01-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2026

ਵਿਵੇਕ ਸਕੂਲ ਦੇ ਜੇਤੂ ਖਿਡਾਰੀ ਬੱਚਿਆਂ ਨੂੰ ਕੀਤਾ ਸਨਮਾਨਿਤ

ਬਰਗਾੜੀ, 30 ਅਗਸਤ (ਲਖਵਿੰਦਰ ਸ਼ਰਮਾ)-ਵਿਵੇਕ ਸਕੂਲ ਬਰਗਾੜੀ ਦੇ ਪ੍ਰਾਇਮਰੀ ਸਕੂਲ ਪੱਧਰ ਦੀਆਂ ਖੇਡਾਂ ਵਿਚ ਅਵੱਲ ਬੱਚਿਆਂ ਨੂੰ ਸਨਮਾਨਿਤ ਕੀਤਾ ਗਿਆ। ਇੰਨ੍ਹਾਂ ਖੇਡਾਂ ਵਿਚ ਇਸ ਸਕੂਲ ਦੇ ਬੱਚਿਆਂ ਨੇ ਕਬੱਡੀ ਸਰਕਲ ਸਟਾਈਲ ਲੜਕੇ, ਰੱਸਾਕਸੀ ਲੜਕੇ, ਲੰਬੀ ਛਾਲ, ਰੀਲੇਅ ਦੌੜ ਵਿਚ ਲੜਕਿਆਂ ਨੇ ਪਹਿਲਾ, ਹੈਂਡਬਾਲ ਲੜਕੀਆਂ ਨੇ ਪਹਿਲਾ ਸਥਾਨ ਹਾਸਿਲ ਕੀਤਾ।

Ad Position 21
No active advertisement
ਅਜੀਤ ਡੈਸਕ 31-08-2026
ਬਰਗਾੜੀ, 30 ਅਗਸਤ (ਲਖਵਿੰਦਰ ਸ਼ਰਮਾ)-ਵਿਵੇਕ ਸਕੂਲ ਬਰਗਾੜੀ ਦੇ ਪ੍ਰਾਇਮਰੀ ਸਕੂਲ ਪੱਧਰ ਦੀਆਂ ਖੇਡਾਂ ਵਿਚ ਅਵੱਲ ਬੱਚਿਆਂ ਨੂੰ ਸਨਮਾਨਿਤ ਕੀਤਾ ਗਿਆ। ਇੰਨ੍ਹਾਂ ਖੇਡਾਂ ਵਿਚ ਇਸ ਸਕੂਲ ਦੇ ਬੱਚਿਆਂ ਨੇ ਕਬੱਡੀ ਸਰਕਲ ਸਟਾਈਲ ਲੜਕੇ, ਰੱਸਾਕਸੀ ਲੜਕੇ, ਲੰਬੀ ਛਾਲ, ਰੀਲੇਅ ਦੌੜ ਵਿਚ ਲੜਕਿਆਂ ਨੇ ਪਹਿਲਾ, ਹੈਂਡਬਾਲ ਲੜਕੀਆਂ ਨੇ ਪਹਿਲਾ ਸਥਾਨ ਹਾਸਿਲ ਕੀਤਾ। ਇੰਨ੍ਹਾਂ ਜੇਤੂ ਬੱਚਿਆਂ ਨੂੰ ਸਕੂਲ ਚੇਅਰਮੈਨ ਹਰਜਿੰਦਰ ਸਿੰਘ, ਡਾ. ਚਰਨਜੀਤ ਸਿੰਘ, ਸਕੂਲ ਮੁਖੀ ਸਪਨਾ ਬਜਾਜ, ਅਧਿਆਪਕਾ ਅਮਰਜੀਤ ਕੌਰ, ਗਗਨਦੀਪ ਕੌਰ ਨੇ ਸਨਮਾਨਿਤ ਕਰਦਿਆਂ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਇਸ ਸਕੂਲ ਦੇ ਹੋਣਹਾਰ ਬੱਚਿਆਂ ਨੇ ਹਮੇਸ਼ਾ ਖੇਡਾਂ, ਪੜ੍ਹਾਈ, ਨੈਤਿਕ ਸਿੱਖਿਆ, ਸਮਾਜ ਸੇਵਾ ਆਦਿ ਖੇਤਰਾਂ ਵਿਚ ਚੰਗੀ ਕਾਰਗੁਜ਼ਾਰੀ ਵਿਖਾ ਕੇ ਨਾਮਣਾ ਖੱਟਿਆ ਹੈ ਅਤੇ ਆਪਣੇ ਸਕੂਲ, ਅਧਿਆਪਕਾਂ, ਮਾਪਿਆਂ ਦਾ ਨਾਂਅ ਰੌਸ਼ਨ ਕੀਤਾ ਹੈ। ਉਨ੍ਹਾਂ ਇਸ ਵਧੀਆ ਪ੍ਰਾਪਤੀ ਲਈ ਸਕੂਲ ਦੇ ਕੋਚ ਗੁਰਜੀਤ ਸਿੰਘ, ਰਜਿੰਦਰ ਕੁਮਾਰ, ਇਕਬਾਲ ਸਿੰਘ ਵਲੋਂ ਕਰਵਾਈ ਸਖਤ ਮਿਹਨਤ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇੰਨ੍ਹਾ ਕੋਚ ਸਾਹਿਬਾਨਾਂ ਦੀ ਚੰਗੀ ਮਿਹਨਤ ਕਾਰਨ ਇਸ ਸਕੂਲ ਦੇ ਬੱਚਿਆਂ ਨੇ ਹਮੇਸ਼ਾ ਖੇਡਾਂ ਵਿਚ ਚੰਗਾ ਪ੍ਰਦਰਸਨ ਕੀਤਾ ਹੈ। ਉਨ੍ਹਾਂ ਸਮੂਹ ਬੱਚਿਆਂ ਨੂੰ ਅਪੀਲ ਕੀਤੀ ਕਿ ਉਹ ਪੜ੍ਹਾਈ, ਖੇਡਾਂ, ਨੈਤਿਕ ਸਿੱਖਿਆ ਆਦਿ ਖੇਤਰਾਂ ਵਿਚ ਲਗਾਤਾਰ ਚੰਗੀ ਮਿਹਨਤ ਕਰਦੇ ਰਹਿਣ ਤਾਂ ਕਿ ਜ਼ਿੰਦਗੀ ਵਿਚ ਚੰਗੀ ਤਰਾਂ ਸਫਲ ਹੋਇਆ ਜਾ ਸਕੇ। ਇਸ ਮੌਕੇ ਸਮੂਹ ਸਟਾਫ਼, ਬੱਚੇ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪਿੰਡ ਰਹੂੜਿਆਂਵਾਲੀ ’ਚ ਸੁਸਰੀ ਦੀ ਸਮੱਸਿਆ ਤੋਂ ਪ੍ਰੇਸ਼ਾਨ ਪਿੰਡ ਵਾਸੀਆਂ ਨੇ ਲਾਇਆ ਧਰਨਾ ਅਗਲੀ ਖ਼ਬਰ ਬਠਿੰਡਾ ਅਪਰਾਧਨਾਮਾ ਇਕ ਘੰਟੇ ’ਚ ਦੋ ਦੁਕਾਨਾਂ ਦੇ ਜਿੰਦਰੇ ਤੋੜ ਕੇ ਨਕਦੀ ਤੇ ਸਾਮਾਨ ਚੋਰੀ
Ad Position 24