12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-09-2026

ਰਿਸ਼ੀ ਮਾਡਲ ਸਕੂਲ ’ਚ ਵਾਤਾਵਰਨ ਜਾਗਰੂਕਤਾ ਸੈਮੀਨਾਰ ਕਰਵਾਇਆ

ਪੰਜਗਰਾਈਂ ਕਲਾਂ, 9 ਸਤੰਬਰ (ਸੁਖਮੰਦਰ ਸਿੰਘ ਬਰਾੜ)-ਭਾਈ ਘਨੱਈਆ ਕੈਂਸਰ ਰੋਕੋ ਸੇਵਾ ਸੁਸਾਇਟੀ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਚੰਦਬਾਜਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਕੋਟਕਪੂਰਾ ਗਰੁੱਪ ਆਫ਼ ਫੈਮਲੀਜ਼ ਬਰੈਂਪਟਨ (ਕੈਨੇਡਾ) ਦੇ ਸਹਿਯੋਗ ਨਾਲ ਸਿਹਤ, ਸਿੱਖਿਆ, ਵਾਤਾਵਰਨ, ਟੈ੍ਰਫ਼ਿਕ, ਸਮਾਜਿਕ ਕੁਰੀਤੀਆਂ ਦੇ ਖਾਤਮੇ, ਨੈਤਿਕ ਕਦਰਾਂ ਕੀਮਤਾਂ ਅਤੇ ਸਿਹਤਮੰਦ ਪੰਜਾਬ ਬਾਰੇ ਵਾਤਾਵਰਨ ਜਾਗਰੂਕਤਾ ਸੈਮੀਨਾਰ ਰਿਸ਼ੀ ਮਾਡਲ ਸਕੂਲ ਪੰਜਗਰਾਈਂ ਕਲਾਂ ਵਿਖੇ ਕਰਵਾਇਆ ਗਿਆ। ਸੈਮੀਨਾਰ ਦੇ ਸ਼ੁਰੂਆਤੀ ਦੌਰ ’ਚ ਸਕੂੂਲ ਦੇ ਵਾਈਸ ਪ੍ਰਿੰਸੀਪਲ ਸੁਖਮੰਦਰ ਸਿੰਘ ਬਰਾੜ ਨੇ ਸੈਮੀਨਾਰ ਦੇ ਪ੍ਰਮੁੱਖ ਵਕਤਾ ਦੀ ਵਿਦਿਆਰਥੀਆਂ ਨਾਲ ਜਾਣ-ਪਛਾਣ ਕਰਵਾਈ ਅਤੇ ਜੀ ਆਇਆਂ ਨੂੰ ਆਖਿਆ।

