ਪੰਜਾਬ ਕਾਂਗਰਸ ਕਮੇਟੀ ਦੇ ਐਸ.ਸੀ. ਵਿੰਗ ਨੇ ਭਾਜਪਾ ਤੇ ਆਰ. ਐਸ. ਐਸ ਦਾ ਫ਼ੂਕਿਆ ਪੁਤਲਾ
ਫ਼ਰੀਦਕੋਟ, 30 ਅਗਸਤ (ਜਸਵੰਤ ਸਿੰਘ ਪੁਰਬਾ)-ਪੰਜਾਬ ਕਾਂਗਰਸ ਕਮੇਟੀ ਦੇ ਐਸ. ਸੀ.
ਫ਼ਰੀਦਕੋਟ, 30 ਅਗਸਤ (ਜਸਵੰਤ ਸਿੰਘ ਪੁਰਬਾ)-ਪੰਜਾਬ ਕਾਂਗਰਸ ਕਮੇਟੀ ਦੇ ਐਸ.ਸੀ. ਵਿੰਗ ਵਲੋਂ ਅੱਜ ਫ਼ਰੀਦਕੋਟ ਵਿਖੇ ਭਾਜਪਾ ਅਤੇ ਆਰ ਐਸ ਐਸ ਦੇ ਪੁਤਲੇ ਫ਼ੂਕੇ ਗਏ। ਕਾਂਗਰਸ ਦੇ ਨੈਸ਼ਨਲ ਕੋਆਰਡੀਨੇਟਰ ਸੁਧੀਰ ਚੌਧਰੀ, ਨੈਸ਼ਨਲ ਕੋਆਰਡੀਨੇਟਰ ਮਨੀ ਰਾਮ ਅਤੇ ਪੰਜਾਬ ਕਾਂਗਰਸ ਕਮੇਟੀ ਐਸ.ਸੀ. ਵਿੰਗ ਦੇ ਚੇਅਰਮੈਨ ਗੁਰਪ੍ਰੀਤ ਸਿੰਘ ਲੱਕੀ ਪੱਖੋਕੇ ਅਤੇ ਐਸ.ਸੀ ਵਿੰਗ ਫ਼ਰੀਦਕੋਟ ਦੇ ਚੇਅਰਮੈਨ ਗੁਰਸੇਵਕ ਸਿੰਘ ਜੈਤੋ ਨੇ ਪੁਤਲਾ ਫ਼ੂਕਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਾਜਪਾ ਸਰਕਾਰ ’ਤੇ ਦਲਿਤ ਵਿਰੋਧੀ ਹੋਣ ਦੇ ਦੋਸ਼ ਲਗਾਉਂਦਿਆਂ ਕਿਹਾ ਕਿ ਦੇਸ਼ ਵਿਚ ਅੱਜ ਵੀ ਜਾਤੀਵਾਦ ਨੂੰ ਹੱਲਾਸ਼ੇਰੀ ਦਿੱਤੀ ਜਾ ਰਹੀ ਹੈ। ਭਾਜਪਾ ਵਲੋਂ ਦਲਿਤਾਂ ਨਾਲ ਧੱਕੇਸ਼ਾਹੀਆਂ ਕੀਤੀਆਂ ਜਾਂਦੀਆਂ ਹਨ। ਉਨ੍ਹਾਂ ਬੀਤੇ ਦਿਨੀਂ ਕਾਂਗਰਸ ਦੇ ਸੀਨੀਅਰ ਆਗੂ ਮਲਿਕ ਅਰਜੁਨ ਖੜਗੇ ਵਲੋਂ ਇਕ ਸਥਾਨ ’ਤੇ ਜਾ ਕੇ ਉਦਘਾਟਨ ਕੀਤੇ ਜਾਣ ਤੋਂ ਬਾਅਦ ਭਾਜਪਾ ਆਗੂਆਂ ਵਲੋਂ ਉਸ ਸਥਾਨ ਨੂੰ ਧੋ ਕੇ ਸ਼ੁੱਧੀਕਰਨ ਕੀਤੇ ਜਾਣ ਦੇ ਕਥਿਤ ਮਾਮਲੇ ਦਾ ਜ਼ਿਕਰ ਕਰਦਿਆਂ ਇਸ ਦੀ ਸਖ਼ਤ ਨਿੰਦਾ ਕੀਤੀ। ਉਨ੍ਹਾਂ ਕਿਹਾ ਕਿ ਇਸ ਮਾਮਲੇ ਨੂੰ ਲੈ ਕੇ ਕਾਂਗਰਸ ਪਾਰਟੀ ਵੱਲੋਂ ਪੰਜਾਬ ਵਿਚ ਵੱਡੇ ਪੱਧਰ ’ਤੇ ਧਰਨਾ ਦੇਣ ਦੀ ਤਿਆਰੀ ਕੀਤੀ ਜਾ ਰਹੀ ਹੈ ਅਤੇ ਕਥਿਤ ਤੌਰ ’ਤੇ ਜ਼ਿੰਮੇਵਾਰ ਭਾਜਪਾ ਆਗੂਆਂ ਖ਼ਿਲਾਫ਼ ਮਾਮਲਾ ਦਰਜ ਕਰਨ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਜਦੋਂ ਤੱਕ ਦੋਸ਼ੀਆਂ ’ਤੇ ਪਰਚੇ ਦਰਜ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਜਾਂਦਾ ਉਸ ਸਮੇਂ ਤੱਕ ਪੱਕਾ ਧਰਨਾ ਚੰਡੀਗੜ੍ਹ ਵਿਖੇ ਲਗਾ ਵਾਂਗੇ। ਇਸ ਮੌਕੇ ਸਾਬਕਾ ਮੰਤਰੀ ਪੰਜਾਬ ਉਪਿੰਦਰ ਸ਼ਰਮਾਾ, ਹਲਕਾ ਇੰਚਾਰਜ ਜੈਤੋ ਦਰਸ਼ਨ ਢਿੱਲਵਾਂ, ਬਲਦੇਵ ਸਿੰਘ, ਬਲਜਿੰਦਰ ਸਿੰਘ, ਬੇਅੰਤ ਸਿੰਘ, ਬੱਬੂ ਧਰਮਸੌਤ, ਕਮਲ ਬਾਗੜੀ, ਅਰਸ਼ਦੀਪ ਸਿੰਘ, ਬਲਕਰਨ ਸਿੰਘ ਦੀਪ ਸਿੰਘ ਵਾਲਾ, ਜਸਵਿੰਦਰ ਸਿੰਘ ਘਾਰੂ, ਬਲਵੀਰ ਸਿੰਘ ਸਰਪੰਚ, ਸਖਵਿੰਦਰ ਸਿੰਘ ਐਮ.ਸੀ ਕੋਟਕਪੂਰਾ, ਬਿਰਸ਼ਪਾਲ ਸਿੰਘ ਔਲਖ, ਡਾ. ਭਜਨ ਸਿੰਘ, ਅੰਮ੍ਰਿਤਪਾਲ ਸਿੰਘ, ਕਰਮਜੀਤ ਸਿੰਘ, ਪ੍ਰਿਤਪਾਲ ਸਿੰਘ ਭਲੂਰੀਆ ਸਰਪੰਚ ਬਰਗਾੜੀ, ਬਾਬੂ ਸਿੰਘ ਬਲਾਕ ਸੰਮਤੀ ਮੈਂਬਰ, ਗੁਰਵਿੰਦਰ ਕੌਰ ਜ਼ਿਲ੍ਹਾ ਪ੍ਰੀਸ਼ਦ ਮੈਂਬਰ, ਬੋਹੜ ਸਿੰਘ ਘਾਰੂ, ਲਖਵਿੰਦਰ ਸਿੰਘ ਲੱਖੀ, ਐਡਵੋਕੇਟ ਅਵਤਾਰ ਸਿੰਘ ਬਰਾੜ ਆਦਿ ਹਾਜ਼ਰ ਸਨ।