29-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਮਹਿਲਾ ਸਖੀਆਂ ਨੂੰ ਸਨਮਾਨ ਰਾਸ਼ੀ ਮਿਲਣ ’ ਤੇ ਸਨਮਾਨ ਸਮਾਗਮ ਕਰਵਾਇਆ

ਦੋਦਾ, 29 ਅਗਸਤ (ਰਵੀਪਾਲ)-‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਪੰਜਾਬ ਸਰਕਾਰ ਵਲੋਂ ਮਹਿਲਾ ਸਖੀਆਂ ਦੇ ਖ਼ਾਤਿਆਂ ਵਿਚ ਸਨਮਾਨ ਰਾਸ਼ੀ ਪਾਏ ਜਾਣ ਦੀ ਖ਼ੁਸ਼ੀ ਵਿਚ ਅਗਰਸੈਨ ਧਰਮਸ਼ਾਲਾ ਗਿੱਦੜਬਾਹਾ ਵਿਖੇ ਧੰਨਵਾਦੀ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਵਿਚ ਹਲਕਾ ਗਿੱਦੜਬਾਹਾ ਦੇ ਵਿਧਾਇਕ ਹਰਦੀਪ ਸਿੰਘ ਡਿੰਪੀ ਢਿੱਲੋਂ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।

Ad Position 21
No active advertisement
ਅਜੀਤ ਡੈਸਕ 30-08-2026
ਦੋਦਾ, 29 ਅਗਸਤ (ਰਵੀਪਾਲ)-‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਪੰਜਾਬ ਸਰਕਾਰ ਵਲੋਂ ਮਹਿਲਾ ਸਖੀਆਂ ਦੇ ਖ਼ਾਤਿਆਂ ਵਿਚ ਸਨਮਾਨ ਰਾਸ਼ੀ ਪਾਏ ਜਾਣ ਦੀ ਖ਼ੁਸ਼ੀ ਵਿਚ ਅਗਰਸੈਨ ਧਰਮਸ਼ਾਲਾ ਗਿੱਦੜਬਾਹਾ ਵਿਖੇ ਧੰਨਵਾਦੀ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਵਿਚ ਹਲਕਾ ਗਿੱਦੜਬਾਹਾ ਦੇ ਵਿਧਾਇਕ ਹਰਦੀਪ ਸਿੰਘ ਡਿੰਪੀ ਢਿੱਲੋਂ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਕੱਠ ਨੂੰ ਸੰਬੋਧਨ ਕਰਦਿਆਂ ਵਿਧਾਇਕ ਡਿੰਪੀ ਢਿੱਲੋਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਜਿੱਥੇ ਲੋਕਾਂ ਨਾਲ ਕੀਤੇ ਵਾਅਦੇ ਤੇ ਗਾਰੰਟੀਆਂ ਪੂਰੀਆਂ ਕੀਤੀਆਂ ਹਨ, ਉੱਥੇ ਹੀ ਆਮ ਲੋਕਾਂ ਦੀ ਸਹੂਲਤ ਲਈ ਨਵੀਆਂ ਭਲਾਈ ਯੋਜਨਾਵਾਂ ਵੀ ਸ਼ੁਰੂ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਮਾਵਾਂ-ਧੀਆਂ ਸਤਿਕਾਰ ਯੋਜਨਾ ਔਰਤਾਂ ਦੇ ਮਾਣ-ਸਨਮਾਨ ਅਤੇ ਭਲਾਈ ਲਈ ਇਕ ਅਹਿਮ ਪਹਿਲਕਦਮੀ ਹੈ। ਉਨ੍ਹਾਂ ਅੱਗੇ ਕਿਹਾ ਕਿ ਮਾਵਾਂ-ਧੀਆਂ ਦੇ ਚਿਹਰਿਆਂ ’ਤੇ ਦਿਸ ਰਹੀ ਖ਼ੁਸ਼ੀ ਸਰਕਾਰ ਦੇ ਉਪਰਾਲਿਆਂ ਦੀ ਸਫ਼ਲਤਾ ਦਾ ਪ੍ਰਤੀਕ ਹੈ। ‘ਮਾਵਾਂ ਦਾ ਸਤਿਕਾਰ-ਧੀਆਂ ਦਾ ਮਾਣ, ਇਹੀ ਮਾਨ ਸਰਕਾਰ ਦੀ ਪਛਾਣ’ ਦੇ ਸੁਨੇਹੇ ਨਾਲ ਸਰਕਾਰ ਹਰ ਵਰਗ ਨੂੰ ਸਨਮਾਨ ਅਤੇ ਹੱਕ ਦੇਣ ਲਈ ਵਚਨਬੱਧ ਹੈ। ਇਸ ਮੌਕੇ ਹਾਜ਼ਰ ਮਹਿਲਾ ਸਖੀਆਂ ਅਤੇ ਮਹਿਲਾ ਆਗੂਆਂ ਨੇ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਆਖਿਆ ਕਿ ਸਰਕਾਰ ਵਲੋਂ ਮਿਲ ਰਹੇ ਇਸ ਸਤਿਕਾਰ ਨਾਲ ਔਰਤਾਂ ਵਿਚ ਨਵਾਂ ਉਤਸ਼ਾਹ ਪੈਦਾ ਹੋਇਆ ਹੈ। ਸਮਾਗਮ ਦੌਰਾਨ ਗੌਰਵ ਜੈਨ ਚੀਨੂ ਪ੍ਰਧਾਨ ਨਗਰ ਕੌਂਸਲ ਗਿੱਦੜਬਾਹਾ, ਕਿਰਨਪਾਲ ਸਿੰਘ ਹਲਕਾ ਸੰਗਠਨ ਇੰਚਾਰਜ ਤੇ ਪ੍ਰਧਾਨ ਟਰੱਕ ਯੂਨੀਅਨ, ਚਰਨਜੀਤ ਸਿੰਘ ਚੇਅਰਮੈਨ ਮਾਰਕੀਟ ਕਮੇਟੀ, ਸ਼ਮਿੰਦਰ ਸਿੰਘ ਕੋਟਲੀ ਮੈਂਬਰ ਜ਼ਿਲ੍ਹਾ ਪ੍ਰੀਸ਼ਦ, ਬੇਅੰਤ ਸਿੰਘ ਭਲਾਈਆਣਾ ਵਾਈਸ ਚੇਅਰਮੈਨ ਬਲਾਕ ਸੰਮਤੀ, ਐਡਵੋਕੇਟ ਲਾਲੀ ਮਾਨ, ਅਮਰੀਕ ਸਿੰਘ ਦੋਦਾ ਯੂਥ ਆਗੂ, ਸਰ ਪੰਚ ਜਗਸੀਰ ਸਿੰਘ ਕੋਟਭਾਈ, ਗੁਰਬਾਜ ਸਿੰਘ ਸਮਾਘ ਬਲਾਕ ਸੰਮਤੀ ਮੈਂਬਰ, ਪੱਪੂ ਨੰਬਰਦਾਰ ਤੋਂ ਇਲਾਵਾ ਮਨਜੀਤ ਕੌਰ ਕੋਟਭਾਈ ਬਲਾਕ ਕੋਆਰਡੀਨੇਟਰ, ਰੇਖਾ ਰਾਣੀ, ਜਸਵਿੰਦਰ ਕੌਰ, ਗੁਰਪ੍ਰੀਤ ਕੌਰ ਬੁੱਟਰ ਤਿੰਨੇ ਬਲਾਕ ਪ੍ਰਧਾਨ ਅਤੇ ਵੱਡੀ ਗਿਣਤੀ ਵਿਚ ਮਹਿਲਾ ਸਖੀਆਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਫੂਡ ਸੇਫ਼ਟੀ ਅਫ਼ਸਰ ਨੇ ਮਠਿਆਈਆਂ ਦੇ ਨਮੂਨੇ ਭਰੇ ਅਗਲੀ ਖ਼ਬਰ ਗਊਧਨ ਨੂੰ ਲੰਪੀ ਸਕਿਨ ਵੈਕਸੀਨ ਲਗਾਉਣ ਦਾ ਕੰਮ ਜੰਗੀ ਪੱਧਰ ’ ਤੇ ਜਾਰੀ - ਕੈਬਨਿਟ ਮੰਤਰੀ
Ad Position 24