29-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਗਊਧਨ ਨੂੰ ਲੰਪੀ ਸਕਿਨ ਵੈਕਸੀਨ ਲਗਾਉਣ ਦਾ ਕੰਮ ਜੰਗੀ ਪੱਧਰ ’ ਤੇ ਜਾਰੀ - ਕੈਬਨਿਟ ਮੰਤਰੀ

ਮਲੋਟ, 29 ਅਗਸਤ (ਪਾਟਿਲ)-ਪਸ਼ੂ ਪਾਲਣ ਵਿਭਾਗ ਵਲੋਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀਆਂ ਰਜਿਸਟਰਡ ਗਊਸ਼ਾਲਾਵਾਂ ਵਿਚ ਸਾਂਭੇ ਜਾ ਰਹੇ ਬੇਸਹਾਰਾ ਪਸ਼ੂਆਂ ਦੇ ਇਲਾਜ ਤੇ ਸੇਵਾ ਲਈ ਕੈਟਲ ਲਿਫਟਰ ਜਾਰੀ ਕਰਨ ਦਾ ਸਮਾਗਮ ਮਹਾਂਵੀਰ ਗਊਸ਼ਾਲਾ ਮਲੋਟ ਵਿਖੇ ਹੋਇਆ। ਇਸ ਮੌਕੇ ਪਸ਼ੂ ਪਾਲਣ ਮੱਛੀ ਪਾਲਣ ਤੇ ਖੇਤੀਬਾੜੀ ਵਿਭਾਗ ਪੰਜਾਬ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੇ ਕੈਬਨਿਟ ਮੰਤਰੀ ਡਾ.

Ad Position 21
No active advertisement
ਅਜੀਤ ਡੈਸਕ 30-08-2026
ਮਲੋਟ, 29 ਅਗਸਤ (ਪਾਟਿਲ)-ਪਸ਼ੂ ਪਾਲਣ ਵਿਭਾਗ ਵਲੋਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀਆਂ ਰਜਿਸਟਰਡ ਗਊਸ਼ਾਲਾਵਾਂ ਵਿਚ ਸਾਂਭੇ ਜਾ ਰਹੇ ਬੇਸਹਾਰਾ ਪਸ਼ੂਆਂ ਦੇ ਇਲਾਜ ਤੇ ਸੇਵਾ ਲਈ ਕੈਟਲ ਲਿਫਟਰ ਜਾਰੀ ਕਰਨ ਦਾ ਸਮਾਗਮ ਮਹਾਂਵੀਰ ਗਊਸ਼ਾਲਾ ਮਲੋਟ ਵਿਖੇ ਹੋਇਆ। ਇਸ ਮੌਕੇ ਪਸ਼ੂ ਪਾਲਣ ਮੱਛੀ ਪਾਲਣ ਤੇ ਖੇਤੀਬਾੜੀ ਵਿਭਾਗ ਪੰਜਾਬ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵਿਸ਼ੇਸ਼ ਮਹਿਮਾਨ ਵਜੋਂ ਹਾਜ਼ਰ ਰਹੇ। ਇਸ ਮੌਕੇ ਬੋਲਦਿਆਂ ਸ. ਖੁੱਡੀਆਂ ਨੇ ਦੱਸਿਆ ਕਿ ਰਾਜ ਦੇ ਗਊਧਨ ਨੂੰ ਲੰਪੀ ਸਕਿਨ ਵੈਕਸੀਨ ਲਗਾਉਣ ਦਾ ਕੰਮ ਜੰਗੀ ਪੱਧਰ ’ਤੇ ਜਾਰੀ ਹੈ ਅਤੇ ਰਾਜ ਸਰਕਾਰ ਵਲੋਂ ਗਊ ਸੇਵਕਾਂ ਦੀਆਂ ਭਾਵਨਾਵਾਂ ਅਨੁਸਾਰ ਸਾਰੀਆਂ ਗਊਸ਼ਾਲਾਵਾਂ ਦੇ ਬਿਜਲੀ ਬਿੱਲ ਮੁਆਫ਼ ਕੀਤੇ ਗਏ ਹਨ, ਜਿਸ ਨਾਲ ਗਊਸ਼ਾਲਾਵਾਂ ਨੂੰ ਕਰੋੜਾਂ ਰੁਪਏ ਸਾਲਾਨਾ ਦੀ ਰਾਹਤ ਮਿਲੀ ਹੈ। ਇਸ ਮੌਕੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਗਊਸ਼ਾਲਾਵਾਂ ਦੇ ਹਿੱਤ ਵਿਚ ਕੰਮ ਕਰਨ ਲਈ ਕੈਬਨਿਟ ਮੰਤਰੀ ਸ. ਖੁੱਡੀਆਂ ਦਾ ਧੰਨਵਾਦ ਕੀਤਾ। ਸਮਾਗਮ ਦੌਰਾਨ ਜ਼ਿਲ੍ਹੇ ਦੀਆਂ ਸਾਰੀਆਂ ਰਜਿਸਟਰਡ ਗਊਸ਼ਾਲਾਵਾਂ ਦੇ ਹਾਜ਼ਰ ਪ੍ਰਬੰਧਕਾਂ ਨੂੰ ਕੈਟਲ ਲਿਫਟਰ ਵੰਡੇ ਗਏ। ਮਹਾਂਵੀਰ ਗਊਸ਼ਾਲਾ ਦੇ ਮੁੱਖ ਸੇਵਾਦਾਰ ਬਾਬਾ ਸੰਦੀਪ ਜੂਰੀ ਨੇ ਦੋਵਾਂ ਕੈਬਨਿਟ ਮੰਤਰੀਆਂ ਦਾ ਗਊਸ਼ਾਲਾ ਵਿਚ ਪਹੁੰਚਣ ’ਤੇ ਧੰਨਵਾਦ ਕੀਤਾ। ਇਸ ਮੌਕੇ ਪਸ਼ੂ ਪਾਲਣ ਵਿਭਾਗ ਸ੍ਰੀ ਮੁਕਤਸਰ ਸਾਹਿਬ ਦੇ ਡਿਪਟੀ ਡਾਇਰੈਕਟਰ ਡਾ. ਗੁਰਦਿੱਤ ਸਿੰਘ ਔਲਖ, ਸਹਾਇਕ ਡਾਇਰੈਕਟਰ ਡਾ. ਵਿਨੋਦ ਕੁਮਾਰ, ਗਊਸ਼ਾਲਾ ਦੇ ਨੋਡਲ ਅਫ਼ਸਰ ਡਾ. ਅਮਨਦੀਪ ਸੇਠੀ ਅਤੇ ਸਮੂਹ ਸਟਾਫ਼ ਹਾਜ਼ਰ ਸੀ।
Ad Position 22
No active advertisement
ਪਿਛਲੀ ਖ਼ਬਰ ਮਹਿਲਾ ਸਖੀਆਂ ਨੂੰ ਸਨਮਾਨ ਰਾਸ਼ੀ ਮਿਲਣ ’ ਤੇ ਸਨਮਾਨ ਸਮਾਗਮ ਕਰਵਾਇਆ ਅਗਲੀ ਖ਼ਬਰ ਮਾਲਵਾ ਸਕੂਲ ਗਿੱਦੜਬਾਹਾ ਵਿਖੇ ਜ਼ਿਲ੍ਹਾ ਪੱਧਰੀ ਤੈਰਾਕੀ ਮੁਕਾਬਲੇ ਕਰਵਾਏ
Ad Position 24