30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2026

ਜਥੇਦਾਰ ਮੰਡਵਾਲਾ ਨੇ ਮ੍ਰਿਤਕ ਦੇ ਵਾਰਸਾਂ ਨੂੰ ਇਕ-ਇਕ ਲੱਖ ਰੁਪਏ ਦਾ ਚੈੱਕ ਦਿੱਤਾ

ਕੋਟਕਪੂਰਾ, 30 ਅਗਸਤ (ਮੋਹਰ ਸਿੰਘ ਗਿੱਲ)-ਪਿੰਡ ਜੰਡਵਾਲਾ (ਫ਼ਿਰੋਜ਼ਪੁਰ) ਕੋਲ ਐਕਸੀਡੈਂਟ ਹੋਣ ਕਾਰਨ ਵਿਧਾਨ ਸਭਾ ਹਲਕਾ ਕੋਟਕਪੂਰਾ ਦੇ ਪਿੰਡ ਚੰਦਬਾਜਾ ਦੇ ਦੋ ਨੌਜਵਾਨਾਂ ਪਰਮਜੀਤ ਸਿੰਘ (58) ਅਤੇ ਸੋਹਣ ਸਿੰਘ (33) ਦੀ ਮੌਕੇ ’ਤੇ ਮੌਤ ਹੋ ਗਈ ਸੀ। ਉਨ੍ਹਾਂ ਦੀ ਅੰਤਿਮ ਅਰਦਾਸ ਮੌਕੇ ਉਨ੍ਹਾਂ ਦੇ ਪਰਿਵਾਰਾਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਜਨਰਲ ਸਕੱਤਰ ਜਥੇਦਾਰ ਸ਼ੇਰ ਸਿੰਘ ਮੰਡ ਵਾਲਾ ਵਲੋਂ ਦੋਹਾਂ ਮਿ੍ਰਤਕਾਂ ਦੇ ਵਾਰਸਾਂ ਨੂੰ ਇਕ-ਇਕ ਲੱਖ ਰੁਪਿਆ ਵਿੱਤੀ ਸਹਾਇਤਾ ਵਜੋਂ ਦਿੱਤਾ।

