31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2026

ਛਿੰਦਾ ਧਾਲੀਵਾਲ ਕੁਰਾਈਵਾਲਾ ਦਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵਲੋਂ ਵਿਸ਼ੇਸ਼ ਸਨਮਾਨ

ਮਲੋਟ, 30 ਅਗਸਤ (ਪਾਟਿਲ)-ਪਿੰਡ ਸੰਧਵਾਂ ਵਿਖੇ ਗੁਰਦੇਵ ਸਿੰਘ ਦੀ ਸਾਲਾਨਾ ਬਰਸੀ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ। ਸਮਾਗਮ ਵਿਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ।

Ad Position 21
No active advertisement
ਛਿੰਦਾ ਧਾਲੀਵਾਲ ਕੁਰਾਈਵਾਲਾ ਨੂੰ ਸਨਮਾਨਿਤ ਕਰਦੇ ਹੋਏ ਸਪੀਕਰ ਕੁਲਤਾਰ ਸਿੰਘ ਸੰਧਵਾਂ ਤੇ ਹੋਰ। ਅਜੀਤ ਤਸਵੀਰ 31-08-2026
ਮਲੋਟ, 30 ਅਗਸਤ (ਪਾਟਿਲ)-ਪਿੰਡ ਸੰਧਵਾਂ ਵਿਖੇ ਗੁਰਦੇਵ ਸਿੰਘ ਦੀ ਸਾਲਾਨਾ ਬਰਸੀ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ। ਸਮਾਗਮ ਵਿਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਸ ਮੌਕੇ ਵੱਖ-ਵੱਖ ਖੇਤਰਾਂ ਵਿਚ ਆਪਣੀਆਂ ਵਿਸ਼ੇਸ਼ ਸੇਵਾਵਾਂ ਅਤੇ ਯੋਗਦਾਨ ਪਾਉਣ ਵਾਲੀਆਂ 10 ਸ਼ਖ਼ਸੀਅਤਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਨ੍ਹਾਂ ਵਿਚ ਕਲਾ, ਸੰਗੀਤ ਅਤੇ ਹੋਰ ਸਮਾਜਿਕ ਤੇ ਸੱਭਿਆਚਾਰਕ ਖ਼ੇਤਰਾਂ ਵਿਚ ਆਪਣਾ ਯੋਗਦਾਨ ਪਾਉਣ ਵਾਲੇ ਛਿੰਦਾ ਧਾਲੀਵਾਲ ਕਰਾਈਵਾਲਾ, ਉਰਫ਼ ਬੰਸਾ ਜੋਗੀ ਨੂੰ ਵੀ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਸਨਮਾਨ ਪ੍ਰਾਪਤ ਕਰਨ ਉਪਰੰਤ ਛਿੰਦਾ ਧਾਲੀਵਾਲ ਕਰਾਈਵਾਲਾ ਨੇ ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ, ਗੁਰਤੇਜ ਸਿੰਘ ਸੰਧਵਾਂ, ਪੁਲਿਸ ਅਧਿਕਾਰੀ ਅਤੇ ਸਮੂਹ ਪ੍ਰਬੰਧਕ ਕਮੇਟੀ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਹ ਸਨਮਾਨ ਉਨ੍ਹਾਂ ਲਈ ਬੇਹੱਦ ਮਾਣ ਅਤੇ ਹੌਂਸਲੇ ਵਾਲੀ ਗੱਲ ਹੈ ਅਤੇ ਉਹ ਭਵਿੱਖ ਵਿਚ ਵੀ ਕਲਾ ਤੇ ਸੱਭਿਆਚਾਰ ਦੇ ਖੇਤਰ ਵਿਚ ਆਪਣੀਆਂ ਸੇਵਾਵਾਂ ਜਾਰੀ ਰੱਖਣ ਲਈ ਯਤਨਸ਼ੀਲ ਰਹਿਣਗੇ। ਇਸ ਮੌਕੇ ਛਿੰਦਾ ਧਾਲੀਵਾਲ ਦੇ ਨਾਲ ਕੁਲਦੀਪ ਸਿੰਘ ਬਾਦੀਆਂ ਅਤੇ ਹੈਪੀ ਪਪਾਲ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਸਨ। ਸਮਾਗਮ ਦੌਰਾਨ ਵੱਖ-ਵੱਖ ਖੇਤਰਾਂ ਵਿਚ ਨਾਮਣਾ ਖੱਟਣ ਵਾਲੀਆਂ ਸ਼ਖ਼ਸੀਅਤਾਂ ਦਾ ਸਨਮਾਨ ਕਰਕੇ ਉਨ੍ਹਾਂ ਦੀ ਹੌਂਸਲਾ ਅਫ਼ਜ਼ਾਈ ਕੀਤੀ ਗਈ ਅਤੇ ਨੌਜਵਾਨ ਪੀੜ੍ਹੀ ਨੂੰ ਕਲਾ, ਸੱਭਿਆਚਾਰ ਅਤੇ ਸਮਾਜ ਸੇਵਾ ਨਾਲ ਜੁੜਨ ਲਈ ਪ੍ਰੇਰਿਤ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਮੁਲਾਜ਼ਮਾਂ ਨੂੰ ਸਖ਼ਤ ਕਾਰਵਾਈ ਤੋਂ ਪਹਿਲਾਂ ਮਿਲੇ ਇਕ ਮੌਕਾ-ਅਰਸ਼ ਸੱਚਰ ਅਗਲੀ ਖ਼ਬਰ ਇਵਾਨ ਬਾਂਸਲ ਨੇ 70ਵੀਆਂ ਜ਼ਿਲ੍ਹਾ ਸਕੂਲ ਖ਼ੇਡਾਂ ’ਚ ਜਿੱਤੇ ਦੋ ਤਗਮੇ
Ad Position 24