31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਜਿੱਥੇ ਸਫ਼ਾਈ , ਉਥੇ ਖੁਦਾਈ ਦੇ ਸੰਦੇਸ਼ ਨਾਲ ਕੋਟਕਪੂਰਾ ਤੋਂ ‘ ਸਵੱਛ ਸਫ਼ਾਈ ਅਭਿਆਨ ’ ਦੀ ਸ਼ੁਰੂਆਤ

ਕੋਟਕਪੂਰਾ, 29 ਅਗਸਤ (ਰਿੰਕੂ ਮਲਹੋਤਰਾ)-ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵਲੋਂ ਕੋਟਕਪੂਰਾ ਨੂੰ ਸਾਫ਼-ਸੁਥਰਾ, ਸੁੰਦਰ ਅਤੇ ਸਿਹਤਮੰਦ ਬਣਾਉਣ ਦੇ ਉਦੇਸ਼ ਨਾਲ ਅੱਜ ‘ਸਵੱਛ ਸਫਾਈ ਅਭਿਆਨ’ ਦੀ ਸ਼ੁਰੂਆਤ ਕੀਤੀ। ਉਨ੍ਹਾਂ ਨਗਰ ਕੌਂਸਲ ਦੇ ਨੁਮਾਇੰਦਿਆਂ, ਕੌਂਸਲਰਾਂ ਅਤੇ ਸਫ਼ਾਈ ਸੇਵਕਾਂ ਨਾਲ ਖੁਦ ਸਫ਼ਾਈ ਕਰਦਿਆਂ ਲੋਕਾਂ ਨੂੰ ਸਫਾਈ ਪ੍ਰਤੀ ਜਾਗਰੂਕ ਹੋਣ ਅਤੇ ਇਸ ਨੂੰ ਆਪਣੀ ਸਾਂਝੀ ਜ਼ਿੰਮੇਵਾਰੀ ਸਮਝਣ ਦਾ ਸੱਦਾ ਦਿੱਤਾ।

Ad Position 21
No active advertisement
ਅਜੀਤ ਡੈਸਕ 30-08-2026
ਕੋਟਕਪੂਰਾ, 29 ਅਗਸਤ (ਰਿੰਕੂ ਮਲਹੋਤਰਾ)-ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵਲੋਂ ਕੋਟਕਪੂਰਾ ਨੂੰ ਸਾਫ਼-ਸੁਥਰਾ, ਸੁੰਦਰ ਅਤੇ ਸਿਹਤਮੰਦ ਬਣਾਉਣ ਦੇ ਉਦੇਸ਼ ਨਾਲ ਅੱਜ ‘ਸਵੱਛ ਸਫਾਈ ਅਭਿਆਨ’ ਦੀ ਸ਼ੁਰੂਆਤ ਕੀਤੀ। ਉਨ੍ਹਾਂ ਨਗਰ ਕੌਂਸਲ ਦੇ ਨੁਮਾਇੰਦਿਆਂ, ਕੌਂਸਲਰਾਂ ਅਤੇ ਸਫ਼ਾਈ ਸੇਵਕਾਂ ਨਾਲ ਖੁਦ ਸਫ਼ਾਈ ਕਰਦਿਆਂ ਲੋਕਾਂ ਨੂੰ ਸਫਾਈ ਪ੍ਰਤੀ ਜਾਗਰੂਕ ਹੋਣ ਅਤੇ ਇਸ ਨੂੰ ਆਪਣੀ ਸਾਂਝੀ ਜ਼ਿੰਮੇਵਾਰੀ ਸਮਝਣ ਦਾ ਸੱਦਾ ਦਿੱਤਾ। ਸਪੀਕਰ ਸੰਧਵਾਂ ਨੇ ਕਿਹਾ ਕਿ ‘ਜਿੱਥੇ ਸਫਾਈ, ਉਥੇ ਖੁਦਾਈ’ ਦਾ ਸੰਦੇਸ਼ ਹਰ ਵਿਅਕਤੀ ਨੂੰ ਆਪਣੀ ਜ਼ਿੰਦਗੀ ਦਾ ਹਿੱਸਾ ਬਣਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ‘ਸਵੱਛ ਸਫਾਈ ਅਭਿਆਨ’ ਦਾ ਮਕਸਦ ਕੇਵਲ ਕੂੜਾ ਚੁੱਕਣਾ ਨਹੀਂ, ਸਗੋਂ ਲੋਕਾਂ ਦੀ ਸੋਚ ਅਤੇ ਆਦਤਾਂ ਵਿਚ ਸਕਾਰਾਤਮਕ ਬਦਲਾਅ ਲਿਆਉਣਾ ਹੈ। ਸਫ਼ਾਈ ਸਿਰਫ਼ ਸਰਕਾਰ, ਨਗਰ ਕੌਂਸਲ ਜਾਂ ਸਫ਼ਾਈ ਸੇਵਕਾਂ ਦੀ ਜ਼ਿੰਮੇਵਾਰੀ ਨਹੀਂ, ਬਲਕਿ ਹਰੇਕ ਨਾਗਰਿਕ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਅਸੀਂ ਕੂੜਾ ਇੱਧਰ-ਉੱਧਰ ਸੁੱਟਣ ਦੀ ਆਦਤ ਨੂੰ ਨਹੀਂ ਬਦਲਦੇ, ਉਦੋਂ ਤੱਕ ਸਫ਼ਾਈ ਅਭਿਆਨਾਂ ਦੇ ਸਥਾਈ ਨਤੀਜੇ ਪ੍ਰਾਪਤ ਨਹੀਂ ਕੀਤੇ ਜਾ ਸਕਦੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਘਰਾਂ ਦੇ ਨਾਲ-ਨਾਲ ਗਲੀਆਂ, ਮੁਹੱਲਿਆਂ, ਬਾਜ਼ਾਰਾਂ ਅਤੇ ਜਨਤਕ ਥਾਵਾਂ ਨੂੰ ਵੀ ਸਾਫ਼ ਰੱਖਣ ਅਤੇ ਆਪਣੇ ਆਲੇ-ਦੁਆਲੇ ਦੇ ਲੋਕਾਂ ਨੂੰ ਵੀ ਸਫ਼ਾਈ ਲਈ ਪ੍ਰੇਰਿਤ ਕਰਨ।
Ad Position 22
No active advertisement
ਪਿਛਲੀ ਖ਼ਬਰ ਕੁਲਵੰਤ ਬਰਾੜ ਰੋੜੀਕਪੂਰਾ ਤੇ ਹਰਮਨਪ੍ਰੀਤ ਸਿੰਘ ਭਗਤੂਆਣਾ ਜ਼ਿਲ੍ਹਾ ਜੂਨੀਅਰ ਮੀਤ ਪ੍ਰਧਾਨ ਬਣੇ ਅਗਲੀ ਖ਼ਬਰ ਹਰਿੰਦਰ ਕੌਰ ਦਬੜ੍ਹੀਖਾਨਾ ਸ਼੍ਰੋ . ਅ . ਦਲ ( ਬ ) ਦੇ ਬਲਾਕ ਚੰਦਭਾਨ ਇਸਤਰੀ ਵਿੰਗ ਦੇ ਪ੍ਰਧਾਨ ਬਣੇ
Ad Position 24