30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2026

ਸਖੀਆਂ ਦੇ ਮਾਣ-ਸਨਮਾਨ ਨੂੰ ਸਮਰਪਿਤ ਸਮਾਗਮ ਕਰਵਾਇਆ

ਭਾਈਰੂਪਾ, 30 ਅਗਸਤ (ਵਰਿੰਦਰ ਲੱਕੀ)- ਹਲਕਾ ਰਾਮਪੁਰਾ ਫੂਲ ਵਿਖੇ ਸਖ਼ੀਆਂ ਦੇ ਮਾਣ-ਸਨਮਾਨ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਕਰਵਾਇਆ ਗਿਆ, ਜਿਸ ਵਿਚ ਸਖ਼ੀਆਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਕੇ ਆਪਣੀ ਖ਼ੁਸ਼ੀ ਸਾਂਝੀ ਕੀਤੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਹਲਕਾ ਰਾਮਪੁਰਾ ਫੂਲ ਦੇ ਵਿਧਾਇਕ ਬਲਕਾਰ ਸਿੰਘ ਸਿੱਧੂ ਨੇ ਦੱਸਿਆ ਕਿ ਹਲਕੇ ਅੰਦਰ ਕੁੱਲ 200 ਬੂਥ ਹਨ, ਜਿੱਥੇ 1337 ਸਖ਼ੀਆਂ ਵੱਲੋਂ ਫਾਰਮ ਭਰੇ ਗਏ ਹਨ।

