ਰਗਬੀ ਜ਼ਿਲ੍ਹਾ ਟੂਰਨਾਮੈਂਟ ’ ਚ ਸੰਤ ਮੋਹਨ ਦਾਸ ਸਕੂਲ ਦੀ ਚੜ੍ਹਤ
ਫ਼ਰੀਦਕੋਟ, 29 ਅਗਸਤ (ਜਸਵੰਤ ਸਿੰਘ ਪੁਰਬਾ)-ਸੰਤ ਮੋਹਨ ਦਾਸ ਯਾਦਗਾਰੀ ਵਿਦਿਅਕ ਸੰਸਥਾਵਾਂ ਅਧੀਨ ਚੱਲ ਰਹੇ ਸੰਤ ਮੋਹਨ ਦਾਸ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਕੋਟਸੁਖੀਆ ਦੀਆਂ ਖਿਡਾਰਣਾਂ ਨੇ ਦਸ਼ਮੇਸ਼ ਪਬਲਿਕ ਸਕੂਲ ਫ਼ਰੀਦਕੋਟ ਵਿਖੇ ਜ਼ਿਲ੍ਹਾ ਪੱਧਰ ਦੀਆਂ ਖੇਡਾਂ ’ਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਰਗਬੀ ਉਮਰ ਗਰੁੱਪ–17 (ਲੜਕੀਆਂ) ਵਲੋਂ ਮੁਕਾਬਲਿਆਂ ’ਚ ਸ਼ਾਨਦਾਰ ਪੁਜ਼ੀਸ਼ਨ ਹਾਸਿਲ ਕੀਤੀ। ਸੰਸਥਾ ਦੇ ਸਰਪ੍ਰਸਤ ਮੁਕੰਦ ਲਾਲ ਥਾਪਰ ਨੇ ਕਿਹਾ ਕਿ ਸਕੂਲ ਦੀਆਂ ਖਿਡਾਰਣਾਂ ਨੇ ਰਗਬੀ ਮੁਕਾਬਲਿਆਂ ਉਮਰ ਵਰਗ ਅੰਡਰ-17 (ਲੜਕੀਆਂ) ਦੇ ਫ਼ਾਈਨਲ ਮੈਚ ਦੌਰਾਨ ਜੈਤੋ ਜ਼ੋਨ ਨਾਲ ਖੇਡਦੇ ਹੋਏ 3-0 ਨਾਲ ਹਰਾ ਕੇ ਪਹਿਲਾ ਸਥਾਨ ਹਾਸਿਲ ਕਰਕੇ ਸ਼ਾਨਦਾਰ ਜਿੱਤ ਹਾਸਿਲ ਕੀਤੀ।
ਫ਼ਰੀਦਕੋਟ, 29 ਅਗਸਤ (ਜਸਵੰਤ ਸਿੰਘ ਪੁਰਬਾ)-ਸੰਤ ਮੋਹਨ ਦਾਸ ਯਾਦਗਾਰੀ ਵਿਦਿਅਕ ਸੰਸਥਾਵਾਂ ਅਧੀਨ ਚੱਲ ਰਹੇ ਸੰਤ ਮੋਹਨ ਦਾਸ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਕੋਟਸੁਖੀਆ ਦੀਆਂ ਖਿਡਾਰਣਾਂ ਨੇ ਦਸ਼ਮੇਸ਼ ਪਬਲਿਕ ਸਕੂਲ ਫ਼ਰੀਦਕੋਟ ਵਿਖੇ ਜ਼ਿਲ੍ਹਾ ਪੱਧਰ ਦੀਆਂ ਖੇਡਾਂ ’ਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਰਗਬੀ ਉਮਰ ਗਰੁੱਪ–17 (ਲੜਕੀਆਂ) ਵਲੋਂ ਮੁਕਾਬਲਿਆਂ ’ਚ ਸ਼ਾਨਦਾਰ ਪੁਜ਼ੀਸ਼ਨ ਹਾਸਿਲ ਕੀਤੀ। ਸੰਸਥਾ ਦੇ ਸਰਪ੍ਰਸਤ ਮੁਕੰਦ ਲਾਲ ਥਾਪਰ ਨੇ ਕਿਹਾ ਕਿ ਸਕੂਲ ਦੀਆਂ ਖਿਡਾਰਣਾਂ ਨੇ ਰਗਬੀ ਮੁਕਾਬਲਿਆਂ ਉਮਰ ਵਰਗ ਅੰਡਰ-17 (ਲੜਕੀਆਂ) ਦੇ ਫ਼ਾਈਨਲ ਮੈਚ ਦੌਰਾਨ ਜੈਤੋ ਜ਼ੋਨ ਨਾਲ ਖੇਡਦੇ ਹੋਏ 3-0 ਨਾਲ ਹਰਾ ਕੇ ਪਹਿਲਾ ਸਥਾਨ ਹਾਸਿਲ ਕਰਕੇ ਸ਼ਾਨਦਾਰ ਜਿੱਤ ਹਾਸਿਲ ਕੀਤੀ। ਸਕੂਲ ਪ੍ਰਿੰਸੀਪਲ ਰੇਣੁਕਾ ਨੇ ਇਨ੍ਹਾਂ ਖਿਡਾਰਣਾਂ ਦੀ ਸ਼ਾਨਦਾਰ ਪ੍ਰਾਪਤੀ ਲਈ ਉਨ੍ਹਾਂ ਨੂੰ ਮੁਬਾਰਕਬਾਦ ਦਿੰਦੇ ਹੋਏ ਉਨ੍ਹਾਂ ਦੇ ਚੰਗੇਰੇ ਭਵਿੱਖ ਲਈ ਕਾਮਨਾ ਕੀਤੀ ਤੇ ਜੇਤੂ ਖਿਡਾਰਣਾਂ ਦੀ ਖੇਡਾਂ ਵਿਚ ਬਿਹਤਰ ਕਾਰਗੁਜਾਰੀ ਲਈ ਹੌਸਲਾ ਅਫਜਾਈ ਕੀਤੀ। ਸਕੂਲ ਦੇ ਡਿਪਟੀ ਡਾਇਰੈਕਟਰ ਸੰਦੀਪ ਥਾਪਰ ਨੇ ਕਿਹਾ ਕਿ ਇਹ ਜਿੱਤ ਖਿਡਾਰਣਾਂ ਦੀ ਸਖਤ ਮਿਹਨਤ ਅਤੇ ਰਗਬੀ ਕੋਚ ਗੁਰਮੇਜ ਸਿੰਘ ਅਤੇ ਸਪੋਰਟਸ ਕੋਆਰਡੀਨੇਟਰ ਰਾਜ ਕੁਮਾਰ ਕੋਚਰ ਦੀ ਯੋਗ ਅਗਵਾਈ ਦਾ ਨਤੀਜਾ ਹੈ। ਇਸ ਮੌਕੇ ਸਕੂਲ ਦੇ ਟਰੱਸਟੀ ਸੰਤੋਖ ਸਿੰਘ ਸੋਢੀ, ਪ੍ਰਬੰਧਕੀ ਕਮੇਟੀ ਦੇ ਮੈਂਬਰ ਮੇਘਾ ਥਾਪਰ, ਕੈਂਪਸ ਮੈਨੇਜਰ ਮਨਜੀਤ ਕੌਰ, ਕੋਆਰਡੀਨੇਟਰ ਖੁਸ਼ਵਿੰਦਰ ਸਿੰਘ, ਰਵੀ ਸਿੰਘ ਸੋਨੀ, ਹਰਜਿੰਦਰ ਕੌਰ, ਜਸਪਾਲ ਸਿੰਘ, ਮੋਹਣ ਸਿੰਘ ਬਰਾੜ ਤੇ ਸਮੂਹ ਸਟਾਫ਼ ਵਲੋਂ ਖਿਡਾਰਣਾਂ ਨੂੰ ਉਨ੍ਹਾਂ ਦੀ ਇਸ ਸ਼ਾਨਦਾਰ ਸਫ਼ਲਤਾ ’ਤੇ ਵਧਾਈ ਦਿੱਤੀ।