ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ’ਚ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਅਤੇ ਅਰਦਾਸ ਅੱਜ
ਜੈਤੋ, 28 ਅਗਸਤ (ਗੁਰਮੀਤਪਾਲ ਰੋੜੀਕਪੂਰਾ)-ਗੁਰੂ ਗੋਬਿੰਦ ਸਿੰਘ ਪਬਲਿਕ (ਸੀਨੀਅਰ ਸੈਕੰਡਰੀ) ਸਕੂਲ ਗੰਗਸਰ ਜੈਤੋ ਪ੍ਰਬੰਧ ਅਧੀਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ 29 ਅਗਸਤ 2026 ਦਿਨ ਸ਼ਨੀਵਾਰ ਨੂੰ ਬੰਦੀ ਸਿੰਘਾਂ ਦੀ ਰਿਹਾਈ ਲਈ ਵਿਸ਼ੇਸ਼ ਧਾਰਮਿਕ ਸਮਾਗਮ ਕਰਵਾਇਆ ਜਾਵੇਗਾ । ਸਕੂਲ ਦੇ ਸਮੂਹ ਵਿਦਿਆਰਥੀਆਂ, ਅਧਿਆਪਕਾਂ ਅਤੇ ਸਟਾਫ਼ ਵਲੋਂ ਸ਼ਰਧਾ ਸਹਿਤ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕੀਤੇ ਜਾਣਗੇ ਉਪਰੰਤ ਬੰਦੀ ਸਿੰਘਾਂ ਦੀ ਜਲਦ ਰਿਹਾਈ ਲਈ ਅਰਦਾਸ ਕੀਤੀ ਜਾਵੇਗੀ।
ਜੈਤੋ, 28 ਅਗਸਤ (ਗੁਰਮੀਤਪਾਲ ਰੋੜੀਕਪੂਰਾ)-ਗੁਰੂ ਗੋਬਿੰਦ ਸਿੰਘ ਪਬਲਿਕ (ਸੀਨੀਅਰ ਸੈਕੰਡਰੀ) ਸਕੂਲ ਗੰਗਸਰ ਜੈਤੋ ਪ੍ਰਬੰਧ ਅਧੀਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ 29 ਅਗਸਤ 2026 ਦਿਨ ਸ਼ਨੀਵਾਰ ਨੂੰ ਬੰਦੀ ਸਿੰਘਾਂ ਦੀ ਰਿਹਾਈ ਲਈ ਵਿਸ਼ੇਸ਼ ਧਾਰਮਿਕ ਸਮਾਗਮ ਕਰਵਾਇਆ ਜਾਵੇਗਾ । ਸਕੂਲ ਦੇ ਸਮੂਹ ਵਿਦਿਆਰਥੀਆਂ, ਅਧਿਆਪਕਾਂ ਅਤੇ ਸਟਾਫ਼ ਵਲੋਂ ਸ਼ਰਧਾ ਸਹਿਤ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕੀਤੇ ਜਾਣਗੇ ਉਪਰੰਤ ਬੰਦੀ ਸਿੰਘਾਂ ਦੀ ਜਲਦ ਰਿਹਾਈ ਲਈ ਅਰਦਾਸ ਕੀਤੀ ਜਾਵੇਗੀ। ਸਮਾਗਮ ਵਿਚ ਸਕੂਲ ਦੇ ਪ੍ਰਿੰਸੀਪਲ ਰਾਜਵਿੰਦਰ ਕੌਰ ਢਿੱਲੋਂ ਸਮੇਤ ਸਮੂਹ ਸਟਾਫ਼ ਅਤੇ ਵਿਦਿਆਰਥੀ ਸ਼ਰਧਾ ਭਾਵਨਾ ਨਾਲ ਸ਼ਮੂਲੀਅਤ ਕਰਨਗੇ। ਇਹ ਉਪਰਾਲਾ ਸਮੁੱਚੀ ਸਿੱਖ ਕੌਮ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਦਾਰਿਆਂ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਜਾ ਰਹੀ ਸਾਂਝੀ ਅਰਦਾਸ ਦਾ ਹਿੱਸਾ ਹੋਵੇਗਾ। ਪ੍ਰਿੰਸੀਪਲ ਢਿੱਲੋ ਨੇ ਕਿਹਾ ਕਿ ਬੰਦੀ ਸਿੰਘਾਂ ਨੇ ਸਿੱਖ ਕੌਮ ਅਤੇ ਸਿੱਖੀ ਦੇ ਸਿਧਾਂਤਾਂ ਲਈ ਲੰਬੀਆਂ ਕੁਰਬਾਨੀਆਂ ਦਿੱਤੀਆਂ ਹਨ। ਕਈ ਬੰਦੀ ਸਿੰਘ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਹਨ ਅਤੇ ਲੰਮੇ ਸਮੇਂ ਤੋਂ ਜੇਲ੍ਹਾਂ ਵਿਚ ਬੰਦ ਹਨ। ਇਸ ਲਈ ਸਰਕਾਰ ਨੂੰ ਸਿੱਖ ਕੌਮ ਦੀਆਂ ਭਾਵਨਾਵਾਂ ਦਾ ਸਤਿਕਾਰ ਕਰਦਿਆਂ ਅਜਿਹੇ ਬੰਦੀ ਸਿੰਘਾਂ ਦੀ ਰਿਹਾਈ ਲਈ ਜਲਦ ਤੋਂ ਜਲਦ ਯੋਗ ਕਦਮ ਚੁੱਕਣੇ ਚਾਹੀਦੇ ਹਨ।