28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਅਮਨਿੰਦਰ ਸਿੰਘ ਬੰਨੀ ਬਰਾੜ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਯੂਥ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਨਿਯੁਕਤ

ਫ਼ਰੀਦਕੋਟ, 28 ਅਗਸਤ (ਜਸਵੰਤ ਸਿੰਘ ਪੁਰਬਾ)-ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵਲੋਂ ਅਮਨਿੰਦਰ ਸਿੰਘ ਬੰਨੀ ਬਰਾੜ ਨੂੰ ਯੂਥ ਵਿੰਗ ਜ਼ਿਲ੍ਹਾ ਫ਼ਰੀਦਕੋਟ ਦਾ ਪ੍ਰਧਾਨ ਨਿਯੁਕਤ ਕੀਤਾ ਹੈ। ਬੰਨੀ ਬਰਾੜ ਪਾਰਟੀ ਦੀ ਵਰਕਿੰਗ ਕਮੇਟੀ ਮੈਂਬਰ ਦੇ ਨਾਲ ਪਾਰਟੀ ਦਾ ਮੁੱਖ ਬੁਲਾਰੇ ਵੀ ਹਨ।

Ad Position 21
No active advertisement
ਅਜੀਤ ਡੈਸਕ 29-08-2026
ਫ਼ਰੀਦਕੋਟ, 28 ਅਗਸਤ (ਜਸਵੰਤ ਸਿੰਘ ਪੁਰਬਾ)-ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵਲੋਂ ਅਮਨਿੰਦਰ ਸਿੰਘ ਬੰਨੀ ਬਰਾੜ ਨੂੰ ਯੂਥ ਵਿੰਗ ਜ਼ਿਲ੍ਹਾ ਫ਼ਰੀਦਕੋਟ ਦਾ ਪ੍ਰਧਾਨ ਨਿਯੁਕਤ ਕੀਤਾ ਹੈ। ਬੰਨੀ ਬਰਾੜ ਪਾਰਟੀ ਦੀ ਵਰਕਿੰਗ ਕਮੇਟੀ ਮੈਂਬਰ ਦੇ ਨਾਲ ਪਾਰਟੀ ਦਾ ਮੁੱਖ ਬੁਲਾਰੇ ਵੀ ਹਨ। ਅਮਨਿੰਦਰ ਸਿੰਘ ਬਰਾੜ ਦਾ ਰਾਜਸੀ ਸਫ਼ਰ ਵਿਦਿਆਰਥੀ ਸਿਆਸਤ ਤੋਂ ਸੂਬਾਈ ਸਿਆਸਤ ਤੱਕ ਦਾ ਸਫ਼ਰ ਸ਼ੁਰੂ ਕਰਨ ਵਾਲੇ ਨੌਜਵਾਨ ਆਗੂ ਹਨ। ਉਨ੍ਹਾਂ ਨੇ ਸਿੱਖਿਆ ਦੇ ਖੇਤਰ ਵਿਚ ਵੀ ਉੱਚ ਪੱਧਰੀ ਅਕਾਦਮਿਕ ਯੋਗਤਾ ਹਾਸਿਲ ਕੀਤੀ ਹੈ। ਉਨ੍ਹਾਂ ਨੇ ਗੁਰੂ ਨਾਨਕ ਦੇਵ ਇੰਜੀਨੀਅਰਿੰਗ ਕਾਲਜ ਤੋਂ ਬੀ.ਟੈਕ, ਯੂ.ਆਈ.ਈ.ਟੀ, ਪੰਜਾਬ ਯੂਨੀਵਰਸਿਟੀ ਤੋਂ ਐਮ.ਟੈਕ ਅਤੇ ਪੰਜਾਬ ਯੂਨੀਵਰਸਿਟੀ ਤੋਂ ਧਰਮਾਂ ਦੇ ਤੁਲਨਾਤਮਕ ਅਧਿਐਨ ਵਿਚ ਐਮ.ਏ. ਦੀ ਸਿੱਖਿਆ ਪ੍ਰਾਪਤ ਕੀਤੀ। ਉਨ੍ਹਾਂ ਦਾ ਸਿਆਸੀ ਸਫ਼ਰ ਵਿਦਿਆਰਥੀ ਜੀਵਨ ਦੌਰਾਨ ਸ਼ੁਰੂ ਹੋਇਆ। ਸਾਲ 2006 ਵਿਚ ਉਹ ਸਿੱਖ ਸਟੂਡੈਂਟ ਫੈਡਰੇਸ਼ਨ ਦੇ ਜੁਆਇੰਟ ਸਕੱਤਰ ਰਹੇ। ਇਸ ਤੋਂ ਬਾਅਦ ਨੌਜਵਾਨਾਂ ਵਿਚ ਆਪਣੀ ਸਰਗਰਮ ਭੂਮਿਕਾ ਅਤੇ ਸੰਗਠਨਾਤਮਕ ਕੰਮ ਦੇ ਆਧਾਰ ’ਤੇ ਉਹ 2011 ਵਿਚ ਯੂਥ ਅਕਾਲੀ ਦਲ ਪੰਜਾਬ ਦੇ ਵਾਈਸ ਪ੍ਰੈਜ਼ੀਡੈਂਟ ਬਣੇ। ਲੰਮੇ ਸਮੇਂ ਤੋਂ ਸਿਆਸੀ ਅਤੇ ਜਥੇਬੰਦਕ ਗਤੀਵਿਧੀਆਂ ਵਿਚ ਸਰਗਰਮ ਰਹਿੰਦਿਆਂ ਅਮਨਿੰਦਰ ਸਿੰਘ ਬੰਨੀ ਬਰਾੜ ਨੇ ਪਾਰਟੀ ਪੱਧਰ ’ਤੇ ਵੀ ਆਪਣੀ ਭੂਮਿਕਾ ਮਜ਼ਬੂਤ ਕੀਤੀ ਹੈ। ਇਸ ਮੌਕੇ ਉਹ ਸ਼੍ਰੋਮਣੀ ਅਕਾਲੀ ਦਲ (ਪੀ.ਐਸ) ਦੇ ਮੁੱਖ ਬੁਲਾਰੇ, ਫ਼ਰੀਦਕੋਟ ਜ਼ਿਲ੍ਹਾ ਯੂਥ ਦੇ ਪ੍ਰਧਾਨ ਅਤੇ ਪਾਰਟੀ ਦੀ ਵਰਕਿੰਗ ਕਮੇਟੀ ਦੇ ਮੈਂਬਰ ਵਜੋਂ ਜ਼ਿੰਮੇਵਾਰੀ ਨਿਭਾ ਰਹੇ ਹਨ। ਵਿਦਿਆਰਥੀ ਸਿਆਸਤ ਤੋਂ ਸ਼ੁਰੂ ਹੋਇਆ ਉਨ੍ਹਾਂ ਦਾ ਸਿਆਸੀ ਸਫ਼ਰ ਹੁਣ ਪਾਰਟੀ ਦੀਆਂ ਮਹੱਤਵਪੂਰਨ ਜ਼ਿੰਮੇਵਾਰੀਆਂ ਤੱਕ ਪਹੁੰਚ ਚੁੱਕਾ ਹੈ। ਤਕਨੀਕੀ ਸਿੱਖਿਆ ਦੇ ਨਾਲ ਧਰਮਾਂ ਦੇ ਤੁਲਨਾਤਮਕ ਅਧਿਐਨ ਵਿਚ ਉੱਚ ਸਿੱਖਿਆ ਅਤੇ ਲੰਮੇ ਸਿਆਸੀ ਤਜਰਬੇ ਦਾ ਇਹ ਸੁਮੇਲ ਉਨ੍ਹਾਂ ਦੀ ਸਿਆਸੀ ਸੋਚ ਅਤੇ ਜਨਤਕ ਮੁੱਦਿਆਂ ਪ੍ਰਤੀ ਪਹੁੰਚ ਨੂੰ ਇਕ ਵੱਖਰਾ ਆਧਾਰ ਪ੍ਰਦਾਨ ਕਰਦਾ ਹੈ।
Ad Position 22
No active advertisement
ਪਿਛਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਪੰਜਾਬ ਦੀ ਮੀਟਿੰਗ ਅਗਲੀ ਖ਼ਬਰ ਹਰਚਰਨ ਸਿੰਘ ਬਾਠ ਕਰੀਰਵਾਲੀ, ਕੁਲਵੰਤ ਸਿੰਘ ਬਰਾੜ ਰੋੜੀਕਪੂਰਾ ਤੇ ਸੁਖਪਾਲ ਸਿੰਘ ਬਰਾੜ (ਮੱਤਾ) ਨੂੰ ਸ਼ੋਮਣੀ ਅਕਾਲੀ ਦਲ (ਬ...
Ad Position 24