Ad Position 21
No active advertisement
?? 31-08-2026
ਭਾਈਰੂਪਾ, 30 ਅਗਸਤ (ਵਰਿੰਦਰ ਲੱਕੀ)- ਹਲਕਾ ਰਾਮਪੁਰਾ ਫੂਲ ਵਿਖੇ ਸਖ਼ੀਆਂ ਦੇ ਮਾਣ-ਸਨਮਾਨ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਕਰਵਾਇਆ ਗਿਆ, ਜਿਸ ਵਿਚ ਸਖ਼ੀਆਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਕੇ ਆਪਣੀ ਖ਼ੁਸ਼ੀ ਸਾਂਝੀ ਕੀਤੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਹਲਕਾ ਰਾਮਪੁਰਾ ਫੂਲ ਦੇ ਵਿਧਾਇਕ ਬਲਕਾਰ ਸਿੰਘ ਸਿੱਧੂ ਨੇ ਦੱਸਿਆ ਕਿ ਹਲਕੇ ਅੰਦਰ ਕੁੱਲ 200 ਬੂਥ ਹਨ, ਜਿੱਥੇ 1337 ਸਖ਼ੀਆਂ ਵੱਲੋਂ ਫਾਰਮ ਭਰੇ ਗਏ ਹਨ। ਇਨ੍ਹਾਂ ਸਖ਼ੀਆਂ ਦੀ ਮਿਹਨਤ ਨੂੰ ਮਾਣ ਦਿੰਦਿਆਂ ਭਗਵੰਤ ਮਾਨ ਸਰਕਾਰ ਵੱਲੋਂ ਮਿਹਨਤਾਨੇ ਵਜੋਂ ਪਹਿਲੀ ਕਿਸ਼ਤ ਜਾਰੀ ਕਰ ਦਿੱਤੀ ਗਈ ਹੈ। ਵਿਧਾਇਕ ਬਲਕਾਰ ਸਿੰਘ ਸਿੱਧੂ ਨੇ ਕਿਹਾ ਕਿ ਸਖ਼ੀਆਂ ਵੱਲੋਂ ਲੋਕਾਂ ਤੱਕ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦੀ ਜਾਣਕਾਰੀ ਪਹੁੰਚਾਉਣ ਅਤੇ ਸਰਕਾਰੀ ਯੋਜਨਾਵਾਂ ਨਾਲ ਲੋਕਾਂ ਨੂੰ ਜੋੜਨ ਲਈ ਅਹਿਮ ਭੂਮਿਕਾ ਨਿਭਾਈ ਜਾ ਰਹੀ ਹੈ। ਉਨ੍ਹਾਂ ਦੀ ਮਿਹਨਤ ਅਤੇ ਯੋਗਦਾਨ ਨੂੰ ਮਾਨਤਾ ਦੇਣਾ ਸਰਕਾਰ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਹਲਕੇ ਦੇ 200 ਬੂਥਾਂ ਵਿਚੋਂ 1337 ਸਖ਼ੀਆਂ ਵੱਲੋਂ ਫਾਰਮ ਭਰਨਾ ਇਸ ਗੱਲ ਦਾ ਪ੍ਰਗਟਾਵਾ ਹੈ ਕਿ ਮਹਿਲਾਵਾਂ ਵਲੋਂ ਸਮਾਜਿਕ ਅਤੇ ਲੋਕ-ਭਲਾਈ ਦੇ ਕੰਮਾਂ ਵਿਚ ਵੱਡੇ ਪੱਧਰ ‘ਤੇ ਭਾਗੀਦਾਰੀ ਕੀਤੀ ਜਾ ਰਹੀ ਹੈ। ਪਹਿਲੀ ਕਿਸ਼ਤ ਜਾਰੀ ਹੋਣ ਨਾਲ ਸਖ਼ੀਆਂ ਵਿਚ ਖ਼ੁਸ਼ੀ ਦੀ ਲਹਿਰ ਹੈ ਅਤੇ ਉਨ੍ਹਾਂ ਦਾ ਹੌਸਲਾ ਵੀ ਵਧਿਆ ਹੈ। ਵਿਧਾਇਕ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਮਹਿਲਾਵਾਂ ਦੇ ਸਸ਼ਕਤੀਕਰਨ ਅਤੇ ਉਨ੍ਹਾਂ ਦੀ ਮਿਹਨਤ ਨੂੰ ਬਣਦਾ ਮਾਣ ਦੇਣ ਲਈ ਲਗਾਤਾਰ ਕੰਮ ਕਰ ਰਹੀ ਹੈ। ਬਲਕਾਰ ਸਿੰਘ ਸਿੱਧੂ ਨੇ ਕਿਹਾ ਕਿ ਸਖ਼ੀਆਂ ਦਾ ਸਨਮਾਨ, ਮਹਿਲਾਵਾਂ ਦਾ ਸਸ਼ਕਤੀਕਰਨ ਅਤੇ ਪੰਜਾਬ ਦੀ ਤਰੱਕੀ ਸਰਕਾਰ ਦੀਆਂ ਮੁੱਖ ਤਰਜੀਹਾਂ ਹਨ। ਉਨ੍ਹਾਂ ਭਰੋਸਾ ਦਿੱਤਾ ਕਿ ਭਵਿੱਖ ਵਿਚ ਵੀ ਸਖ਼ੀਆਂ ਸਮੇਤ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਲੋਕ-ਪੱਖੀ ਉਪਰਾਲੇ ਜਾਰੀ ਰਹਿਣਗੇ।
Ad Position 22
No active advertisement
ਪਿਛਲੀ ਖ਼ਬਰ ਅਧਿਆਪਕ ਅੰਮ੍ਰਿਤਪਾਲ ਸਿੰਘ ਦਾ ਸੜਕ ਹਾਦਸੇ ’ਚ ਦਿਹਾਂਤ ਅਗਲੀ ਖ਼ਬਰ ਜਥੇਦਾਰ ਮੰਡਵਾਲਾ ਨੇ ਮ੍ਰਿਤਕ ਦੇ ਵਾਰਸਾਂ ਨੂੰ ਇਕ-ਇਕ ਲੱਖ ਰੁਪਏ ਦਾ ਚੈੱਕ ਦਿੱਤਾ
Ad Position 24