ਗੁਰਜੰਟ ਸਿੰਘ ਸਿੱਧੂ ਗਿਆਨੀ ਜ਼ੈਲ ਸਿੰਘ ਐਵੇਨਿਊ ਵੈਲਫ਼ੇਅਰ ਸੁਸਾਇਟੀ ਦੇ ਪ੍ਰਧਾਨ ਬਣੇ
ਫ਼ਰੀਦਕੋਟ, 13 ਸਤੰਬਰ (ਜਸਵੰਤ ਸਿੰਘ ਪੁਰਬਾ)-ਗਿਆਨੀ ਜ਼ੈਲ ਸਿੰਘ ਐਵਿਨਿਊ ਵੈਲਫ਼ੇਅਰ ਸੁਸਾਇਟੀ ਦੇ ਪ੍ਰਧਾਨ ਐਡਵੋਕੇਟ ਗੁਰਪਾਲ ਸਿੰਘ ਸੰਧੂ, ਸਕੱਤਰ ਸਤਵੰਤ ਸਿੰਘ ਸੰਧੂ ਅਤੇ ਖਜ਼ਾਨਚੀ ਮਨਦੀਪ ਸਿੰਘ ਕਪੂਰ ਦਾ ਕਾਰਜਕਾਲ ਪੂਰਾ ਹੋਣ ’ਤੇ ਐਵਿਨਿਊ ਦੇ ਪਾਰਕ ਵਿਖੇ ਐਵਿਨਿਊ ਨਿਵਾਸੀਆਂ ਦੀ ਮੀਟਿੰਗ ਕੀਤੀ ਗਈ। ਇਸ ਮੌਕੇ ਸਾਲ 2026-28 ਦੇ ਲਈ ਨਵੇਂ ਅਹੁਦੇਦਾਰਾਂ ਦੀ ਚੋਣ ਕੀਤੀ ਗਈ।
ਫ਼ਰੀਦਕੋਟ, 13 ਸਤੰਬਰ (ਜਸਵੰਤ ਸਿੰਘ ਪੁਰਬਾ)-ਗਿਆਨੀ ਜ਼ੈਲ ਸਿੰਘ ਐਵਿਨਿਊ ਵੈਲਫ਼ੇਅਰ ਸੁਸਾਇਟੀ ਦੇ ਪ੍ਰਧਾਨ ਐਡਵੋਕੇਟ ਗੁਰਪਾਲ ਸਿੰਘ ਸੰਧੂ, ਸਕੱਤਰ ਸਤਵੰਤ ਸਿੰਘ ਸੰਧੂ ਅਤੇ ਖਜ਼ਾਨਚੀ ਮਨਦੀਪ ਸਿੰਘ ਕਪੂਰ ਦਾ ਕਾਰਜਕਾਲ ਪੂਰਾ ਹੋਣ ’ਤੇ ਐਵਿਨਿਊ ਦੇ ਪਾਰਕ ਵਿਖੇ ਐਵਿਨਿਊ ਨਿਵਾਸੀਆਂ ਦੀ ਮੀਟਿੰਗ ਕੀਤੀ ਗਈ। ਇਸ ਮੌਕੇ ਸਾਲ 2026-28 ਦੇ ਲਈ ਨਵੇਂ ਅਹੁਦੇਦਾਰਾਂ ਦੀ ਚੋਣ ਕੀਤੀ ਗਈ। ਜਿਸ ਵਿਚ ਸਰਬਸੰਮਤੀ ਨਾਲ ਗੁਰਜੰਟ ਸਿੰਘ ਸਿੱਧੂ ਨੂੰ ਪ੍ਰਧਾਨ, ਮਨਦੀਪ ਸਿੰਘ ਕਪੂਰ ਨੂੰ ਸਕੱਤਰ, ਜੰਗ ਬਹਾਦਰ ਸਿੰਘ ਨੂੰ ਖ਼ਜ਼ਾਨਚੀ, ਸਤੀਸ਼ ਬਾਗ਼ੀ ਨੂੰ ਪ੍ਰੈੱਸ ਸਕੱਤਰ, ਗੁਰਮੀਤ ਸਿੰਘ ਨੂੰ ਸਹਾਇਕ ਖ਼ਜ਼ਾਨਚੀ ਅਤੇ ਡਾ. ਹਰਿੰਦਰ ਸਿੰਘ ਸੰਧੂ ਨੂੰ ਬਤੌਰ ਸੰਯੁਕਤ ਸਕੱਤਰ ਚੋਣ ਕੀਤੀ ਗਈ। ਇਸ ਤੋਂ ਇਲਾਵਾ ਗਿਆਨੀ ਜ਼ੈਲ ਸਿੰਘ ਐਵਿਨਿਊ ਵੈਲਫ਼ੇਅਰ ਸੁਸਾਇਟੀ ਦੇ ਸਾਬਕਾ ਪ੍ਰਧਾਨ ਕ੍ਰਮਵਾਰ ਕਰਨਲ ਮਾਨ ਸਿੰਘ ਵਿਰਕ, ਗੁਰਦਿੱਤ ਸਿੰਘ ਸੇਖੋਂ ਵਿਧਾਇਕ, ਜਗਪ੍ਰੀਤ ਸਿੰਘ ਸੰਧੂ, ਭੁਪਿੰਦਰ ਸਿੰਘ ਗਿੱਲ ਅਤੇ ਐਡਵੋਕੇਟ ਗੁਰਪਾਲ ਸਿੰਘ ਸੰਧੂ ਨੂੰ ਵੈਲਫ਼ੇਅਰ ਸੁਸਾਇਟੀ ਦਾ ਸਰਪ੍ਰਸਤ ਨਿਯੁਕਤ ਕੀਤਾ ਗਿਆ। ਐਵਿਨਿਊ ਦੇ ਸਾਬਕਾ ਪ੍ਰਧਾਨ ਐਡਵੋਕਟ ਗੁਰਪਾਲ ਸਿੰਘ ਸੰਧੂ ਨੇ ਸਮੂਹ ਐਵਿਨਿਊ ਨਿਵਾਸੀਆਂ ਵਲੋਂ ਦਿੱਤੇ ਗਏ ਸਹਿਯੋਗ ਲਈ ਧੰਨਵਾਦ ਕੀਤਾ। ਇਸ ਮੌਕੇ ਨਵ ਨਿਯੁਕਤ ਪ੍ਰਧਾਨ ਗੁਰਜੰਟ ਸਿੰਘ ਸਿੱਧੂ ਨੇ ਸਮੂਹ ਐਵਿਨਿਊ ਨਿਵਾਸੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਸਮੂਹ ਨਿਵਾਸੀਆਂ ਦੇ ਸਹਿਯੋਗ ਨਾਲ ਐਵਿਨਿਊ ਦੇ ਹਰ ਤਰਾਂ ਦੇ ਵਿਕਾਸ ਦੇ ਲਈ ਕੋਈ ਕਸਰ ਬਾਕੀ ਨਹੀ ਛੱਡਣਗੇ। ਇਸ ਮੌਕੇ ਗਿਆਨੀ ਜ਼ੈਲ ਸਿੰਘ ਐਵਿਨਿਊ ਦੇ ਸਮੂਹ ਨਿਵਾਸੀ ਹਾਜ਼ਰ ਸਨ।