28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਗੁਰਮਨਪ੍ਰੀਤ ਸਿੰਘ ਨੇ ਨੈਸ਼ਨਲ ਐਥਲੈਟਿਕਸ ’ਚ ਸੋਨ ਤਗਮਾ ਜਿੱਤਿਆ

ਸਾਦਿਕ, 28 ਅਗਸਤ (ਆਰ. ਐਸ.

Ad Position 21
No active advertisement
ਸੀ.ਆਈ.ਸੀ.ਐਸ.ਈ ਨੈਸ਼ਨਲ ਐਥਲੈਟਿਕਸ ਖ਼ੇਡਾਂ ਵਿਚ ਸੋਨ ਤਗਮਾ ਜੇਤੂ ਗੁਰੂ ਗੋਬਿੰਦ ਸਿੰਘ ਇੰਟਰਨੈਸ਼ਨਲ ਸਕੂਲ ਦੀਪ ਸਿੰਘ ਵਾਲਾ ਦਾ ਵਿਦਿਆਰਥੀ ਗੁਰਮਨਪ੍ਰੀਤ ਸਿੰਘ ਆਪਣੇ ਕੋਚ ਅਤੇ ਪ੍ਰਬੰਧਕਾਂ ਨਾਲ। ਤਸਵੀਰ : ਆਰ.ਐਸ.ਧੁੰਨਾ 29-08-2026
ਸਾਦਿਕ, 28 ਅਗਸਤ (ਆਰ.ਐਸ.ਧੁੰਨਾ)-ਸੀ.ਆਈ.ਸੀ.ਐਸ.ਈ. ਦੇ 2026 ਖ਼ੇਡ ਕੈਲੰਡਰ ਐਥਲੈਟਿਕਸ ਮੁਕਾਬਲੇ ਸ੍ਰੀ ਕੇ.ਵੀ. ਇੰਗਲਿਸ਼ ਸਕੂਲ ਚਿਕਬੱਲਪੁਰ ਕਰਨਾਟਕ ਵਲੋਂ ਮਹਾਤਮਾ ਗਾਂਧੀ ਸਟੇਡੀਅਮ ਤੁਮਕੁਰ ਵਿਖੇ ਕਰਵਾਏ ਗਏ। ਇਨ੍ਹਾਂ ਨੈਸ਼ਨਲ ਖ਼ੇਡਾਂ ਵਿਚ ਦੇਸ਼ ਦੇ ਵੱਖ-ਵੱਖ ਰਾਜਾਂ ਦੇ ਸਕੂਲਾਂ ਤੋਂ ਵਿਦਿਆਰਥੀਆਂ ਨੇ ਭਾਗ ਲਿਆ। ਗੁਰੂ ਗੋਬਿੰਦ ਸਿੰਘ ਇੰਟਰਨੈਸ਼ਨਲ ਸਕੂਲ ਦੀਪ ਸਿੰਘ ਵਾਲਾ ਦੇ ਦਸਵੀਂ ਜਮਾਤ ਦੇ ਵਿਦਿਆਰਥੀ ਗੁਰਮਨਪ੍ਰੀਤ ਸਿੰਘ ਨੇ ਸੀ.ਆਈ.ਸੀ.ਐਸ.ਈ ਨੈਸ਼ਨਲ ਐਥਲੈਟਿਕਸ ਖੇਡਾਂ ਵਿਚ ਜੈਵਲਿਨ ਥਰੋ ਮੁਕਾਬਲੇ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਿਲ ਕਰਕੇ ਸੋਨ ਤਗਮਾ ਜਿੱਤਿਆ ਹੈ। ਇਸ ਪ੍ਰਾਪਤੀ ਨਾਲ ਸਕੂਲ ਅਤੇ ਇਲਾਕੇ ਦਾ ਨਾਮ ਰੌਸ਼ਨ ਹੋਇਆ ਹੈ। ਸਕੂਲ ਦੇ ਪ੍ਰਿੰਸੀਪਲ ਅਨਿਲ ਕੁਮਾਰ ਸ਼ਰਮਾ ਨੇ ਗੁਰਮਨਪ੍ਰੀਤ ਸਿੰਘ ਨੂੰ ਵਧਾਈ ਦਿੰਦਿਆਂ ਦੱਸਿਆ ਕਿ ਸਕੂਲ ਦੇ ਵਿਦਿਆਰਥੀ ਪੜ੍ਹਾਈ ਦੇ ਨਾਲ-ਨਾਲ ਖ਼ੇਡਾਂ ਦੇ ਖੇਤਰ ਵਿਚ ਵੀ ਆਪਣੀ ਯੋਗਤਾ ਦਾ ਪ੍ਰਦਰਸ਼ਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਗੁਰਮਨਪ੍ਰੀਤ ਨੇ ਰਾਸ਼ਟਰੀ ਪੱਧਰ ’ਤੇ ਜਾ ਕੇ ਸਕੂਲ ਦਾ ਮਾਣ ਵਧਾਇਆ ਹੈ ਅਤੇ ਇਹ ਹੋਰ ਵਿਦਿਆਰਥੀਆਂ ਲਈ ਵੀ ਪ੍ਰੇਰਣਾ ਦਾ ਸਰੋਤ ਬਣਿਆ ਹੈ ਅਤੇ ਵਿਦਿਆਰਥੀ ਦੀ ਇਸ ਸਫਲਤਾ ਪਿੱਛੇ ਸਰੀਰਿਕ ਸਿੱਖਿਆ ਅਧਿਆਪਕ ਗੁਰਜੀਤ ਸਿੰਘ, ਗੁਰਮਨ ਸਿੰਘ ਅਤੇ ਅਮਨਦੀਪ ਕੌਰ ਦੀ ਸਖ਼ਤ ਮਿਹਨਤ ਅਤੇ ਮਾਰਗਦਰਸ਼ਨ ਦਾ ਵੀ ਅਹਿਮ ਯੋਗਦਾਨ ਰਿਹਾ ਹੈ। ਸਕੂਲ ਮੈਨੇਜਮੈਂਟ ਦੇ ਚੇਅਰਮੈਨ ਗੁਰਜੰਟ ਸਿੰਘ ਮਨਾਵਾਂ, ਵਾਈਸ ਚੇਅਰਮੈਨ ਬਲਦੇਵ ਸਿੰਘ ਸੇਖੋਂ ਅਤੇ ਮੈਨੇਜਮੈਂਟ ਮੈਂਬਰ ਗੁਰਜੀਤ ਸਿੰਘ ਮਨਾਵਾਂ ਨੇ ਵਿਦਿਆਰਥੀ ਦੀ ਇਸ ਪ੍ਰਾਪਤੀ ’ਤੇ ਖੁਸ਼ੀ ਪ੍ਰਗਟ ਕਰਦਿਆਂ ਉਸ ਨੂੰ ਵਧਾਈ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਹਰਚਰਨ ਸਿੰਘ ਬਾਠ ਕਰੀਰਵਾਲੀ, ਕੁਲਵੰਤ ਸਿੰਘ ਬਰਾੜ ਰੋੜੀਕਪੂਰਾ ਤੇ ਸੁਖਪਾਲ ਸਿੰਘ ਬਰਾੜ (ਮੱਤਾ) ਨੂੰ ਸ਼ੋਮਣੀ ਅਕਾਲੀ ਦਲ (ਬ... ਅਗਲੀ ਖ਼ਬਰ ਜ਼ਿਲ੍ਹੇ ’ਚ ਸਵੱਛਤਾ ਅਭਿਆਨ ਤਹਿਤ 10 ਦਿਨਾਂ ਸਫ਼ਾਈ ਮੁਹਿੰਮ ਦੀ ਸ਼ੁਰੂਆਤ ਵਿਧਾਇਕ ਅਮਲੋਕ ਸਿੰਘ ਅਤੇ ਡਿਪਟੀ ਕਮਿਸ਼ਨਰ ਨੇ ਕੀਤ...
Ad Position 24