31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2026

ਪਿੰਡ ਰਹੂੜਿਆਂਵਾਲੀ ’ਚ ਸੁਸਰੀ ਦੀ ਸਮੱਸਿਆ ਤੋਂ ਪ੍ਰੇਸ਼ਾਨ ਪਿੰਡ ਵਾਸੀਆਂ ਨੇ ਲਾਇਆ ਧਰਨਾ

ਜੈਤੋ, 30 ਅਗਸਤ (ਗੁਰਚਰਨ ਸਿੰਘ ਗਾਬੜੀਆ, ਗੁਰਮੀਤਪਾਲ ਰੋੜੀਕਪੂਰਾ)-ਸ਼੍ਰੋਮਣੀ ਅਕਾਲੀ ਦਲ (ਬ) ਹਲਕਾ ਜੈਤੋ ਦੇ ਇੰਚਾਰਜ ਸੂਬਾ ਸਿੰਘ ਬਾਦਲ, ਹਲਕਾ ਕੋਆਰਡੀਨੇਟਰ ਬਲਕਾਰ ਸਿੰਘ ਬਰਾੜ ਗੋਨਿਆਣਾ, ਵਰਕਿੰਗ ਕਮੇਟੀ ਮੈਂਬਰ ਗੁਰਚੇਤ ਸਿੰਘ ਢਿੱਲੋਂ ਬਰਗਾੜੀ ਤੇ ਜ਼ੈਲਦਾਰ ਯਾਦਵਿੰਦਰ ਸਿੰਘ ਯਾਦੀ ਅਤੇ ਬਾਜਾਖਾਨਾ ਸਰਕਲ ਦੇ ਪ੍ਰਧਾਨ ਨਿਰਮਲ ਸਿੰਘ ਵੜਿੰਗ ਡੋਡ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਦੀ ਅਗਵਾਈ ਵਿਚ ਸ਼ਹਿਰੀ ਪਾਰਟੀ ਵਰਕਰਾਂ ਦੀ ਭਰਵੀਂ ਪੰਚਾਇਤੀ ਗਊਸ਼ਾਲਾ ਵਿਖੇ ਮੀਟਿੰਗ ਹੋਈ। ਜਿਸ ਵਿਚ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀਆਂ ਹਦਾਇਤਾਂ ’ਤੇ ਹਲਕਾ ਜੈਤੋ ਦਾ ਸ਼ਹਿਰੀ ਪ੍ਰਧਾਨ ਓਮ ਪ੍ਰਕਾਸ਼ ਪਟਵਾਰੀ (ਓਮੀ ਪਟਵਾਰੀ) ਨੂੰ ਨਿਯੁਕਤ ਕੀਤਾ ਗਿਆ ਹੈ।

Ad Position 21
No active advertisement
ਅਜੀਤ ਡੈਸਕ 31-08-2026
ਜੈਤੋ, 30 ਅਗਸਤ (ਗੁਰਚਰਨ ਸਿੰਘ ਗਾਬੜੀਆ, ਗੁਰਮੀਤਪਾਲ ਰੋੜੀਕਪੂਰਾ)-ਸ਼੍ਰੋਮਣੀ ਅਕਾਲੀ ਦਲ (ਬ) ਹਲਕਾ ਜੈਤੋ ਦੇ ਇੰਚਾਰਜ ਸੂਬਾ ਸਿੰਘ ਬਾਦਲ, ਹਲਕਾ ਕੋਆਰਡੀਨੇਟਰ ਬਲਕਾਰ ਸਿੰਘ ਬਰਾੜ ਗੋਨਿਆਣਾ, ਵਰਕਿੰਗ ਕਮੇਟੀ ਮੈਂਬਰ ਗੁਰਚੇਤ ਸਿੰਘ ਢਿੱਲੋਂ ਬਰਗਾੜੀ ਤੇ ਜ਼ੈਲਦਾਰ ਯਾਦਵਿੰਦਰ ਸਿੰਘ ਯਾਦੀ ਅਤੇ ਬਾਜਾਖਾਨਾ ਸਰਕਲ ਦੇ ਪ੍ਰਧਾਨ ਨਿਰਮਲ ਸਿੰਘ ਵੜਿੰਗ ਡੋਡ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਦੀ ਅਗਵਾਈ ਵਿਚ ਸ਼ਹਿਰੀ ਪਾਰਟੀ ਵਰਕਰਾਂ ਦੀ ਭਰਵੀਂ ਪੰਚਾਇਤੀ ਗਊਸ਼ਾਲਾ ਵਿਖੇ ਮੀਟਿੰਗ ਹੋਈ। ਜਿਸ ਵਿਚ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀਆਂ ਹਦਾਇਤਾਂ ’ਤੇ ਹਲਕਾ ਜੈਤੋ ਦਾ ਸ਼ਹਿਰੀ ਪ੍ਰਧਾਨ ਓਮ ਪ੍ਰਕਾਸ਼ ਪਟਵਾਰੀ (ਓਮੀ ਪਟਵਾਰੀ) ਨੂੰ ਨਿਯੁਕਤ ਕੀਤਾ ਗਿਆ ਹੈ। ਇਸ ਮੌਕੇ ਸੂਬਾ ਸਿੰਘ ਬਾਦਲ ਨੇ ਆਪ ਸਰਕਾਰ ’ਤੇ ਵਰ੍ਹਦਿਆਂ ਕਿਹਾ ਕਿ ਸਰਕਾਰ ਦੇ ਰਾਜ ਵਿਚ ਹਰ ਵਰਗ ਦੁਖੀ ਹੋਇਆ ਬੈਠਾ ਹੈ ਕਿਉਂਕਿ ਜੇਕਰ ਬੇਰੁਜ਼ਗਾਰ ਸਰਕਾਰ ਤੋਂ ਨੌਕਰੀ ਮੰਗਦਾ ਹੈ ਤਾਂ ਸਰਕਾਰ ਦੇ ਇਸ਼ਾਰੇ ’ਤੇ ਪੰਜਾਬ ਪੁਲਿਸ ਇਨ੍ਹਾਂ ਬੇਰੁਜ਼ਗਾਰ ਅਤੇ ਮੁਲਾਜ਼ਮਾਂ ’ ਤੇ ਲਾਠੀਆਂ ਨਾਲ ਕੁੱਟਿਆ ਜਾਂਦਾ ਹੈ। ਇਥੇ ਹੀ ਬੱਸ ਨਹੀਂ ਸਰਕਾਰ ਵਲੋਂ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਨੂੰ ਨਜ਼ਰ ਅੰਦਾਜ਼ ਕਰਕੇ ਵਾਰ-ਵਾਰ ਮੀਟਿੰਗਾਂ ਦਾ ਸੱਦਾ ਹੀ ਦਿੱਤਾ ਜਾਂਦਾ ਹੈ ਪਰ ਹੱਕੀ ਮੰਗਾਂ ਨੂੰ ਲਾਗੂ ਨਹੀਂ ਕੀਤਾ ਜਾਂਦਾ ਹੈ। ਉਨ੍ਹਾਂ ਦਾਅਵਾ ਕੀਤਾ ਹੈ ਕਿ ਪੰਜਾਬ ਦੇ ਲੋਕ ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ ਨੂੰ ਪਸੰਦ ਕਰਦੇ ਹਨ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਪੰਜਾਬ ਦੇ ਲੋਕ ਸ਼੍ਰੋਮਣੀ ਅਕਾਲੀ ਦਲ ਨੂੰ ਭਾਰੀ ਬਹੁਮਤ ਨਾਲ ਜਿਤਾਉਣਗੇ ਤੇ ਪੰਜਾਬ ਦੇ ਅੰਦਰ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਉਤਾਵਲੇ ਹਨ। ਇਸ ਮੌਕੇ ਸਰਕਲ ਰੋੜੀਕਪੂਰਾ ਦੇ ਪ੍ਰਧਾਨ ਰਾਜਪਾਲ ਸਿੰਘ ਡੇਲਿਆਂਵਾਲੀ, ਜੈਤੋ ਸ਼ਹਿਰ ਦੇ ਬਲਾਕ-2 ਦੇ ਪ੍ਰਧਾਨ ਜਸਪਾਲ ਸਿੰਘ ਕਾਂਟਾ ਸਾਬਕਾ ਕੌਂਸਲਰ, ਸਰਕਲ ਪ੍ਰਧਾਨ ਅਮਰਪ੍ਰੀਤ ਸਿੰਘ ਪਾਲੀ ਢਿੱਲੋਂ ਬਰਗਾੜੀ, ਮਨਦੀਪ ਸਿੰਘ ਰੂਬੀ ਪੰਜਗਰਾਈਂ, ਗੁਰਤੇਗਪਾਲ ਸਿੰਘ ਸੀਰਾ, ਲਖਵਿੰਦਰ ਸਿੰਘ ਲੱਖਾ, ਰਿਟਾ: ਮੁਲਾਜ਼ਮ ਗੁਰਚਰਨ ਸਿੰਘ, ਰੁਲੀਆ ਰਾਮ ਸਿੰਗਲਾ, ਅਮਰਜੀਤ ਸਿੰਘ ਮੱਕੜ, ਹਰਿੰਦਰ ਸਿੰਘ ਮੱਕੜ, ਸਾਬਕਾ ਕੌਂਸਲਰ ਅਬਰੋਲ ਕਾਲੂ, ਜਸਵੰਤ ਸਿੰਘ ਰਾਮਗੜ੍ਹੀਆ, ਅਮਰਜੀਤ ਸਿੰਘ ਮੱਕੜ ਸਪੁੱਤਰ ਅਵਤਾਰ ਸਿੰਘ ਤਾਰੀ (ਤਾਰੀ ਲਾਊਡ ਸਪੀਕਰਾਂ ਵਾਲਾ), ਜਵਾਹਰ ਸਿੰਘ ਬੰਟੀ ਭਾਊ, ਬਲਦੇਵ ਸਿੰਘ ਬੱਲੀ ਨੂੰ ਆਈ.ਟੀ.ਵਿੰਗ ਅਤੇ ਭੂਰਾ ਸਿੰਘ ਰਮਨ ਆਦਿ ਵੱਡੀ ਗਿਣਤੀ ਵਿਚ ਪਾਰਟੀ ਵਰਕਰਾਂ ਨੇ ਓਮ ਪ੍ਰਕਾਸ਼ ਪਟਵਾਰੀ ਦੀ ਨਿਯੁਕਤੀ ਦਾ ਸਵਾਗਤ ਕਰਦਿਆਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਕੋਰ ਕਮੇਟੀ ਮੈਂਬਰ ਮਨਤਾਰ ਸਿੰਘ ਬਰਾੜ, ਜ਼ਿਲ੍ਹਾ ਪ੍ਰਧਾਨ ਸ਼ੇਰ ਸਿੰਘ ਮੰਡ, ਹਲਕਾ ਇੰਚਾਰਜ ਸੂਬਾ ਸਿੰਘ ਬਾਦਲ, ਹਲਕਾ ਕੋਆਰਡੀਨੇਟਰ ਬਲਕਾਰ ਸਿੰਘ ਬਰਾੜ ਗੋਨਿਆਣਾ, ਵਰਕਿੰਗ ਕਮੇਟੀ ਮੈਂਬਰ ਗੁਰਚੇਤ ਸਿੰਘ ਢਿੱਲੋਂ ਬਰਗਾੜੀ, ਜ਼ੈਲਦਾਰ ਯਾਦਵਿੰਦਰ ਸਿੰਘ ਯਾਦੀ ਅਤੇ ਬਾਜਾਖਾਨਾ ਸਰਕਲ ਦੇ ਪ੍ਰਧਾਨ ਨਿਰਮਲ ਸਿੰਘ ਵੜਿੰਗ ਡੋਡ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਆਦਿ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕੀਤਾ।
Ad Position 22
No active advertisement
ਪਿਛਲੀ ਖ਼ਬਰ ਡੀ.ਏ.ਵੀ. ਕੋਟਕਪੂਰਾ ਦੇ ਵਿਦਿਆਰਥੀਆਂ ਨੇ ‘ਆਪਣਾ ਘਰ’ ਆਸ਼ਰਮ ਵਿਖੇ ਕੀਤੀ ਸੇਵਾ ਅਗਲੀ ਖ਼ਬਰ ਵਿਵੇਕ ਸਕੂਲ ਦੇ ਜੇਤੂ ਖਿਡਾਰੀ ਬੱਚਿਆਂ ਨੂੰ ਕੀਤਾ ਸਨਮਾਨਿਤ
Ad Position 24