29-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਮਾਲਵਾ ਸਕੂਲ ਗਿੱਦੜਬਾਹਾ ਵਿਖੇ ਜ਼ਿਲ੍ਹਾ ਪੱਧਰੀ ਤੈਰਾਕੀ ਮੁਕਾਬਲੇ ਕਰਵਾਏ

ਗਿੱਦੜਬਾਹਾ, 29 ਅਗਸਤ (ਸ਼ਿਵਰਾਜ ਸਿੰਘ ਬਰਾੜ)-ਬੀਬੀ ਸੁਰਿੰਦਰ ਕੌਰ ਬਾਦਲ ਮਾਲਵਾ ਸਕੂਲ ਗਿੱਦੜਬਾਹਾ ਵਿਖੇ ਜ਼ਿਲ੍ਹਾ ਪੱਧਰੀ ਤੈਰਾਕੀ ਮੁਕਾਬਲੇ ਕਰਵਾਏ ਗਏ, ਜਿਸ ਵਿਚ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ। ਇਨ੍ਹਾਂ ਮੁਕਾਬਲਿਆਂ ਵਿਚ ਵਿਦਿਆਰਥੀਆਂ ਦੇ ਦਿਲਚਸਪ ਮੁਕਾਬਲੇ ਦੇਖਣ ਨੂੰ ਮਿਲੇ।

Ad Position 21
No active advertisement
ਅਜੀਤ ਡੈਸਕ 30-08-2026
ਗਿੱਦੜਬਾਹਾ, 29 ਅਗਸਤ (ਸ਼ਿਵਰਾਜ ਸਿੰਘ ਬਰਾੜ)-ਬੀਬੀ ਸੁਰਿੰਦਰ ਕੌਰ ਬਾਦਲ ਮਾਲਵਾ ਸਕੂਲ ਗਿੱਦੜਬਾਹਾ ਵਿਖੇ ਜ਼ਿਲ੍ਹਾ ਪੱਧਰੀ ਤੈਰਾਕੀ ਮੁਕਾਬਲੇ ਕਰਵਾਏ ਗਏ, ਜਿਸ ਵਿਚ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ। ਇਨ੍ਹਾਂ ਮੁਕਾਬਲਿਆਂ ਵਿਚ ਵਿਦਿਆਰਥੀਆਂ ਦੇ ਦਿਲਚਸਪ ਮੁਕਾਬਲੇ ਦੇਖਣ ਨੂੰ ਮਿਲੇ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਤਰਸੇਮ ਸਿੰਘ ਪੀ.ਟੀ. ਨੇ ਦੱਸਿਆ ਕਿ ਅੰਡਰ-14 ਸਾਲ ਲੜਕਿਆਂ ਦੇ 50 ਮੀਟਰ ਫਰੀ ਸਟਾਇਲ ਮੁਕਾਬਲਿਆਂ ਵਿਚ ਮਨਰਾਜ ਸਿੰਘ ਨੇ ਪਹਿਲਾ, ਵਿਰਾਟ ਨੇ ਦੂਜਾ ਸਥਾਨ ਅਤੇ ਮਾਲਵਿਕ ਨੇ ਤੀਜਾ ਸਥਾਨ ਹਾਸਿਲ ਕੀਤਾ। ਅੰਡਰ-14 ਸਾਲ ਲੜਕੀਆਂ ਦੇ 50 ਮੀਟਰ ਫਰੀ ਸਟਾਇਲ ਮੁਕਾ ਬਲਿਆਂ ਵਿਚ ਰਣਕੀਰਤ ਕੌਰ ਨੇ ਪਹਿਲਾ ਸਥਾਨ, ਸ਼ੁਭਰੀਤ ਕੌਰ ਨੇ ਦੂਜਾ ਸਥਾਨ ਅਤੇ ਹਰਕੀਰਤ ਕੌਰ ਨੇ ਤੀਜਾ ਸਥਾਨ ਹਾਸਿਲ ਕੀਤਾ। ਅੰਡਰ-17 ਸਾਲ ਲੜਕਿਆਂ ਦੇ 100 ਮੀਟਰ ਫਰੀ ਸਟਾਇਲ ਤੈਰਾਕੀ ਮੁਕਾਬਲਿਆਂ ਵਿਚ ਅਰਨਵ ਸਿੰਘ ਨੇ ਪਹਿਲਾ ਸਥਾਨ, ਹਰਮਨ ਸਿੰਘ ਨੇ ਦੂਜਾ ਸਥਾਨ ਹਾਸਿਲ ਕੀਤਾ। ਅੰਡਰ-17 ਸਾਲ ਲੜਕੀਆਂ ਨੇ ਸ਼ੁੱਭਪ੍ਰੀਤ ਕੌਰ ਨੇ ਪਹਿਲਾ ਸਥਾਨ, ਹਰਮਨਪ੍ਰੀਤ ਕੌਰ ਨੇ ਦੂਜਾ ਸਥਾਨ ਹਾਸਿਲ ਕੀਤਾ। ਅੰਡਰ-19 ਸਾਲ ਲੜਕਿਆਂ ਨੇ 50 ਮੀਟਰ ਫਰੀ ਸਟਾਈਲ ਮੁਕਾਬਲਿਆਂ ਵਿਚ ਮਹਿਤਾਬ ਸਿੰਘ ਨੇ ਪਹਿਲਾ ਸਥਾਨ, ਸਿਖਰਦੀਪ ਸਿੰਘ ਨੇ ਦੂਜਾ ਸਥਾਨ ਹਾਸਿਲ ਕੀਤਾ। ਇਸ ਮੌਕੇ ਜੇਤੂ ਖਿਡਾਰੀਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਦੌਰਾਨ ਜਸਵੀਰ ਸਿੰਘ ਵਾਈਸ ਪਿ੍ਰੰਸੀਪਲ, ਤਰਸੇਮ ਸਿੰਘ ਪੀ.ਟੀ., ਸੁਰਿੰਦਰ ਸਿੰਘ ਡੀ.ਐੱਮ., ਵੀਰਪਾਲ ਕੌਰ, ਸੁਰਿੰਦਰ ਸਿੰਘ, ਬੇਅੰਤ ਕੌਰ, ਰੁਕਮਨ ਕੌਰ, ਦੀਪਕ ਸਿੰਘ ਸੰਧੂ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਗਊਧਨ ਨੂੰ ਲੰਪੀ ਸਕਿਨ ਵੈਕਸੀਨ ਲਗਾਉਣ ਦਾ ਕੰਮ ਜੰਗੀ ਪੱਧਰ ’ ਤੇ ਜਾਰੀ - ਕੈਬਨਿਟ ਮੰਤਰੀ ਅਗਲੀ ਖ਼ਬਰ ਕਿਰਤੀ ਕਿਸਾਨ ਯੂਨੀਅਨ ਪਿੰਡ ਕੋਟਲੀ ਅਬਲੂ ਇਕਾਈ ਦੀ ਚੋਣ
Ad Position 24