25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2026

ਪਿੰਡ ਫਤੂਹੀਵਾਲਾ ਵਿਖੇ ਕਈ ਪਰਿਵਾਰ ਆਮ ਆਦਮੀ ਪਾਰਟੀ ’ਚ ਸ਼ਾਮਿਲ

ਲੰਬੀ, 13 ਸਤੰਬਰ (ਮੇਵਾ ਸਿੰਘ)-ਜਿਵੇਂ-ਜਿਵੇਂ ਵਿਧਾਨ ਸਭਾ ਚੋਣਾਂ 2027 ਦਾ ਸਮਾਂ ਨੇੜੇ ਆ ਰਿਹਾ ਹੈ, ਉਵੇਂ-ਉਵੇਂ ਸੱਤਾ ਧਿਰ ਤੇ ਹੋਰ ਸਿਆਸੀ ਪਾਰਟੀਆਂ ਦੇ ਆਗੂ ਆਪਣੇ ਹਲਕਿਆਂ ਵਿਚ ਵੱਖ-ਵੱਖ ਤਰੀਕਿਆਂ ਨਾਲ ਸਿਆਸੀ ਸਰਗਰਮੀਆਂ ਵਧਾ ਰਹੇ ਹਨ। ਇਸੇ ਤਰ੍ਹਾਂ ਪੰਜਾਬ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵਲੋਂ ਆਪਣੇ ਨਿੱਜੀ ਹਲਕਾ ਲੰਬੀ ਦੇ ਪਿੰਡ ਫਤੂਹੀਵਾਲਾ ਵਿਖੇ ਪਾਰਟੀ ਵਰਕਰ ਸਤਿੰਦਰ ਸਿੰਘ ਢਿੱਲੋਂ ਦੇ ਘਰ ਵਿਚ ਰੱਖੇ ਪ੍ਰੋਗਰਾਮ ਵਿਚ ਹੋਰ ਸਿਆਸੀ ਪਾਰਟੀਆਂ ਨੂੰ ਅਲਵਿਦਾ ਕਹਿ ਕੇ ਆਏ ਦਰਜਨ ਦੇ ਕਰੀਬ ਵਿਅਕਤੀ ਨੂੰ ਪਾਰਟੀ ਵਿਚ ਸ਼ਮੂਲੀਅਤ ਕਰਨ ’ਤੇ ਜੀ ਆਇਆ ਕਹਿੰਦਿਆਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ।

Ad Position 21
No active advertisement
ਅਜੀਤ ਡੈਸਕ 14-09-2026
ਲੰਬੀ, 13 ਸਤੰਬਰ (ਮੇਵਾ ਸਿੰਘ)-ਜਿਵੇਂ-ਜਿਵੇਂ ਵਿਧਾਨ ਸਭਾ ਚੋਣਾਂ 2027 ਦਾ ਸਮਾਂ ਨੇੜੇ ਆ ਰਿਹਾ ਹੈ, ਉਵੇਂ-ਉਵੇਂ ਸੱਤਾ ਧਿਰ ਤੇ ਹੋਰ ਸਿਆਸੀ ਪਾਰਟੀਆਂ ਦੇ ਆਗੂ ਆਪਣੇ ਹਲਕਿਆਂ ਵਿਚ ਵੱਖ-ਵੱਖ ਤਰੀਕਿਆਂ ਨਾਲ ਸਿਆਸੀ ਸਰਗਰਮੀਆਂ ਵਧਾ ਰਹੇ ਹਨ। ਇਸੇ ਤਰ੍ਹਾਂ ਪੰਜਾਬ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵਲੋਂ ਆਪਣੇ ਨਿੱਜੀ ਹਲਕਾ ਲੰਬੀ ਦੇ ਪਿੰਡ ਫਤੂਹੀਵਾਲਾ ਵਿਖੇ ਪਾਰਟੀ ਵਰਕਰ ਸਤਿੰਦਰ ਸਿੰਘ ਢਿੱਲੋਂ ਦੇ ਘਰ ਵਿਚ ਰੱਖੇ ਪ੍ਰੋਗਰਾਮ ਵਿਚ ਹੋਰ ਸਿਆਸੀ ਪਾਰਟੀਆਂ ਨੂੰ ਅਲਵਿਦਾ ਕਹਿ ਕੇ ਆਏ ਦਰਜਨ ਦੇ ਕਰੀਬ ਵਿਅਕਤੀ ਨੂੰ ਪਾਰਟੀ ਵਿਚ ਸ਼ਮੂਲੀਅਤ ਕਰਨ ’ਤੇ ਜੀ ਆਇਆ ਕਹਿੰਦਿਆਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਪਾਰਟੀ ਵਿਚ ਸ਼ਮੂਲੀਅਤ ਕਰਨ ਵਾਲੇ ਪਵਿਰਾਰਾਂ ਨੂੰ ਪਾਰਟੀ ਵਿਚ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇਗਾ। ਸ. ਖੁੱਡੀਆਂ ਨੇ ਕਿਹਾ ਵੈਸੇ ਤਾਂ ਜਦੋਂ ਖ਼ਾਸਕਰ ਸੱਤਾ ਧਿਰ ਪਾਰਟੀ ਦੀ ਸਰਕਾਰ ਵਿਚ ਥੋੜ੍ਹਾ ਸਮਾਂ ਰਹਿੰਦਾ ਹੋਵੇ ਤਾਂ ਆਮ ਤੌਰ ’ਤੇ ਲੋਕ ਸੱਤਾ ਧਿਰ ਨੂੰ ਛੱਡ ਕੇ ਹੋਰ ਪਾਰਟੀਆਂ ਵਿਚ ਚਲੇ ਜਾਂਦੇ ਹਨ, ਪਰ ਭਗਵੰਤ ਸਿੰਘ ਮਾਨ ਦੀ ਪੰਜਾਬ ਸਰਕਾਰ ਦੀ ਕਰੀਬ ਸਾਢੇ 4 ਸਾਲ ਦੀ ਕਾਰਗੁਜ਼ਾਰੀ ਨੂੰ ਦੇਖ ਕੇ ਪੰਜਾਬ ਦੇ ਲੋਕ ਹੋਰ ਸਿਆਸੀ ਪਾਰਟੀਆਂ ਨੂੰ ਛੱਡ ਕੇ ‘ਆਪ’ ਵਿਚ ਸ਼ਮੂਲੀਅਤ ਕਰ ਰਹੇ ਹਨ। ਇਸ ਮੌਕੇ ਪਰਮਪ੍ਰੀਤ ਸਿੰਘ ਪਰਮ ਸਰਪੰਚ ਪਿੰਡ ਭਾਗੂ, ਜਸਵਿੰਦਰ ਸਿੰਘ ਸਾਬਕਾ ਸਰਪੰਚ, ਗੁਰਬਾਜ ਸਿੰਘ ਪੀ.ਏ., ਨਰਪਿੰਦਰ ਸਿੰਘ ਟੋਨੀ, ਤਰਸੇਮ ਸਿੰਘ, ਅਵਤਾਰ ਸਿੰਘ ਸਾਬਕਾ ਸਰਪੰਚ, ਬਲਜੀਤ ਸਿੰਘ ਢਿੱਲੋਂ ਅਤੇ ਜੁਗਨੂੰ ਬਰਾੜ ਆਤਿ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਗੈਰ-ਕਾਨੂੰਨੀ ਕਬਜ਼ਿਆਂ ਵਿਰੁੱਧ ਫ਼ਰੀਦਕੋਟ ’ਚ ਹਿੰਦੂ-ਸਿੱਖ ਜਥੇਬੰਦੀਆਂ ਦਾ ਇਕੱਠ ਨੌਜਵਾਨਾਂ ਨੇ ਦੋ ਕਥਿਤ ਕਬਜ਼ੇ ਵਾਲੇ ਡੇਰੇ... ਅਗਲੀ ਖ਼ਬਰ ਡੀ.ਏ. ਦੀਆਂ ਕਿਸ਼ਤਾਂ ਤੇ ਬਕਾਇਆਂ ਦੀ ਅਦਾਇਗੀ ਲਈ ਪੈਨਸ਼ਨਰਾਂ ਨੇ ਖੋਲ੍ਹਿਆ ਮੋਰਚਾ ਮਹਿਲ ਕਲਾਂ ਤੋਂ ਸੁਨਾਮ ਰੈਲੀ ’ਚ ਕੀਤੀ...
Ad Position 24