Ad Position 21
No active advertisement
ਅਜੀਤ ਡੈਸਕ 31-08-2026
ਕੋਟਕਪੂਰਾ, 30 ਅਗਸਤ (ਮੋਹਰ ਸਿੰਘ ਗਿੱਲ)-ਪਿੰਡ ਜੰਡਵਾਲਾ (ਫ਼ਿਰੋਜ਼ਪੁਰ) ਕੋਲ ਐਕਸੀਡੈਂਟ ਹੋਣ ਕਾਰਨ ਵਿਧਾਨ ਸਭਾ ਹਲਕਾ ਕੋਟਕਪੂਰਾ ਦੇ ਪਿੰਡ ਚੰਦਬਾਜਾ ਦੇ ਦੋ ਨੌਜਵਾਨਾਂ ਪਰਮਜੀਤ ਸਿੰਘ (58) ਅਤੇ ਸੋਹਣ ਸਿੰਘ (33) ਦੀ ਮੌਕੇ ’ਤੇ ਮੌਤ ਹੋ ਗਈ ਸੀ। ਉਨ੍ਹਾਂ ਦੀ ਅੰਤਿਮ ਅਰਦਾਸ ਮੌਕੇ ਉਨ੍ਹਾਂ ਦੇ ਪਰਿਵਾਰਾਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਜਨਰਲ ਸਕੱਤਰ ਜਥੇਦਾਰ ਸ਼ੇਰ ਸਿੰਘ ਮੰਡ ਵਾਲਾ ਵਲੋਂ ਦੋਹਾਂ ਮਿ੍ਰਤਕਾਂ ਦੇ ਵਾਰਸਾਂ ਨੂੰ ਇਕ-ਇਕ ਲੱਖ ਰੁਪਿਆ ਵਿੱਤੀ ਸਹਾਇਤਾ ਵਜੋਂ ਦਿੱਤਾ। ਇਕ ਹੋਰ ਹਾਦਸੇ ’ਚ ਜ਼ਖ਼ਮੀ ਹੋਏ ਰਣਜੀਤ ਸਿੰਘ ਦੇ ਵਾਰਸਾਂ ਨੂੰ ਪੱਚੀ ਹਜ਼ਾਰ ਰੁਪਏ ਦਾ ਚੈਕ ਦਿੱਤਾ । ਜਥੇਦਾਰ ਮੰਡ ਵਾਲਾ ਨੇ ਦੱਸਿਆ ਕਿ ਇਹ ਸਹਾਇਤਾ ਰਾਸ਼ੀ ਉਨ੍ਹਾਂ ਵਲੋਂ ਸ਼੍ਰੋਮਣੀ ਕਮੇਟੀ ਕੋਲੋਂ ਪਾਸ ਕਰਵਾਈ ਗਈ ਹੈ। ਇਸ ਮੌਕੇ ਹਾਜ਼ਰੀਨ ਅਤੇ ਸਬੰਧਿਤ ਪਰਿਵਾਰਾਂ ਨੇ ਸ਼੍ਰੋਮਣੀ ਕਮੇਟੀ ਅਤੇ ਜਥੇਦਾਰ ਮੰਡ ਵਾਲਾ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ। ਗੁਰਦੁਆਰਾ ਕਲਗੀਧਰ ਸਾਹਿਬ ਪਿੰਡ ਚੰਦਬਾਜਾ ਵਿਖੇ ਉਕਤ ਮਿ੍ਰਤਕ ਵਿਅਕਤੀਆਂ ਦੇ ਸ਼ਰਧਾਂਜਲੀ ਸਮਾਰੋਹ ਮੌਕੇ ਪਰਿਵਾਰਕ ਮੈਂਬਰ, ਰਿਸ਼ਤੇਦਾਰ ਅਤੇ ਸਨੇਹੀਆਂ ਤੋਂ ਇਲਾਵਾ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ, ਵਿਧਾਇਕ ਗੁਰਦਿੱਤ ਸਿੰਘ ਸੇਖੋਂ, ਮਨਤਾਰ ਸਿੰਘ ਬਰਾੜ ਸਾਬਕਾ ਵਿਧਾਇਕ, ਭਾਜਪਾ ਆਗੂ ਗੌਰਵ ਕੱਕੜ, ਸੀਨੀਅਰ ਕਾਂਗਰਸੀ ਆਗੂ ਸਹਿਬਾਜ ਸਿੰਘ ਸੰਧੂ, ਸੀਨੀਅਰ ਅਕਾਲੀ ਆਗੂ ਜਗਸੀਰ ਸਿੰਘ ਰਾਜਾ ਬੁੱਟਰ, ਜਸਪਾਲ ਸਿੰਘ ਬਲਾਕ ਸੰਮਤੀ ਮੈਂਬਰ, ਹਰਦੀਪ ਸਿੰਘ ਮਿਸ਼ਰੀ ਵਾਲਾ ਸਾਬਕਾ ਸਰਪੰਚ, ਜਗਮੋਹਨ ਸਿੰਘ, ਸ਼ਮਿੰਦਰ ਸਿੰਘ ਹਾਂਡਾ, ਸਰਪੰਚ ਅਭੈਜੀਤ ਸਿੰਘ ਢਿੱਲੋਂ, ਸ਼ਨੀ ਸੰਧੂ, ਗੁਰਬਿੰਦਰ ਸਿੰਘ ਮੰਡ ਵਾਲਾ, ਸੁਰਿੰਦਰਪਾਲ ਸਿੰਘ ਗਰੇਵਾਲ, ਦਰਸ਼ਨ ਸਿੰਘ ਗਿੱਲ ਸਾਬਕਾ ਪੰਚ, ਸਤਨਾਮ ਸਿੰਘ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਖੀਆਂ ਦੇ ਮਾਣ-ਸਨਮਾਨ ਨੂੰ ਸਮਰਪਿਤ ਸਮਾਗਮ ਕਰਵਾਇਆ ਅਗਲੀ ਖ਼ਬਰ ਬਾਬਾ ਸ਼ੇਖ਼ ਫ਼ਰੀਦ ਸਪੋਰਟਸ ਕਬੱਡੀ ਕਲੱਬ ਫ਼ਰੀਦਕੋਟ ਦੀ ਮੀਟਿੰਗ
Ad Position 24