ਪੰਜਾਬ ’ ਚ ਅਕਾਲੀ ਭਾਜਪਾ ਗੱਠਜੋੜ ਦੀਆਂ ਚਰਚਾਵਾਂ ਨੂੰ ਲੈ ਕੇ ਇਕ ਦੂਜੇ ਖ਼ਿਲਾਫ਼ ਬਿਆਨਬਾਜ਼ੀ ’ ਤੇ ਲੱਗੀਆਂ ਬਰੇਕਾਂ
ਫ਼ਰੀਦਕੋਟ, 29 ਅਗਸਤ (ਜਸਵੰਤ ਸਿੰਘ ਪੁਰਬਾ)-ਆਗਾਮੀ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਦੇ ਮੱਦੇਨਜ਼ਰ ਸੂਬੇ ਅੰਦਰ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ’ਚ ਦੁਬਾਰਾ ਗੱਠਜੋੜ ਦੀਆਂ ਸੰਭਾਵਨਾ ਦੇ ਚੱਲਦਿਆਂ ਦੋਨਾਂ ਹੀ ਪਾਰਟੀਆਂ ਦੇ ਆਗੂਆਂ ਨੂੰ ਇਕ ਦੂਸਰੇ ਖ਼ਿਲਾਫ਼ ਬਿਆਨਬਾਜ਼ੀ ਬੰਦ ਕੀਤੇ ਜਾਣ ਦੇ ਇਸ਼ਾਰੇ ਮਿਲੇ ਹਨ। ਦੋਨੇਂ ਹੀ ਪਾਰਟੀਆਂ ਦੇ ਹੇਠਲੇ ਆਗੂਆਂ ਨੂੰ ਕਿਸੇ ਤਰ੍ਹਾਂ ਦੀ ਇਕ ਦੂਜੇ ਵਿਰੁੱਧ ਬਿਆਨਬਾਜ਼ੀ ਕਰਨ ਤੋਂ ਇਲਾਵਾ ਚੁੱਪ ਰਹਿਣ ਦੀ ਹਦਾਇਤ ਕੀਤੀ ਗਈ ਹੈ।
ਫ਼ਰੀਦਕੋਟ, 29 ਅਗਸਤ (ਜਸਵੰਤ ਸਿੰਘ ਪੁਰਬਾ)-ਆਗਾਮੀ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਦੇ ਮੱਦੇਨਜ਼ਰ ਸੂਬੇ ਅੰਦਰ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ’ਚ ਦੁਬਾਰਾ ਗੱਠਜੋੜ ਦੀਆਂ ਸੰਭਾਵਨਾ ਦੇ ਚੱਲਦਿਆਂ ਦੋਨਾਂ ਹੀ ਪਾਰਟੀਆਂ ਦੇ ਆਗੂਆਂ ਨੂੰ ਇਕ ਦੂਸਰੇ ਖ਼ਿਲਾਫ਼ ਬਿਆਨਬਾਜ਼ੀ ਬੰਦ ਕੀਤੇ ਜਾਣ ਦੇ ਇਸ਼ਾਰੇ ਮਿਲੇ ਹਨ। ਦੋਨੇਂ ਹੀ ਪਾਰਟੀਆਂ ਦੇ ਹੇਠਲੇ ਆਗੂਆਂ ਨੂੰ ਕਿਸੇ ਤਰ੍ਹਾਂ ਦੀ ਇਕ ਦੂਜੇ ਵਿਰੁੱਧ ਬਿਆਨਬਾਜ਼ੀ ਕਰਨ ਤੋਂ ਇਲਾਵਾ ਚੁੱਪ ਰਹਿਣ ਦੀ ਹਦਾਇਤ ਕੀਤੀ ਗਈ ਹੈ। ਦੋਨਾਂ ਹੀ ਪਾਰਟੀਆਂ ਵਿਚ ਗੱਠਜੋੜ ਦੀ ਚਰਚਾ ਨੇ ਸੂਬੇ ਦੀ ਸਿਆਸਤ ਗਰਮਾ ਦਿੱਤੀ ਹੈ। ਅਕਾਲੀ ਭਾਜਪਾ ਦਾ ਪੰਜਾਬ ਅੰਦਰ ਲੰਬਾ ਸਮਾਂ ਗੱਠਜੋੜ ਰਿਹਾ ਹੈ। ਮਰਹੂਮ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਹੇਠ ਸੂਬੇ ਅੰਦਰ ਤਿੰਨ ਵਾਰ ਗੱਠਜੋੜ ਦੀ ਸਰਕਾਰ ਬਣੀ ਹੈ ਪਰ ਤਿੰਨ ਖੇਤੀ ਕਾਨੂੰਨਾਂ ਨੂੰ ਲੈ ਕੇ ਗੱਠਜੋੜ ਟੁੱਟ ਗਿਆ ਸੀ। ਜੇਕਰ ਹੁਣ ਦੁਬਾਰਾ ਗੱਠਜੋੜ ਹੁੰਦਾ ਹੈ ਤਾਂ ਸੂਬੇ ਦੇ ਸਿਆਸੀ ਸਮੀਕਰਨ ਬਦਲ ਜਾਣਗੇ। ਇੱਥੇ ਇਹ ਵੀ ਦੱਸਣਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮੁਲਾਕਾਤ ਤੋਂ ਬਾਅਦ ਗੱਠਜੋੜ ਦੀਆਂ ਚਰਚਾਵਾਂ ਨੇ ਜ਼ੋਰ ਫ਼ੜਿਆ ਹੈ। ਇਸ ਤੋਂ ਪਹਿਲਾਂ ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਦੀ ਪੰਜਾਬ ਅੰਦਰ ਤਿੰਨ ਰੋਜ਼ਾ ਫ਼ੇਰੀ ਦੌਰਾਨ ਲੁਧਿਆਣਾ ਵਿਖੇ ਉਨ੍ਹਾਂ ਨੇ ਭਾਜਪਾ ਆਗੂਆਂ ਦੀ ਮੀਟਿੰਗ ਵਿਚ ਸ਼੍ਰੋਮਣੀ ਅਕਾਲੀ ਦਲ ਪ੍ਰਤੀ ਕੋਈ ਬਿਆਨਬਾਜ਼ੀ ਨਹੀਂ ਕੀਤੀ ਸੀ। ਸਿਆਸੀ ਸਰੀਕੇਬਾਜ਼ੀ ਵਿਚ ਆਮ ਆਦਮੀ ਪਾਰਟੀ ਨੇ ਇਸ ਗੱਠਜੋੜ ਨੂੰ ਆਪਣੇ ਨਿਸ਼ਾਨੇ ’ਤੇ ਲੈਂਦਿਆਂ ਕਿਹਾ ਕਿ ਇਹ ਗੱਠਜੋੜ ਪੰਜਾਬ ਦਾ ਕੁਝ ਸੰਵਾਰ ਨਹੀਂ ਸਕਦਾ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਪੰਜਾਬ ਭਾਜਪਾ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਕਈ ਵਾਰ ਅਕਾਲੀ ਦਲ ਨਾਲ ਸਮਝੌਤੇ ਕਰਨ ਦੀਆਂ ਦਲੀਲਾਂ ਖੁੱਲੇਆਮ ਦੇ ਚੁੱਕੇ ਹਨ। ਪਿਛਲੀਆਂ ਅਕਾਲੀ ਦਲ ਦੀਆਂ ਰੈਲੀਆਂ ’ਚ ਸਾਂਸਦ ਹਰਸਿਮਰਤ ਕੌਰ ਬਾਦਲ ਅਤੇ ਬਿਕਰਮ ਸਿੰਘ ਮਜੀਠੀਆ ਵੀ ਗੱਠਜੋੜ ਦੇ ਸੰਕੇਤ ਦੇ ਚੁੱਕੇ ਹਨ।