੀ ਗੇਟ ਤੋਂ ਕੰਮੇਆਣਾ ਚੌਂਕ ਹੁੰਦੇ ਹੋਏ ਖੇਤੀਬਾੜੀ ਦਫ਼ਤਰ ਤੋਂ ਮਹਾਤਮਾਂ ਗਾਂਧੀ ਮੈਮੋਰੀਅਲ ਸਕੂਲ ਫ਼ਰੀਦਕੋਟ ਤੋਂ ਭਾਈ ਘਨੱਈਆ ਚੌਂਕ ਤੋਂ ਸਵਰਨ ਸਿਨੇਮਾ ਦੀ ਬੈਕ ਸਾਈਡ ਬੱਸ ਸਟੈਂਡ ਹੁੰਦੇ ਹੋਏ ਮੁੜ ਨਹਿਰੂ ਸਟੇਡੀਅਮ ਫ਼ਰੀਦਕੋਟ ਵਿਖੇ ਸਮਾਪਤ ਕੀਤੀ ਜਾਵੇਗੀ। ਇਸ ਮੈਰਾਥਨ ਵਿਚ ਤਕਰੀਬਨ ਲਗਪਗ 700 ਖ਼ਿਡਾਰੀ ਭਾਗ ਲੈ ਰਹੇ ਹਨ। ਉਨ੍ਹਾਂ ਦੱਸਿਆ ਕਿ ਇਸ ਮੈਰਾਥਨ ਨੂੰ ਕਰਵਾਉਣ ਲਈ ਖ਼ਿਡਾਰੀਆ ਦੀ ਸੁਵਿਧਾ ਨੂੰ ਦੇਖਦੇ ਹੋਏ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਖ਼ਿਡਾਰੀਆ ਲਈ ਟੀ-ਸ਼ਰਟ ਅਤੇ ਰਿਫਰੈਸ਼ਮੈਂਟ ਨਹਿਰੂ ਸਟੇਡੀਅਮ ਫ਼ਰੀਦਕੋਟ ਵਿਖੇ ਮੁਹੱਈਆ ਕਰਵਾਈ ਜਾਵੇਗੀ ਅਤੇ ਇਨਾਮ ਵੰਡ ਸਮਾਰੋਹ ਨਹਿਰੂ ਸਟੇਡੀਅਮ ਫ਼ਰੀਦਕੋਟ ਵਿਖੇ ਮੈਰਾਥਨ ਦੀ ਸਮਾਪਤੀ ਸਮੇਂ 8.00 ਵਜੇ ਕੀਤਾ ਜਾਵੇਗਾ। ਇਸ ਮੌਕੇ ਖੇਡ ਵਿਭਾਗ ਦੀ ਸਮੂਹ ਟੀਮ ਅਤੇ ਖ਼ਿਡਾਰੀ ਸ਼ਾਮਿਲ ਹੋਣਗੇ।
Ad Position 22
No active advertisement
ਪਿਛਲੀ ਖ਼ਬਰ 7 ਸਤੰਬਰ ਨੂੰ ਮੁਫ਼ਤ ਡੇਅਰੀ ਟਰੇਨਿੰਗ ਦੀ ਕੀਤੀ ਜਾਵੇਗੀ ਕੌਂਸਲਿੰਗ-ਬਰਾੜ ਅਗਲੀ ਖ਼ਬਰ ਪੰਜਾਬ ਸਰਕਾਰ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਪ੍ਰਵਾਨ ਕਰੇ -ਭਾਜਪਾ ਆਗੂ
Ad Position 24