Ad Position 21
No active advertisement
ਅਜੀਤ ਡੈਸਕ 10-09-2026
ਪੰਜਗਰਾਈਂ ਕਲਾਂ, 9 ਸਤੰਬਰ (ਸੁਖਮੰਦਰ ਸਿੰਘ ਬਰਾੜ)-ਭਾਈ ਘਨੱਈਆ ਕੈਂਸਰ ਰੋਕੋ ਸੇਵਾ ਸੁਸਾਇਟੀ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਚੰਦਬਾਜਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਕੋਟਕਪੂਰਾ ਗਰੁੱਪ ਆਫ਼ ਫੈਮਲੀਜ਼ ਬਰੈਂਪਟਨ (ਕੈਨੇਡਾ) ਦੇ ਸਹਿਯੋਗ ਨਾਲ ਸਿਹਤ, ਸਿੱਖਿਆ, ਵਾਤਾਵਰਨ, ਟੈ੍ਰਫ਼ਿਕ, ਸਮਾਜਿਕ ਕੁਰੀਤੀਆਂ ਦੇ ਖਾਤਮੇ, ਨੈਤਿਕ ਕਦਰਾਂ ਕੀਮਤਾਂ ਅਤੇ ਸਿਹਤਮੰਦ ਪੰਜਾਬ ਬਾਰੇ ਵਾਤਾਵਰਨ ਜਾਗਰੂਕਤਾ ਸੈਮੀਨਾਰ ਰਿਸ਼ੀ ਮਾਡਲ ਸਕੂਲ ਪੰਜਗਰਾਈਂ ਕਲਾਂ ਵਿਖੇ ਕਰਵਾਇਆ ਗਿਆ। ਸੈਮੀਨਾਰ ਦੇ ਸ਼ੁਰੂਆਤੀ ਦੌਰ ’ਚ ਸਕੂੂਲ ਦੇ ਵਾਈਸ ਪ੍ਰਿੰਸੀਪਲ ਸੁਖਮੰਦਰ ਸਿੰਘ ਬਰਾੜ ਨੇ ਸੈਮੀਨਾਰ ਦੇ ਪ੍ਰਮੁੱਖ ਵਕਤਾ ਦੀ ਵਿਦਿਆਰਥੀਆਂ ਨਾਲ ਜਾਣ-ਪਛਾਣ ਕਰਵਾਈ ਅਤੇ ਜੀ ਆਇਆਂ ਨੂੰ ਆਖਿਆ। ਸੁਸਾਇਟੀ ਦੇ ਪੈ੍ਰਸ ਸਕੱਤਰ ਗੁਰਿੰਦਰ ਸਿੰਘ ਮਹਿੰਦੀਰੱਤਾ ਨੇ ਦੱਸਿਆ ਕਿ ਵਾਤਾਵਰਨ ਵਿਚ ਪਾਏ ਜਾ ਰਹੇ ਵਿਗਾੜ ਅਤੇ ਕੁਦਰਤ ਨਾਲ ਕੀਤੇ ਜਾ ਰਹੇ ਖਿਲਵਾੜ ਦਾ ਖਮਿਆਜ਼ਾ ਸਾਨੂੰ ਸਾਰਿਆਂ ਨੂੰ ਬਿਮਾਰੀਆਂ ਅਤੇ ਅਣਕਿਆਸੀਆਂ ਆਫ਼ਤਾਂ ਦੇ ਰੂਪ ਵਿਚ ਭੁਗਤਣਾ ਪੈ ਰਿਹਾ ਹੈ। ਸੈਮੀਨਾਰ ਦੇ ਅਖ਼ੀਰ ’ਚ ਸਕੂਲ ਦੇ ਚੇਅਰਪਰਸਨ ਸ਼ਿੰਦਰਪਾਲ ਕੌਰ ਚਹਿਲ ਅਤੇ ਪਿ੍ੰਸੀਪਲ ਗਗਨਦੀਪ ਸਿੰਘ ਨੇ ਮੁੱਖ ਵਕਤਾ ਗੁਰਿੰਦਰ ਸਿੰਘ ਮਹਿੰਦੀਰੱਤਾ ਅਤੇ ਸੁਸਾਇਟੀ ਦੇ ਸੀਨੀਅਰ ਮੈਂਬਰ ਵਰਿੰਦਰਪਾਲ ਸਿੰਘ ਅਰਨੇਜਾ ਧੰਨਵਾਦ ਕਰਦਿਆਂ ਭਾਈ ਘਨੱਈਆ ਕੈਂਸਰ ਰੋਕੋ ਸੇਵਾ ਸੁਸਾਇਟੀ ਵਲੋਂ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ। ਸੁਸਾਇਟੀ ਵਲੋਂ ਜਾਗਰੂਕਤਾ ਵਾਲੀਆਂ ਕਾਪੀਆਂ ਵੀ ਵੰਡੀਆਂ ਗਈਆਂ। ਸਕੂਲ ਦੇ ਵਿਦਿਆਰਥੀਆਂ ਨੇ ਪ੍ਰਣ ਕੀਤਾ ਕਿ ਉਹ ਵਾਤਾਵਰਨ ਦੀ ਸ਼ੁੱਧਤਾ ਅਤੇ ਸੰਭਾਲ ਲਈ ਹਮੇਸ਼ਾਂ ਯਤਨਸ਼ੀਲ ਰਹਿਣਗੇ। ਇਸ ਮੌਕੇ ਪਰਦੀਪ ਸਿੰਘ ਚਹਿਲ, ਕੋਆਰਡੀਨੇਟਰ ਜਸਪਿੰਦਰ ਕੌਰ, ਤੇਜਿੰਦਰ ਸ਼ਰਮਾ ਅਤੇ ਸਮੂਹ ਸਟਾਫ਼ ਮੈਂਬਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਾਥੀਆਂ ਦੀ ਰਿਹਾਈ ਲਈ ਕਿਸਾਨਾਂ ਨੇ ਧਰਨਾ ਲਗਾ ਕੇ ਹਾਈਵੇ ਕੀਤਾ ਜਾਮ ਅਗਲੀ ਖ਼ਬਰ ਰਾਜਨੀਤਿਕ ਪਾਰਟੀਆਂ ਅਪਰਾਧਿਕ ਪਿਛੋਕੜ ਵਾਲੇ ਵਿਅਕਤੀਆਂ ਨੂੰ ਉਮੀਦਵਾਰ ਨਾ ਬਣਾਉਣ : ਕੁਲਬੀਰ ਸਿੰਘ ਮੱਤਾ
Ad Position 24