31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2026

ਪਿੰਡ ਬੀਹਲੇਵਾਲਾ ਦੇ ਕਈ ਪਰਿਵਾਰ ਵੱਖ-ਵੱਖ ਪਾਰਟੀਆਂ ਛੱਡ ਕੇ ਅਕਾਲੀ ਦਲ ਵਾਰਿਸ ਪੰਜਾਬ ਦੇ ’ਚ ਸ਼ਾਮਿਲ

ਸਾਦਿਕ, 30 ਅਗਸਤ (ਗੁਰਭੇਜ ਸਿੰਘ ਚੌਹਾਨ)-ਵਿਧਾਨ ਸਭਾ ਹਲਕਾ ਫ਼ਰੀਦਕੋਟ ਦੇ ਪਿੰਡ ਬੀਹਲੇਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਪਿੰਡ ਬੀਹਲੇਵਾਲਾ ਦੇ ਲੋਕਾਂ ਨਾਲ ਇਕ ਅਹਿਮ ਬੈਠਕ ਕੀਤੀ ਗਈ। ਇਸ ਮੌਕੇ ਪਾਰਟੀ ਦੀਆਂ ਨੀਤੀਆਂ ਅਤੇ ਮੈਂਬਰ ਪਾਰਲੀਮੈਂਟ ਭਾਈ ਸਰਬਜੀਤ ਸਿੰਘ ਖਾਲਸਾ ਵਲੋਂ ਹਲਕੇ ਵਿਚ ਕੀਤੇ ਜਾ ਰਹੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਵੱਡੀ ਗਿਣਤੀ ਵਿਚ ਨੌਜਵਾਨਾਂ ਨੇ ਵੱਖ-ਵੱਖ ਸਿਆਸੀ ਪਾਰਟੀਆਂ ਨੂੰ ਛੱਡ ਕੇ ਅਕਾਲੀ ਦਲ ਵਾਰਿਸ ਪੰਜਾਬ ਦੇ ਵਿਚ ਸ਼ਾਮਲ ਹੋਣ ਦਾ ਐਲਾਨ ਕੀਤਾ।

Ad Position 21
No active advertisement
ਅਜੀਤ ਡੈਸਕ 31-08-2026
ਸਾਦਿਕ, 30 ਅਗਸਤ (ਗੁਰਭੇਜ ਸਿੰਘ ਚੌਹਾਨ)-ਵਿਧਾਨ ਸਭਾ ਹਲਕਾ ਫ਼ਰੀਦਕੋਟ ਦੇ ਪਿੰਡ ਬੀਹਲੇਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਪਿੰਡ ਬੀਹਲੇਵਾਲਾ ਦੇ ਲੋਕਾਂ ਨਾਲ ਇਕ ਅਹਿਮ ਬੈਠਕ ਕੀਤੀ ਗਈ। ਇਸ ਮੌਕੇ ਪਾਰਟੀ ਦੀਆਂ ਨੀਤੀਆਂ ਅਤੇ ਮੈਂਬਰ ਪਾਰਲੀਮੈਂਟ ਭਾਈ ਸਰਬਜੀਤ ਸਿੰਘ ਖਾਲਸਾ ਵਲੋਂ ਹਲਕੇ ਵਿਚ ਕੀਤੇ ਜਾ ਰਹੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਵੱਡੀ ਗਿਣਤੀ ਵਿਚ ਨੌਜਵਾਨਾਂ ਨੇ ਵੱਖ-ਵੱਖ ਸਿਆਸੀ ਪਾਰਟੀਆਂ ਨੂੰ ਛੱਡ ਕੇ ਅਕਾਲੀ ਦਲ ਵਾਰਿਸ ਪੰਜਾਬ ਦੇ ਵਿਚ ਸ਼ਾਮਲ ਹੋਣ ਦਾ ਐਲਾਨ ਕੀਤਾ। ਪਾਰਟੀ ਵਿਚ ਸ਼ਾਮਿਲ ਹੋਣ ਵਾਲਿਆਂ ਵਿਚ ਜਗਮੀਤ ਸਿੰਘ ਸੰਧੂ ਕਲੱਬ ਪ੍ਰਧਾਨ ਬੀਹਲੇਵਾਲਾ, ਜਗਮੀਤ ਸਿੰਘ ਤੇਜ਼ੀ, ਹਰਵੀਰ ਸਿੰਘ ਸੰਧੂ, ਜਸਪਾਲ ਸਿੰਘ, ਅਜੇਪਾਲ ਸਿੰਘ, ਮਨਪ੍ਰੀਤ ਸਿੰਘ ਮੰਤਰੀ, ਰਵਿੰਦਰ ਸਿੰਘ ਨੋਨਾ, ਰਾਜਬਿੰਦਰ ਸਿੰਘ ਰਾਜਾ, ਦਲਜੀਤ ਸਿੰਘ ਫ਼ੌਜੀ, ਕਾਕਾ ਫ਼ੌਜੀ, ਅਰਸ਼ਦੀਪ ਸਿੰਘ ਸੰਧੂ, ਬੱਬੂ ਸੰਧੂ, ਕੁਲਦੀਪ ਸਿੰਘ ਟੇਲਰ ਮਾਸਟਰ, ਟੀਟੂ ਔਲਖ, ਸਵਰਨ ਸਿੰਘ ਕਿੰਗਰਾ, ਮੇਜਰ ਸਿੰਘ ਸੇਖੋਂ, ਗਗਨ ਬਰਾੜ, ਜੋਗਾ ਫ਼ੌਜੀ, ਗੁਰਬਖਸ਼ ਸਿੰਘ ਸ਼ੀਸ਼ਾ, ਬੱਗੀ ਧਾਲੀਵਾਲ, ਤੇਜਾ ਢਿੱਲੋਂ, ਸੰਦੀਪ ਢਿੱਲੋਂ, ਅਮਰੀਕ ਧਾਲੀਵਾਲ, ਬਬਲੀ ਪਟਵਾਰੀ, ਪ੍ਰਿੰਸ ਸੰਧੂ, ਅਰਸ਼ਦੀਪ ਸੰਧੂ, ਸੁਖਮੰਦਰ ਭਾਊ, ਰਣਜੀਤ ਸੰਧੂ, ਹਰਜਿੰਦਰ ਸਿੰਘ, ਮਨਵੀਰ ਸੇਖੋਂ, ਅਜੇਪਾਲ ਧਾਲੀਵਾਲ, ਲਵਪ੍ਰੀਤ ਸੰਧੂ, ਕੀਤੂ ਭਾਊ ਅਤੇ ਹਰਪਾਲ ਸਿੰਘ ਸੂਰੇਵਾਲਾ ਆਦਿ ਸ਼ਾਮਿਲ ਹਨ। ਇਸ ਮੌਕੇ ਹਲਕਾ ਇੰਚਾਰਜ ਭਾਈ ਦਲੇਰ ਸਿੰਘ ਡੋਡ ਨੇ ਕਿਹਾ ਕਿ ਪੰਜਾਬ ਦੇ ਹੱਕਾਂ ਲਈ ਖੇਤਰੀ ਅਤੇ ਪੰਥਕ ਧਿਰ ਮਜ਼ਬੂਤ ਕਰਨ ਦੀ ਲੋੜ ਹੈ। ਉਨ੍ਹਾਂ ਪਾਰਟੀ ਵਿਚ ਸ਼ਾਮਿਲ ਹੋਏ ਸਾਰੇ ਨੌਜਵਾਨਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਅੱਜ ਸਮੇਂ ਦੀ ਮੰਗ ਹੈ ਕਿ ਪੰਜਾਬ ਵਿਚ ਖੇਤਰੀ ਅਤੇ ਪੰਥਕ ਧਿਰ ਨੂੰ ਮਜ਼ਬੂਤ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬੀ ਸੂਬੇ ਦੀ ਰਾਜਧਾਨੀ ਦਾ ਮਸਲਾ ਅੱਜ ਵੀ ਹੱਲ ਨਹੀਂ ਹੋਇਆ, ਪੰਜਾਬ ਦੇ ਪਾਣੀਆਂ ਦੇ ਮੁੱਦੇ ’ਤੇ ਪੰਜਾਬ ਨਾਲ ਧੱਕਾ ਹੋਇਆ, ਪੰਜਾਬੀ ਬੋਲਦੇ ਇਲਾਕੇ ਪੰਜਾਬ ਤੋਂ ਬਾਹਰ ਰਹਿ ਗਏ ਅਤੇ ਡੈਮਾਂ ਦੇ ਕੰਟਰੋਲ ਸਬੰਧੀ ਵੀ ਪੰਜਾਬ ਦੇ ਹੱਕਾਂ ਨੂੰ ਨੁਕਸਾਨ ਪਹੁੰਚਿਆ ਹੈ। ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ’ਤੇ ਦੋਸ਼ ਲਗਾਇਆ ਕਿ ਸਿਆਸੀ ਲੋੜਾਂ ਲਈ ਕੇਂਦਰ ਦੀਆਂ ਸਰਕਾਰਾਂ ਦੀ ਬਿਨਾਂ ਸ਼ਰਤ ਹਮਾਇਤ ਕੀਤੀ ਗਈ ਅਤੇ ਪੰਥਕ ਆਵਾਜ਼ਾਂ ਨੂੰ ਨਜ਼ਰਅੰਦਾਜ਼ ਕੀਤਾ ਗਿਆ। ਉਨ੍ਹਾਂ ਕਾਂਗਰਸ ’ਤੇ ਵੀ ਪੰਜਾਬ ਦੇ ਹੱਕਾਂ ਨੂੰ ਅਣਡਿੱਠਾ ਕਰਨ ਦੇ ਦੋਸ਼ ਲਗਾਉਂਦਿਆਂ ਕਿਹਾ ਕਿ 1947 ਤੋਂ ਬਾਅਦ ਸਿੱਖ ਕੌਮ ਨੂੰ ਕਈ ਚੁਣੌਤੀਆਂ ਅਤੇ ਜ਼ੁਲਮਾਂ ਦਾ ਸਾਹਮਣਾ ਕਰਨਾ ਪਿਆ। ਭਾਰਤੀ ਜਨਤਾ ਪਾਰਟੀ ’ਤੇ ਨਿਸ਼ਾਨਾ ਸਾਧਦਿਆਂ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰਾਂ ਵਲੋਂ ਪੰਜਾਬ ਦੇ ਮਸਲਿਆਂ ਨੂੰ ਬਣਦੀ ਤਵੱਜੋ ਨਹੀਂ ਦਿੱਤੀ ਗਈ ਅਤੇ ਪੰਜਾਬ ਨੂੰ ਕੋਈ ਵਿਸ਼ੇਸ਼ ਪੈਕੇਜ ਨਹੀਂ ਮਿਲਿਆ। ਆਮ ਆਦਮੀ ਪਾਰਟੀ ਬਾਰੇ ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਇਸ ਸਰਕਾਰ ਤੋਂ ਵੱਡੀਆਂ ਉਮੀਦਾਂ ਸਨ, ਪਰ ਸਰਕਾਰ ਲੋਕਾਂ ਦੀਆਂ ਉਮੀਦਾਂ ’ਤੇ ਖਰੀ ਨਹੀਂ ਉੱਤਰੀ। ਇਸ ਮੌਕੇ ਬਾਬਾ ਜਸਵਿੰਦਰ ਸਿੰਘ ਸੀਨੀਅਰ ਮੀਤ ਪ੍ਰਧਾਨ ਫ਼ਰੀਦਕੋਟ, ਹਰਬੰਸ ਸਿੰਘ ਸੂਬੇਦਾਰ, ਸਰਕਲ ਪ੍ਰਧਾਨ ਸਾਦਿਕ, ਅਵਤਾਰ ਸਿੰਘ ਸੰਗਰਾਹੂਰ, ਗੁਰਮੇਲ ਸਿੰਘ ਬਰਾੜ, ਮਨਪ੍ਰੀਤ ਸਿੰਘ ਭੋਲੂਵਾਲਾ ਸਮੇਤ ਹੋਰ ਪਾਰਟੀ ਆਗੂ ਅਤੇ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਕੈਬਨਿਟ ਮੰਤਰੀ ਗੁਰਮੀਤ ਖੁੱਡੀਆਂ ਨੇ ਪਰਿਵਾਰ ਨਾਲ ਦੁੱਖ ਕੀਤਾ ਸਾਂਝਾ ਅਗਲੀ ਖ਼ਬਰ ਹਰ ਘਰ ਅਕਾਲੀ ਦਲ ਮੁਹਿੰਮ ਤਹਿਤ ਭਿੰਡਰ ਕਲਾਂ ’ਚ ਨੁੱਕੜ ਮੀਟਿੰਗ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਲਈ ਤਿੰਨ ਅਹੁਦੇਦਾਰਾ...
Ad Position 24