30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਰਿਸ਼ੀ ਮਾਡਲ ਸਕੂਲ ’ ਚ ਰੱਖੜੀ ਦੇ ਤਿਉਹਾਰ ਮੌਕੇ ਕੋਲਾਜ ਬਣਾਉਣ ਦਾ ਮੁਕਾਬਲਾ ਕਰਵਾਇਆ

ਪੰਜਗਰਾਈਂ ਕਲਾਂ, 29 ਅਗਸਤ (ਸੁਖਮੰਦਰ ਸਿੰਘ ਬਰਾੜ)-ਰਿਸ਼ੀ ਮਾਡਲ ਸਕੂਲ ਪੰਜਗਰਾਈਂ ਕਲਾਂ ਵਿਖੇ ਬੱਚਿਆਂ ਅੰਦਰਲੀ ਪ੍ਰਤਿਭਾ ਨੂੰ ਨਿਖਾਰਨ ਦੇ ਉਦੇਸ਼ ਨਾਲ਼ ਰੱਖੜੀ ਦੇ ਤਿਉਹਾਰ ਮੌਕੇ ਕੋਲਾਜ ਬਣਾਉਣ ਦਾ ਮੁਕਾਬਲਾ ਕਰਵਾਇਆ ਗਿਆ। ਸੀਨੀਅਰ ਵਰਗ ਦੇ ਕਰਵਾਏ ਗਏ ਇਸ ਮੁਕਾਬਲੇ ਵਿਚ ਸਕੂਲ ਦੇ ਚਾਰਾਂ ਹਾਊਸਾਂ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ਼ ਭਾਗ ਲਿਆ।

Ad Position 21
No active advertisement
ਅਜੀਤ ਡੈਸਕ 30-08-2026
ਪੰਜਗਰਾਈਂ ਕਲਾਂ, 29 ਅਗਸਤ (ਸੁਖਮੰਦਰ ਸਿੰਘ ਬਰਾੜ)-ਰਿਸ਼ੀ ਮਾਡਲ ਸਕੂਲ ਪੰਜਗਰਾਈਂ ਕਲਾਂ ਵਿਖੇ ਬੱਚਿਆਂ ਅੰਦਰਲੀ ਪ੍ਰਤਿਭਾ ਨੂੰ ਨਿਖਾਰਨ ਦੇ ਉਦੇਸ਼ ਨਾਲ਼ ਰੱਖੜੀ ਦੇ ਤਿਉਹਾਰ ਮੌਕੇ ਕੋਲਾਜ ਬਣਾਉਣ ਦਾ ਮੁਕਾਬਲਾ ਕਰਵਾਇਆ ਗਿਆ। ਸੀਨੀਅਰ ਵਰਗ ਦੇ ਕਰਵਾਏ ਗਏ ਇਸ ਮੁਕਾਬਲੇ ਵਿਚ ਸਕੂਲ ਦੇ ਚਾਰਾਂ ਹਾਊਸਾਂ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ਼ ਭਾਗ ਲਿਆ। ਇਸ ਮੁਕਾਬਲੇ ਵਿਚੋਂ ਸ਼ਹੀਦ ਊਧਮ ਸਿੰਘ ਹਾਊਸ ਦੀ ਜਸਨਪ੍ਰੀਤ ਕੌਰ ਅਤੇ ਸ਼ਹੀਦ ਚੰਦਰ ਸ਼ੇਖਰ ਆਜ਼ਾਦ ਹਾਊਸ ਦੀ ਖੁਸ਼ਪ੍ਰੀਤ ਕੌਰ ਨੇ ਪਹਿਲਾ, ਸ਼ਹੀਦ ਕਰਤਾਰ ਸਿੰਘ ਸਰਾਭਾ ਹਾਊਸ ਦੀ ਦਲਜੀਤ ਕੌਰ ਨੇ ਦੂਜਾ ਅਤੇ ਸ਼ਹੀਦ ਭਗਤ ਸਿੰਘ ਹਾਊਸ ਦੀ ਸੁਖਪ੍ਰੀਤ ਕੌਰ ਨੇ ਤੀਜਾ ਸਥਾਨ ਹਾਸਿਲ ਕੀਤਾ। ਮੁਕਾਬਲੇ ਦੇ ਅਖ਼ੀਰ ਵਿਚ ਸਕੂਲ ਦੀ ਚੇਅਰਪਰਸਨ ਸ਼ਿੰਦਰਪਾਲ ਕੌਰ ਚਹਿਲ ਅਤੇ ਪਿ੍ਰੰਸੀਪਲ ਗਗਨਦੀਪ ਸਿੰਘ ਨੇ ਜੇਤੂਆਂ ਨੂੰ ਮੈਡਲ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਅਜਿਹੇ ਮੁਕਾਬਲੇ ਜਿੱਥੇ ਵਿਦਿਆਰਥੀਆਂ ਅੰਦਰ ਆਤਮ-ਵਿਸ਼ਵਾਸ਼ ਦੀ ਭਾਵਨਾ ਪੈਦਾ ਕਰਦੇ ਹਨ ਉੱਥੇ ਉਨ੍ਹਾਂ ਅੰਦਰ ਲਗਨ ਅਤੇ ਮਿਹਨਤ ਨਾਲ਼ ਕੰਮ ਕਰਨ ਦੀ ਪ੍ਰੇਰਨਾ ਦਿੰਦੇ ਹਨ। ਇਸ ਮੌਕੇ ਪਰਦੀਪ ਸਿੰਘ ਚਹਿਲ, ਵਾਈਸ ਪਿ੍ੰਸੀਪਲ ਸੁਖਮੰਦਰ ਸਿੰਘ ਬਰਾੜ, ਕੋਆਰਡੀਨੇਟਰ ਜਸਪਿੰਦਰ ਕੌਰ, ਮਨਦੀਪ ਸਿੰਘ ਕੈਂਥ, ਰੇਖਾ ਮੌਂਗਾ, ਮਨਜੀਤ ਸਿੰਘ, ਅਮਨਵੀਰ ਕੌਰ (ਚਾਰੇ ਹਾਊਸ ਇੰਚਾਰਜ) ਅਤੇ ਸਮੂਹ ਸਟਾਫ਼ ਮੈਂਬਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਹਰਿੰਦਰ ਕੌਰ ਦਬੜ੍ਹੀਖਾਨਾ ਸ਼੍ਰੋ . ਅ . ਦਲ ( ਬ ) ਦੇ ਬਲਾਕ ਚੰਦਭਾਨ ਇਸਤਰੀ ਵਿੰਗ ਦੇ ਪ੍ਰਧਾਨ ਬਣੇ ਅਗਲੀ ਖ਼ਬਰ ਪੀ. ਐੱਮ. ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੁੱਚੋ ਮੰਡੀ (ਲੜਕੇ) ਵਿਖੇ ਰਾਸ਼ਟਰੀ ਖੇਡ ਦਿਵਸ ਮਨਾਇਆ
Ad Position 24